ਸ਼ਰਾਬ ਮਾਫ਼ੀਏ ਨੂੰ ਕੁਚਲਣ ਦਾ ਤਹਈਆ
Published : Aug 6, 2020, 9:38 am IST
Updated : Aug 6, 2020, 9:38 am IST
SHARE ARTICLE
Alcohol
Alcohol

ਮਾਮਲੇ ਦੀ ਜਾਂਚ ਕਰਨ ਲਈ 2 ਵਿਸ਼ੇਸ਼ ਟੀਮਾਂ ਦਾ ਗਠਨ

ਚੰਡੀਗੜ੍ਹ, 5 ਅਗੱਸਤ (ਸਪੋਕਮੈਨ ਸਮਾਚਾਰ ਸੇਵਾ) : ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਨੇ ਬੁੱਧਵਾਰ ਨੂੰ ਦੋ ਵਿਸ਼ੇਸ ਜਾਂਚ ਟੀਮਾਂ (ਐਸ.ਆਈ.ਟੀ.) ਦੇ ਗਠਨ ਦਾ ਆਦੇਸ਼ ਦਿਤਾ ਹੈ ਤਾਂ ਜੋ ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਦੁਖਾਂਤ ਵਿਚ ਦਰਜ ਸਾਰੀਆਂ ਐਫ.ਆਈ.ਆਰਜ ਦੀ ਤੇਜੀ ਨਾਲ ਜਾਂਚ ਕੀਤੀ ਜਾ ਸਕੇ। ਏਡੀਜੀਪੀ (ਕਾਨੂੰਨ ਤੇ ਵਿਵਸਥਾ) ਈਸ਼ਵਰ ਸਿੰਘ ਦੋਵਾਂ ਐਸਆਈਟੀਜ਼ ਦੀ ਨਿਗਰਾਨੀ ਕਰਨਗੇ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿਚ ਕੁਲ ਪੰਜ ਮਕੁੱਦਮੇ ਦਰਜ ਕੀਤੇ ਹਨ ਜਿੰਨਾ ਵਿੱਚੋਂ ਤਰਨਤਾਰਨ ਵਿਚ 3, ਅੰਮ੍ਰਿਤਸਰ ਦਿਹਾਤੀ ਅਤੇ ਬਟਾਲਾ ਵਿਚ ਇੱਕ-ਇੱਕ ਐਫਆਈਆਰ ਦਰਜ ਕੀਤੀ ਗਈ।

ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਪਹਿਲੀ ਵਾਰ ਐਸਪੀ- ਪੱਧਰ ਦੇ ਅਧਿਕਾਰੀਆਂ ਨੂੰ ਇਨਾਂ ਮਾਮਲਿਆਂ ਲਈ ਤਫਤੀਸ਼ੀ ਅਧਿਕਾਰੀ (ਆਈ.ਓ.) ਨਾਮਜਦ ਕੀਤਾ ਗਿਆ ਹੈ ਤਾਂ ਜੋ ਅਪਰਾਧੀਆਂ ਦੇ ਦੋਸ਼ ਜਲਦ ਤੋਂ ਜਲਦ ਸਾਹਮਣੇ ਲਿਆਂਦੇ ਜਾ ਸਕਣ। ਡੀ.ਜੀ.ਪੀ. ਨੇ ਜਾਂਚ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਹਨ ਕਿ ਐਸ.ਆਈ.ਟੀ. ਦੀ ਨਿਗਰਾਨੀ ਹੇਠ ਪੰਜਾਬ ਰਾਜ ਦੇ ਅੰਦਰ ਅਤੇ ਬਾਹਰ ਦੋਵੇਂ ਹਰ ਕਿਸਮ ਦੇ ਸਬੰਧਾਂ ਨੂੰ ਉਜਾਗਰ ਕਰਨ ਲਈ ਪੂਰੀ ਅਤੇ ਵਿਆਪਕ ਜਾਂਚ ਨੂੰ ਯਕੀਨੀ ਬਣਾਇਆ ਜਾਵੇ। ਡੀ.ਜੀ.ਪੀ. ਨੇ ਕਿਹਾ ਕਿ ਆਈ.ਓਜ਼ ਸਬੰਧਤ ਅਦਾਲਤਾਂ ਵਿੱਚ ਜਲਦੀ ਤੋਂ ਜਲਦੀ ਆਪਣੇ ਦਸਤਖਤਾਂ ਹੇਠ ਅੰਤਮ ਰਿਪੋਰਟ  ਦਾਇਰ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।

File PhotoFile Photo

ਡੀਆਈਜੀ (ਫਿਰੋਜਪੁਰ ਰੇਂਜ ਫਿਰੋਜਪੁਰ) ਹਰਦਿਆਲ ਸਿੰਘ ਮਾਨ ਤਰਨਤਾਰਨ ਵਿੱਚ ਦਰਜ ਮਕੁੱਦਮਿਆਂ ਦੀ ਜਾਂਚ ਲਈ ਐਸਆਈਟੀ ਦੀ ਅਗਵਾਈ ਕਰਨਗੇ ਜਦਕਿ ਆਈ.ਜੀ (ਬਾਰਡਰ ਰੇਂਜ ਅੰਮ੍ਰਿਤਸਰ) ਸੁਰਿੰਦਰਪਾਲ ਸਿੰਘ ਪਰਮਾਰ, ਅੰਮ੍ਰਿਤਸਰ ਅਤੇ ਬਟਾਲਾ ਵਿੱਚ ਦਰਜ ਮਕੁੱਦਮਿਆਂ ਦੀ ਪੜਤਾਲ ਕਰਨ ਵਾਲੀ ਐਸਆਈਟੀ ਦੀ ਨਿਗਰਾਨੀ ਕਰਨਗੇ। ਤਰਨ ਤਾਰਨ ਐਸ.ਆਈ.ਟੀ. ਦੇ ਹੋਰ ਮੈਂਬਰਾਂ ਵਿੱਚ ਐਸ.ਐਸ.ਪੀ ਤਰਨ ਤਾਰਨ, ਧਰੁਮਨ ਨਿੰਬਲੇ, ਐਸ.ਪੀ (ਜਾਂਚ) ਤਰਨਤਾਰਨ, ਜਗਜੀਤ ਸਿੰਘ ਵਾਲੀਆ ਜਿਨਾਂ ਨੂੰ ਜਾਂਚ ਅਧਿਕਾਰੀ ਨਾਮਜਦ ਕੀਤਾ ਗਿਆ ਹੈ।

ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਧਰੁਵ ਦਹੀਆ, ਗੌਰਵ ਤੂਰਾ ਅਤੇ ਐਸ.ਪੀ ਪੜਤਾਲਾਂ, ਅੰਮ੍ਰਿਤਸਰ (ਦਿਹਾਤੀ) ਐਫਆਈਆਰ ਨੰ .109 ਮਿਤੀ 30.7.20, ਥਾਣਾ ਤਰਸਿੱਕਾ ਲਈ ਜਾਂਚ ਅਧਿਕਾਰੀ ਨਾਮਜ਼ਦ ਕੀਤੇ ਗਏ ਹਨ ਜਦਕਿ ਐਸਐਸਪੀ ਬਟਾਲਾ ਰਛਪਾਲ ਸਿੰਘ, ਤੇਜਬੀਰ ਸਿੰਘ ਐਸ.ਪੀ ਪੜਤਾਲਾਂ ਬਟਾਲਾ ਐਫਆਈਆਰ ਨੰ .201 ਮਿਤੀ 31.7.2020, ਥਾਣਾ ਸਿਟੀ ਬਟਾਲਾ ਦੀ ਜਾਂਚ ਲਈ ਦੂਸਰੀ ਐਸਆਈਟੀ ਦੇ ਮੈਂਬਰ ਹਨ।

ਐਸ.ਆਈ.ਟੀਜ ਦੇ ਚੇਅਰਮੈਨਾਂ ਨੂੰ ਸਬੂਤਾਂ ਤੇ ਸ਼ਹਾਦਤਾਂ ਦੀ ਸਹੀ ਤੇ ਢੁਕਵੀਂ ਰਿਕਾਰਡਿੰਗ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ ਕਿਸੇ ਵੀ ਅਧਿਕਾਰੀ / ਵਿੰਗ / ਯੂਨਿਟ, ਜਾਂ ਪੰਜਾਬ ਸਰਕਾਰ ਦੇ ਕਿਸੇ ਵਿਭਾਗ, ਜਾਂ ਕਿਸੇ ਵਿਸ਼ੇਸ ਸੰਸਥਾ / ਲੈਬ ਜਾਂ ਮਾਹਰਾਂ ਦੀ ਸਹਾਇਤਾ ਅਤੇ ਸਹਿਯੋਗ ਪ੍ਰਾਪਤ ਕਰਨ ਅਤੇ ਦਾ ਅਧਿਕਾਰ ਦਿੱਤਾ ਗਿਆ ਹੈ ਅਤੇ ਦੋਸੀਆਂ ਨੂੰ ਸਜਾਵਾਂ ਦਿਵਾਉਣ ਲਈ ਇੱਕ ਮਜਬੂਤ ਕੇਸ ਤਿਆਰ ਕੀਤਾ ਜਾ ਸਕੇ। ਡੀਜੀਪੀ ਨੇ ਕਿਹਾ ਕਿ ਜਾਂਚ ਦੇ ਵੱਖ-ਵੱਖ ਪੜਾਵਾਂ 'ਤੇ ਕਾਨੂੰਨ / ਸਰਕਾਰੀ ਵਕੀਲ ਅਧਿਕਾਰੀਆਂ ਦੀ ਸਲਾਹ ਲਈ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement