
ਅਸ਼ਵਨੀ ਸੇਖੜੀ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਚੰਡੀਗੜ੍ਹ, 5 ਅਗੱਸਤ (ਭੁੱਲਰ): ਅਸ਼ਵਨੀ ਸੇਖੜੀ ਨੇ ਅੱਜ ਸਿਹਤ ਮੰਤਰੀ ਸ.ਬਲਬੀਰ ਸਿੰਘ ਸਿੱਧੂ ਅਤੇ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਹਾਜ਼ਰੀ ਵਿਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਅਸ਼ਵਨੀ ਸੇਖੜੀ ਨੇ ਦਸਿਆ ਕਿ ਸੂਬੇ ਵਿਚ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਿਸੇ ਵੀ ਕਿਸਮ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ | ਉਨ੍ਹਾਂ ਦਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਸਿਹਤ ਵਿਭਾਗ ਦੇ ਕੋਰੋਨਾ ਯੋਧਿਆਂ ਨੇ ਮਹਾਂਮਾਰੀ ਦੌਰਾਨ ਲੋਕਾਂ ਨੂੰ ਸਿਹਤ ਸੇਵਾਵਾਂ ਉਪਲਭਧ ਕਰਵਾਉਣ ਵਿਚ ਮਿਸਾਲੀ ਤੇ ਸ਼ਾਨਦਾਰ ਕੰਮ ਕੀਤਾ | ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਤੰਨੂ ਕਸ਼ਯਪ,ਪੀਐਸਐਸਬੀ ਦੇ ਮੈਂਬਰ ਕੁਲਦੀਪ ਸਿੰਘ ਕਲਹੋਲ, ਸੇਵਾਮੁਕਤ ਡੀ.ਪੀ.ਆਰ.ਓ. ਸਵਿੰਦਰ ਸਿੰਘ ਬੇਗੋਵਾਲੀਆ ਹਰਗੁਣਪ੍ਰੀਤ ਮਾਂਗਟ, ਰਾਕੇਸ਼ ਹਾਂਡਾ ਅਤੇ ਵਿਨਾਇਕ ਹਾਂਡਾ ਵੀ ਮੌਜੂਦ ਸਨ |