DGP ਵਲੋਂ ‘ਯਾਦਗਾਰ-ਏ-ਸ਼ਹਾਦਤ’ ਦਾ ਉਦਘਾਟਨ, ਪੰਜਾਬ ਪੁਲਿਸ ਦੇ 1800 ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
Published : Aug 6, 2021, 9:43 pm IST
Updated : Aug 6, 2021, 9:44 pm IST
SHARE ARTICLE
DGP Dinkar Gupta unveils Martyrs’ Memorial in Barnala
DGP Dinkar Gupta unveils Martyrs’ Memorial in Barnala

ਡੀਜੀਪੀ ਗੁਪਤਾ ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦੇ ਕਾਲੇ ਦਿਨ ਦੇਖੇ ਹਨ ਅਤੇ 15 ਸਾਲਾਂ ਦੇ ਇਸ ਸੰਤਾਪ ਦੌਰਾਨ ਨਿਰਦੋਸ਼ ਸੈਂਕੜੇ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ

ਚੰਡੀਗੜ੍ਹ/ਬਰਨਾਲਾ: ਪੰਜਾਬ ਦੇ ਡਾਇਰੈਕਟਰ ਜਨਰਲ ਪੁਲਿਸ ਦਿਨਕਰ ਗੁਪਤਾ ਨੇ ਸੁੱਕਰਵਾਰ ਨੂੰ ਬਰਨਾਲਾ ਦੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਨਵੇਂ ਬਣੇ ਸ਼ਹੀਦੀ ਸਮਾਰਕ ਦਾ ਉਦਘਾਟਨ ਕੀਤਾ ਅਤੇ ਪੰਜਾਬ ਦੇ ਲੋਕਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਵਾਰਨ ਵਾਲੇ ਤਕਰੀਬਨ 1800 ਪੁਲਿਸ ਮੁਲਾਜਮਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।  ਡੀਜੀਪੀ ਗੁਪਤਾ ਨੇ ਬਰਨਾਲਾ ਨਾਲ ਸਬੰਧਤ ਲਗਭਗ 22 ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਵੀ ਕੀਤੀ।

DGP Dinkar Gupta unveils Martyrs’ Memorial in BarnalaDGP Dinkar Gupta unveils Martyrs’ Memorial in Barnala

ਹੋਰ ਪੜ੍ਹੋ: 12ਵੇਂ ਦੌਰ ਦੀ ਗੱਲਬਾਤ ਤੋਂ ਬਾਅਦ ਪੂਰਬੀ ਲੱਦਾਖ ਦੇ ਗੋਗਰਾ ਤੋਂ ਪਿੱਛੇ ਹਟੀਆਂ ਭਾਰਤ-ਚੀਨ ਦੀਆਂ ਫੌਜਾਂ

ਇਸ ਮੌਕੇ ਡਿਪਟੀ ਕਮਿਸ਼ਨਰ ਟੀ.ਪੀ.ਐਸ. ਫੂਲਕਾ, ਜਿਲਾ ਅਤੇ ਸੈਸ਼ਨ ਜੱਜ ਵਰਿੰਦਰ ਅਗਰਵਾਲ, ਡੀ.ਆਈ.ਜੀ. ਪਟਿਆਲਾ ਰੇਂਜ ਵਿਕਰਮਜੀਤ ਸਿੰਘ ਦੁੱਗਲ ਅਤੇ ਐਸ.ਐਸ.ਪੀ. ਬਰਨਾਲਾ ਸੰਦੀਪ ਗੋਇਲ ਵੀ ਹਾਜਰ ਸਨ। ਸ਼ਹੀਦਾਂ ਨੂੰ ਯਾਦ ਕਰਦਿਆਂ ਡੀਜੀਪੀ ਗੁਪਤਾ ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦੇ ਕਾਲੇ ਦਿਨ ਦੇਖੇ ਹਨ ਅਤੇ 15 ਸਾਲਾਂ ਦੇ ਇਸ ਸੰਤਾਪ ਦੌਰਾਨ ਨਿਰਦੋਸ਼ ਸੈਂਕੜੇ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ

DGP Dinkar Gupta unveils Martyrs’ Memorial in BarnalaDGP Dinkar Gupta unveils Martyrs’ Memorial in Barnala

ਹੋਰ ਪੜ੍ਹੋ: ਸੁਤੰਤਰਤਾ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਡੀਜੀਪੀ ਨੇ ਕਿਹਾ ਕਿ ਜਾਨ ਤੋਂ ਹੱਥ ਧੋਣ ਵਾਲੇ 30000 ਤੋਂ ਜ਼ਿਆਦਾ ਨਿਰਦੋਸ਼ ਲੋਕਾਂ ਵਿੱਚੋਂ ਲਗਭਗ 1800 ਪੰਜਾਬ ਪੁਲਿਸ ਦੇ ਡੀਆਈਜੀ ਤੋਂ  ਕਾਂਸਟੇਬਲ ਤੱਕ ਦੇ ਸਾਰੇ ਰੈਂਕਾਂ ਦੇ ਕਰਮਚਾਰੀ ਸਨ। ਉਹਨਾਂ ਕਿਹਾ ਕਿ ਅੱਤਵਾਦ ਦੇ ਕਾਲੇ ਦੌਰ ਵਿੱਚ ਬਰਨਾਲਾ ਹਾਟਸਪਾਟ ਰਿਹਾ ਹੈ । ਇਸ ਦੌਰਾਨ ਬਰਨਾਲਾ ਦੇ ਰਹਿਣ ਵਾਲੇ ਤਕਰੀਬਨ 27 ਪੁਲਿਸ ਕਰਮਚਾਰੀਆਂ ਨੇ ਅੱਤਵਾਦ ਅਤੇ ਦੇਸ਼ ਵਿਰੋਧੀ ਤਾਕਤਾਂ ਨਾਲ ਲੜਦੇ ਹੋਏ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ।

DGP Dinkar Gupta unveils Martyrs’ Memorial in BarnalaDGP Dinkar Gupta unveils Martyrs’ Memorial in Barnala

ਹੋਰ ਪੜ੍ਹੋ: 9 ਅਗਸਤ ਨੂੰ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਰਾਹੁਲ ਗਾਂਧੀ

ਉਹਨਾਂ ਕਿਹਾ, “ਪੰਜਾਬ ਪੁਲਿਸ ਨਾ ਸਿਰਫ ਸਾਡੇ ਦੇਸ਼ ਵਿੱਚ ਬਲਕਿ ਦੁਨੀਆਂ ਭਰ ਵਿੱਚ ਇਕਲੌਤੀ ਅਜਿਹੀ ਫੋਰਸ ਹੈ,ਜਿਸ ਨੇ ਰਾਸ਼ਟਰ ਅਤੇ ਰਾਜ ਦੀ ਸੁਰੱਖਿਆ ਲਈ ਅਜਿਹੀਆਂ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਡੀਜੀਪੀ ਗੁਪਤਾ ਨੇ ਕਿਹਾ ਕਿ  ਮੈਂ ਖੁਸ਼ਕਿਸਮਤ  ਹਾਂ ਕਿ ਮੈਨੂੰ ਇਸ ਯਾਦਗਾਰ ਸਨਮੁੱਖ ਸਿਰ ਝੁਕਾਉਣ ਅਤੇ ਇੱਥੋਂ ਦੇ ਸ਼ਹੀਦ ਪਰਿਵਾਰਾਂ ਨੂੰ ਮਿਲਣ ਦਾ ਮੌਕਾ ਮਿਲਿਆ”। ਉਹਨਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement