ਵਿਜੀਲੈਂਸ ਬਿਓਰੋ ਨੇ 5,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ
Published : Aug 6, 2020, 5:26 pm IST
Updated : Aug 6, 2020, 5:26 pm IST
SHARE ARTICLE
 The Vigilance Bureau nabbed the ASI for taking a bribe of Rs 5,000
The Vigilance Bureau nabbed the ASI for taking a bribe of Rs 5,000

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਨਕੋਦਰ ਸਹਿਰੀ, ਜਿਲਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਅਮੀਰ ਸਿੰਘ ਨੂੰ 5,000 ਰੁਪਏ

ਚੰਡੀਗੜ, 6 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਨਕੋਦਰ ਸਹਿਰੀ, ਜਿਲਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਅਮੀਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

Uttar pradesh road transport official arrested while taking bribe The Vigilance Bureau nabbed the ASI for taking a bribe of Rs 5,000

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਸੰਦੀਪ ਕੁਮਾਰ ਵਾਸੀ ਨਕੋਦਰ, ਜਿਲਾ ਜਲੰਧਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇਕ ਪੁਲਿਸ ਕੇਸ ਵਿਚ ਉਸ ਦੀ ਮਦਦ ਕਰਨ ਬਦਲੇ ਉਕਤ ਏ.ਐਸ.ਆਈ ਵਲੋ 5,000 ਰੁਪਏ ਦੀ ਮੰਗ ਕੀਤੀ ਗਈ ਹੈ। 

Vigilance Bureau Vigilance Bureau

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। 

BribeBribe

ਬੁਲਾਰੇ ਨੇ ਦੱਸਿਆ ਕਿ ਦੋਸ਼ੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement