ਕੋਰੋਨਾ: ਸਕੂਲ ਫਿਰ ਹੋ ਸਕਦੇ ਨੇ ਬੰਦ, ਸਿਹਤ ਮੰਤਰੀ ਵੱਲੋਂ ਨਵੀਆਂ ਹਦਾਇਤਾਂ ਜਾਰੀ
Published : Aug 6, 2021, 1:31 pm IST
Updated : Aug 6, 2021, 1:59 pm IST
SHARE ARTICLE
School
School

ਜੇਕਰ ਇੱਕ ਕਲਾਸ ਵਿਚ ਕੋਵਿਡ-19 ਦੇ ਇੱਕ ਕੇਸ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਕਲਾਸ ਨੂੰ 14 ਦਿਨਾਂ ਲਈ ਮੁਅੱਤਲ ਅਤੇ ਕੁਆਰੰਟਾਈਨ ਕਰ ਦਿੱਤਾ ਜਾਵੇ

ਚੰਡੀਗੜ੍ਹ : ਕੋਰੋਨਾ ਦੀ ਦੂਜੀ ਲਹਿਰ ਥੋੜ੍ਹੀ ਮੱਠੀ ਪੈਣ ‘ਤੇ ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਸਕੂਲ ਖੋਲ੍ਹਣ ਦੀ ਹਦਾਇਤ ਦੇ ਦਿੱਤੀ ਸੀ ਤੇ ਹੁਣ ਕੋਵਿਡ ਦੀ ਦੂਜੀ ਲਹਿਰ ਤੋਂ ਬਾਅਦ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਦੇ ਮੱਦੇਨਜ਼ਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸਾਰੇ ਸਿਵਲ ਸਰਜਨਾਂ ਨੂੰ ਮਾਹਰ ਕਮੇਟੀ ਵੱਲੋਂ ਸਿਫ਼ਾਰਿਸ਼ ਕੀਤੇ ਐਸ. ਓ. ਪੀਜ਼. ਅਨੁਸਾਰ ਸਕੂਲਾਂ ਵਿਚ ਕੋਵਿਡ-19 ਦੀ ਨਿਗਰਾਨੀ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Now COVID-19 Vaccination to administer at all Helath & Wellness Centres: Balbir Sidhu Balbir Sidhu

ਬਲਬੀਰ ਸਿੱਧੂ ਨੇ ਸਪੱਸ਼ਟ ਕੀਤਾ ਕਿ ਜੇਕਰ ਇੱਕ ਕਲਾਸ ਵਿਚ ਕੋਵਿਡ-19 ਦੇ ਇੱਕ ਕੇਸ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਕਲਾਸ ਨੂੰ 14 ਦਿਨਾਂ ਲਈ ਮੁਅੱਤਲ ਅਤੇ ਕੁਆਰੰਟਾਈਨ ਕਰ ਦਿੱਤਾ ਜਾਵੇ ਅਤੇ ਜੇਕਰ ਸਕੂਲ ਵਿਚ 2 ਜਾਂ ਦੋ ਤੋਂ ਵੱਧ ਕੋਵਿਡ-19 ਦੇ ਕੇਸ ਪਾਏ ਜਾਂਦੇ ਹਨ ਤਾਂ ਸਕੂਲ ਨੂੰ 14 ਦਿਨਾਂ ਲਈ ਬੰਦ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸ਼ਹਿਰ ਜਾਂ ਕਸਬੇ ਜਾਂ ਬਲਾਕ ਦੇ ਇੱਕ ਤਿਹਾਈ ਸਕੂਲ ਬੰਦ ਹਨ ਤਾਂ ਉਸ ਖੇਤਰ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਜਾਣ।

Corona Virus Corona Virus

ਸਿਹਤ ਮੰਤਰੀ ਨੇ ਕਿਹਾ ਕਿ ਸਕੂਲਾਂ ਵਿਚ ਬੱਚਿਆਂ ਦਰਮਿਆਨ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਾਰੇ ਸਿਵਲ ਸਰਜਨਾਂ ਨੂੰ ਸ਼ੱਕੀ ਮਾਮਲਿਆਂ ਸਬੰਧੀ ਅੰਕੜੇ ਪ੍ਰਦਾਨ ਕਰਨ ਅਤੇ ਆਪਣੇ ਸਬੰਧਿਤ ਜ਼ਿਲ੍ਹਿਆਂ ਵਿਚ ਕੋਵਿਡ ਟੈਸਟ ਕਰਵਾਉਣ ਸਬੰਧੀ ਇੱਕ ਮਾਈਕ੍ਰੋ-ਪਲਾਨ ਤਿਆਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿੱਧੂ ਨੇ ਕਿਹਾ ਕਿ ਸਕੂਲਾਂ ਦੇ ਪ੍ਰਬੰਧਕਾਂ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਅਧਿਆਪਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਕੋਵਿਡ-19 ਦੀ ਰੋਕਥਾਮ ਦੇ ਉਪਾਵਾਂ ਬਾਰੇ ਜਾਗਰੂਕ ਕਰਨ।

schoolschool

ਉਨ੍ਹਾਂ ਕਿਹਾ ਕਿ ਸਕੂਲ ਅਤੇ ਇਸ ਵਿਚਲੀਆਂ ਵਾਰ-ਵਾਰ ਛੂਹੀਆਂ ਵਾਲੀਆਂ ਚੀਜ਼ਾਂ ਦੀ ਰੋਜ਼ਾਨਾ ਸਫ਼ਾਈ ਅਤੇ ਰੋਗਾਣੂ-ਮੁਕਤ ਕਰਨ ਲਈ ਸਮਾਂ-ਸਾਰਣੀ ਤਿਆਰ ਕਰਨੀ ਚਾਹੀਦੀ ਹੈ ਅਤੇ ਹੱਥਾਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ 'ਬਿਮਾਰ ਹੋਣ ‘ਤੇ ਘਰ ਹੀ ਰਹਿਣ' ਸਬੰਧੀ ਨੀਤੀ ਲਾਗੂ ਕਰਨੀ ਚਾਹੀਦੀ ਹੈ ਅਤੇ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜਿਹੜੇ ਵਿਦਿਆਰਥੀ ਜਾਂ ਸਟਾਫ਼ ਕੋਵਿਡ-19 ਮਰੀਜ਼ ਦੇ ਸੰਪਰਕ ਵਿਚ ਆਏ ਹਨ, ਉਹ 14 ਦਿਨ ਘਰ ਹੀ ਰਹਿਣ।

School closes in Toronto School 

ਹਾਲਾਂਕਿ ਡੈਸਕਾਂ ਦੇ ਫਾਸਲੇ ਨਾਲ, ਰਸੈੱਸ, ਬ੍ਰੇਕ ਅਤੇ ਲੰਚ ਬਰੇਕ ਨੂੰ ਪੜਾਅਵਾਰ ਢੰਗ ਨਾਲ ਵਿਵਸਥਿਤ ਕਰਕੇ, ਕਲਾਸਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਕੇ ਹਰੇਕ ਵਿਚਕਾਰ ਘੱਟੋ-ਘੱਟ 6 ਫੁੱਟ ਦੀ ਸਰੀਰਕ ਦੂਰੀ ਬਣਾਈ ਜਾ ਸਕਦੀ ਹੈ ਅਤੇ ਕਲਾਸਰੂਮਾਂ ਵਿਚ ਚੰਗੀ ਹਵਾਦਾਰੀ ਨੂੰ ਯਕੀਨੀ ਬਣਾਉਣ ਦੇ ਨਾਲ ਵਾਰ-ਵਾਰ ਹੱਥਾਂ ਦੀ ਸਫ਼ਾਈ ਅਤੇ ਵਾਤਾਵਰਣ ਦੀ ਸਫ਼ਾਈ ਸਬੰਧੀ ਉਪਾਅ ਕਰਨੇ ਚਾਹੀਦੇ ਹਨ। 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement