
ਸਮਾਰਟ ਫੋਨ ਵਿਦਿਆਰਥੀਆਂ ਦੀ ਆਨਲਾਈਨ ਪੜਾਈ ’ਚ ਅਹਿਮ ਭੂਮਿਕਾ ਨਿਭਾਉਣਗੇ-ਸਿੰਗਲਾ
ਚੰਡੀਗੜ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮੰਤਰੀ ਮੰਡਲ ਵੱਲੋਂ ਸਰਕਾਰੀ ਸਕੂਲਾਂ ’ਚ ਪੜਦੇ ਵਿਦਿਆਰਥੀਆਂ ਸਮਾਰਟ ਫੋਨ ਵੰਡਣ ਦੇ ਲਏ ਗਏ ਫੈਸਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ। ਅੱਜੇ ਏਥੇ ਜਾਰੀ ਇੱਕ ਬਿਆਨ ਵਿੱਚ ਉਨਾਂ ਕਿਹਾ ਕਿ 12ਵੀਂ ਜਮਾਤ ਦੇ 1,73,823 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦਾ ਫੈਸਲਾ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਵਾਅਦੇ ਨੂੰ ਪੂਰਾ ਕੀਤਾ ਹੈ।
Capt. Amrinder Singh,
ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਸਕੂਲ ਸਿੱਖਿਆ ਵਿਭਾਗ ਨੂੰ ਆਨਲਾਈਨ ਸਿੱਖਿਆ ਦੇਣ ਲਈ ਮਜ਼ਬੂਰ ਹੋਣਾ ਪੈ ਰਿਹਾ ਰਿਹਾ ਹੈ ਜਿਸ ਕਰਕੇ ਇਹ ਸਮਾਰਟ ਫੋਨ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਬਹੁਤ ਜ਼ਿਆਦਾ ਲਾਹੇਵੰਦ ਹੋਣਗੇ ਕਿਉਕਿ ਅਨੇਕਾਂ ਵਿਦਿਆਰਥੀਆਂ ਦੇ ਮਾਂ-ਪਿਓ ਗਰੀਬੀ ਦੇ ਕਾਰਨ ਆਪਣੇ ਬੱਚਿਆਂ ਨੂੰ ਸਮਾਰਟ ਫੋਨ ਲੈ ਕੇ ਦੇਣ ਲਈ ਅਸਮਰਥ ਹਨ।
Students
ਸਿੰਗਲਾ ਨੇ ਕਿਹਾ ਕਿ 12 ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਕਾਰਨ ਵਿਦਿਆਰਥੀਆਂ ਦੀ ਪੜਾਈ ਹਰ ਹਾਲਤ ਵਿੱਚ ਲਗਾਤਾਰ ਜਾਰੀ ਰਹਿਣੀ ਜ਼ਰੂਰੀ ਹੈ ਅਤੇ ਇਹ ਸਮਾਰਟ ਫੋਨ ਉਨਾਂ ਦੀ ਇਸ ਲੋੜ ਨੂੰ ਪੂਰਾ ਕਰਨਗੇ। ਜ਼ਿਕਰਯੋਗ ਹੈ ਕਿ ਤਕਰੀਬਨ 50 ਹਜ਼ਾਰ ਫੋਨਾਂ ਖੇਪ ਸੂਬਾ ਸਰਕਾਰ ਕੋਲ ਛੇਤੀਂ ਹੀ ਪਹੁੰਚ ਰਹੀ ਹੈ ਅਤੇ ਸੂਬਾ ਸਰਕਾਰ ਨੇ ਇਨਾਂ ਸਮਾਰਟ ਫੋਨਾਂ ਦੀ ਵੰਡ ਦਾ ਕੰਮ ਨਵੰਬਰ ਤੱਕ ਪੂਰਾ ਕਰਨ ਦਾ ਟੀਚਾ ਨਿਰਧਾਰਤ ਕੀਤਾ ਹੈ।
Capt Amrinder Singh
ਇਨਾਂ ਸਮਾਰਟ ਫੋਨਾਂ ਵਿਚ ਕਈ ਤਰਾਂ ਦੇ ਫੀਚਰ ਹਨ। ਟੱਚ ਸਕਰੀਨ, ਕੈਮਰਾ ਤੋਂ ਇਲਾਵਾ ਪਹਿਲਾਂ ਤੋਂ ‘ਈ-ਸੇਵਾ ਐਪ’ ਵਰਗੀਆਂ ਲੋਡ ਕੀਤੀਆਂ ਐਪਲੀਕੇਸ਼ਨਾਂ ਇਨਾਂ ਫੋਨਾਂ ਵਿੱਚ ਹਨ। ਸਕੂਲ ਸਿੱਖਿਆ ਵਿਭਾਗ ਦੁਆਰਾ ਪ੍ਰਵਾਨਗੀ ਹਾਸਲ 11ਵੀਂ ਤੇ 12ਵੀਂ ਜਮਾਤ ਦਾ ਈ-ਪਾਠਕ੍ਰਮ ਵੀ ਇਨਾਂ ਵਿੱਚ ਸ਼ਾਮਲ ਹੋਵੇਗਾ।
Smart phone
ਸਮਾਰਟ ਫੋਨ ਵੰਡਣ ਵਾਲੀ ਸਕੀਮ ਦਾ ਮਕਸਦ ਨੌਜਵਾਨ ਪੀੜੀ ਦੀ ਡਿਜੀਟਲ ਪਹੁੰਚ ਨੂੰ ਯਕੀਨੀ ਬਣਾਉਣਾ ਅਤੇ ਇਸ ਦੇ ਨਾਲ ਹੀ ਸਰਕਾਰੀ ਐਪਲੀਕੇਸ਼ਨਾਂ (ਐਪ) ਰਾਹੀਂ ਮੁੱਢਲੀਆਂ ਲੋਕ ਪੱਖੀ ਸੇਵਾਵਾਂ, ਸਿੱਖਿਆ, ਕੈਰੀਅਰ ਦੇ ਮੌਕਿਆਂ, ਹੁਨਰ ਵਿਕਾਸ ਤੇ ਰੁਜ਼ਗਾਰ ਦੇ ਮੌਕਿਆਂ ਤੱਕ ਉਨਾਂ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।