ਜ਼ਹਿਰੀਲੀ ਸ਼ਰਾਬ ਮਾਮਲੇ ਦੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਾਜ਼ਾਵਾਂ ਤੇ ਕੁਰਕ ਹੋਵੇ ਜਾਇਦਾਦ: ਡਾ. ਨਵਜੋਤ ਕੌਰ
Published : Aug 6, 2020, 10:57 am IST
Updated : Aug 6, 2020, 10:57 am IST
SHARE ARTICLE
Dr. Navjot Kaur
Dr. Navjot Kaur

ਸਥਾਨਕ ਡੇਰਾ ਬਾਬਾ ਬਲਵੰਤ ਮੁਨੀ ਵਿਖੇ ਅਪਣੇ ਨਿਜੀ ਦੌਰੇ 'ਤੇ ਆਏ ਸਾਬਕਾ ਮੁੱਖ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ....

ਭੀਖੀ, 5 ਅਗੱਸਤ (ਬਹਾਦਰ ਖ਼ਾਨ) : ਸਥਾਨਕ ਡੇਰਾ ਬਾਬਾ ਬਲਵੰਤ ਮੁਨੀ ਵਿਖੇ ਅਪਣੇ ਨਿਜੀ ਦੌਰੇ 'ਤੇ ਆਏ ਸਾਬਕਾ ਮੁੱਖ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਮਾਝੇ ਦੇ ਬਟਾਲਾ, ਤਰਨਤਾਰਨ ਅਤੇ ਸ੍ਰੀ ਅ੍ਰਮਿੰਤਸਰ ਸਾਹਿਬ ਵਿਖੇ ਵਾਪਰੇ ਨਕਲੀ ਸ਼ਰਾਬ ਦੁਖਾਂਤ ਨਾਲ ਜਿਥੇ ਬੇ-ਦੋਸ਼ੀਆਂ ਦੀਆਂ ਜਾਨਾਂ ਗਈਆਂ ਹਨ, ਉਥੇ ਇਹ ਪ੍ਰਸ਼ਾਸਨ ਅਤੇ ਸਰਕਾਰ ਲਈ ਵੀ ਇਹ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਹੈ।

ਉਨ੍ਹਾਂ ਕਿਹਾ ਕਿ ਇਸ ਸਿੰਥੈਟਿਕ ਸ਼ਰਾਬ ਦੇ ਤਸਕਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੇ ਨਾਲ ਉਨ੍ਹਾਂ ਦੀ ਚੱਲ ਅਤੇ ਅਚੱਲ ਜਾਇਦਾਦ ਵੀ ਕੁਰਕ ਕੀਤੀ ਜਾਵੇ, ਤਾਂ ਜੋ ਅੱਗੇ ਤੋਂ ਕੋਈ ਅਜਿਹਾ ਧੰਦਾ ਕਰਨ ਦੀ ਹਿੰਮਤ ਨਾ ਕਰੇ। ਆਪਣੀ ਸਰਕਾਰ ਵਿਰੁਧ ਦੋ ਰਾਜ ਸਭਾ ਸੰਸਦ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸੇਰ ਸਿੰਘ ਦੂਲੋ ਵਲੋਂ ਸੂਬੇ ਦੇ ਰਾਜਪਾਲ ਨੂੰ ਮਿਲ ਕੇ ਇਸ ਸਾਰੇ ਮਾਮਲੇ ਦੀ ਈ.ਡੀ ਤੋਂ ਕੀਤੀ ਜਾਂਚ ਦੀ ਮੰਗ ਅਤੇ ਰਾਜਨੀਤਕ ਬੰਦਿਆਂ ਦੀ ਸ਼ਮੂਲੀਅਤ ਸਬੰਧੀ ਕੀਤੀ ਮੰਗ 'ਤੇ ਪ੍ਰਤੀਕਰਮ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਗੰਭੀਰਤਾ ਨਾਲ ਹੋਣੀ ਚਾਹੀਦੀ ਹੈ ਜੇਕਰ ਕਿਸੇ ਵੀ ਰਾਜਨੀਤਕ ਅਤੇ ਪ੍ਰਸ਼ਾਸਨਿਕ ਹਸਤੀ ਦੀ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਸ 'ਤੇ ਵੀ ਸਖ਼ਤ ਕਾਰਵਾਈ ਹੋਵੇ। ਪਿਛਲੇ ਦਿਨੀ ਚਰਚਾ ਵਿਚ ਆਏ ਉਨ੍ਹਾਂ ਦੇ ਟਵੀਟ ਬਾਰੇ ਪੁਛੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਸੱਚੀ ਅਤੇ ਲੋਕ ਹਿਤੈਸ਼ੀ ਰਾਜਨੀਤੀ ਦੇ ਹੱਕ ਵਿਚ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਉਹ ਅਪਣੇ ਪਹਿਲਾ ਵਾਲੇ ਪੱਖ ਹਮੇਸ਼ਾ ਕਾਇਮ ਹਨ।

Dr. Navjot KaurDr. Navjot Kaur

ਉਨ੍ਹਾ ਭਾਜਪਾ ਜਾਂ ਕਿਸੇ ਹੋਰ ਦਲ ਵਿਚ ਜਾਣ ਦੀਆਂ ਸੰਭਾਵਨਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਹਾਲ ਦੀ ਘੜੀ ਉਹ ਨਵਜੋਤ ਸਿੰਘ ਸਿੱਧੂ ਦੇ ਵਿਧਾਨ ਸਭਾ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਤੱਤਪਰਤਾ ਨਾਲ ਕਰ ਰਹੇ ਹਨ। ਨਵਜੋਤ ਕੌਰ ਸਿੱਧੂ ਨੇ ਅਯੁੱਧਿਆ ਵਿਖੇ ਅੱਜ ਰਾਮ ਮੰਦਰ ਦੇ ਨੀਂਹ ਪੱਥਰ ਅਤੇ ਭੂਮੀ ਪੂਜਨ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿ ਸੰਤ ਮਹਾਂਤਮਾ ਦੀ ਸੰਗਤ ਨਾਲ ਜਿਥੇ ਜੀਵਨ ਸੁਖਦਾਈ ਅਤੇ ਸਰਲ ਹੁੰਦਾ ਹੈ ਉਥੇ ਮਨੁੱਖ ਸਮਾਜਕ ਅਤੇ ਇਖ਼ਲਾਕੀ ਕੁਰੀਤੀਆਂ ਤੋਂ ਵੀ ਬਚਿਆ ਰਹਿੰਦਾ ਹੈ। ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਮ ਮੰਦਰ ਦੇ ਨਿਰਮਾਣ ਨਾਲ ਦੇਸ਼ ਵਾਸੀਆਂ ਦੀ ਲੰਬੇ ਸਮੇਂ ਤੋਂ ਜੋ ਇੱਛਾ ਸੀ ਪੂਰੀ ਹੋ ਗਈ ਹੈ ਅਤੇ ਇਥੋਂ ਸਮੂਹ ਮਨੁੱਖਤਾ ਨੂੰ ਆਪਸੀ ਭਾਈਚਾਰੇ ਅਤੇ ਅਹਿੰਸਾ ਦਾ ਮਾਰਗ ਦਰਸ਼ਨ ਮਿਲੇਗਾ। ਇਸ ਮੌਕੇ ਉਨ੍ਹਾਂ ਨਾਲ ਰਣਧੀਰ ਸਿੰਘ ਕਲੇਰ ਆਦਿ ਹੋਰ ਵੀ ਮੋਜੂਦ ਸਨ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement