
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਅੰਮ੍ਰਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਅੰਮ੍ਰਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਰੂਪਨਗਰ ਵਿਖੇ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫ਼ਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।
Capt. Amarinder Singh
ਹੋਰ ਪੜ੍ਹੋ: 12ਵੇਂ ਦੌਰ ਦੀ ਗੱਲਬਾਤ ਤੋਂ ਬਾਅਦ ਪੂਰਬੀ ਲੱਦਾਖ ਦੇ ਗੋਗਰਾ ਤੋਂ ਪਿੱਛੇ ਹਟੀਆਂ ਭਾਰਤ-ਚੀਨ ਦੀਆਂ ਫੌਜਾਂ
ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ ਐਸ. ਏ. ਐਸ. ਨਗਰ (ਮੁਹਾਲੀ) ਵਿਖੇ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਵਿਖੇ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਫ਼ਿਰੋਜ਼ਪੁਰ ਵਿਖੇ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਗੁਰਦਾਸਪੁਰ ਵਿਖੇ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਐਸ.ਬੀ. ਐਸ ਨਗਰ ਵਿਖੇ ਰਾਸ਼ਟਰੀ ਝੰਡਾ ਲਹਿਰਾਉੁਣਗੇ।
Independence Day
ਹੋਰ ਪੜ੍ਹੋ: 12ਵੇਂ ਦੌਰ ਦੀ ਗੱਲਬਾਤ ਤੋਂ ਬਾਅਦ ਪੂਰਬੀ ਲੱਦਾਖ ਦੇ ਗੋਗਰਾ ਤੋਂ ਪਿੱਛੇ ਹਟੀਆਂ ਭਾਰਤ-ਚੀਨ ਦੀਆਂ ਫੌਜਾ
ਇਸੇ ਤਰਾਂ ਹੀ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਪਠਾਨਕੋਟ ਵਿਖੇ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਮਲੇਰਕੋਟਲਾ ਵਿਖੇ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਜਲੰਧਰ ਵਿਖੇ, ਖੇਡ ਤੇ ਯੁਵਕ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਮੁਕਤਸਰ ਸਾਹਿਬ ਵਿਖੇ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਫਹਿਤਗੜ੍ਹ ਸਾਹਿਬ ਵਿਖੇ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਮਾਨਸਾ ਵਿਖੇ, ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਤਰਨ ਤਾਰਨ ਵਿਖੇ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਪਟਿਆਲਾ ਵਿਖੇ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਸੰਗਰੂਰ ਵਿਖੇ, ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਹੁਸ਼ਿਆਰਪੁਰ ਵਿਖੇ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।