ਐਕਸਾਈਜ਼ ਤੇ ਪੁਲਿਸ ਦੀ ਸਾਂਝੀ ਟੀਮ ਨੇ ਸਰੱਹਦੀ ਪਿੰਡਾਂ ਵਿਚ ਕੀਤੀ ਛਾਪੇਮਾਰੀ, 6 ਗ੍ਰਿਫ਼ਤਾਰ
Published : Aug 6, 2021, 12:46 am IST
Updated : Aug 6, 2021, 12:46 am IST
SHARE ARTICLE
image
image

ਐਕਸਾਈਜ਼ ਤੇ ਪੁਲਿਸ ਦੀ ਸਾਂਝੀ ਟੀਮ ਨੇ ਸਰੱਹਦੀ ਪਿੰਡਾਂ ਵਿਚ ਕੀਤੀ ਛਾਪੇਮਾਰੀ, 6 ਗ੍ਰਿਫ਼ਤਾਰ

ਤਰਨ ਤਾਰਨ, 5 ਅਗੱਸਤ (ਅਜੀਤ ਘਰਿਆਲਾ): ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਨਾਜਾਇਜ਼ ਸ਼ਰਾਬ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਐਕਸਾਈਜ਼ ਅਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ’ਚ ਛਾਪੇਮਾਰੀ ਕਰਦੇ ਹੋਏ 640 ਕਿਲੋ ਲਾਹਣ ਅਤੇ 1,00,500 ਐਮ. ਐਲ. ਨਾਜਾਇਜ਼ ਸ਼ਰਾਬ, 7 ਡਰੰਮ ਅਤੇ 5 ਕਨਟੇਨਰਾਂ ਸਮੇਤ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਲੋਂ ਲਗਜਰੀ ਕਾਰਾਂ ਰਾਹੀਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕੀਤਾ ਜਾ ਰਿਹਾ ਸੀ, ਜਿਨ੍ਹਾਂ ਵਿਰੁਧ ਅਗਲੇਰੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਈ. ਟੀ. ਓ. ਐਕਸਾਈਜ਼ ਨਵਜੋਤ ਭਾਰਤੀ ਨੇ ਦੱਸਿਆ ਕਿ ਐਕਸਾਈਜ਼ ਮਹਿਕਮੇ ਦੇ ਕਮਿਸ਼ਨਰ ਰਜਤ ਅਗਰਵਾਲ ਦੇ ਹੁਕਮਾਂ ਅਤੇ ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਅੰਦਰ ਸ਼ੁਰੂ ਕੀਤੇ ਆਪ੍ਰੇਸ਼ਨ ਰੈੱਡ ਰੋਸ ਤਹਿਤ ਬੁੱਧਵਾਰ ਪੁਲਸ ਕਰਮਚਾਰੀਆਂ ਅਤੇ ਐਕਸਾਈਜ਼ ਮਹਿਕਮੇ ਦੇ ਕਰਮਚਾਰੀਆਂ ਵੱਲੋਂ ਸਰੱਹਦੀ ਇਲਾਕਿਆਂ ’ਚ ਅਚਾਣਨ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਐਕਸਾਈਜ਼ ਇੰਸਪੈਕਟਰ ਅਮਰੀਕ ਸਿੰਘ ਵੱਲੋਂ ਪਿੰਡ ਕਲਸੀਆਂ ਕਲਾਂ ਵਿਖੇ ਬਲਦੇਵ ਸਿੰਘ ਪੁੱਤਰ ਬਲਕਾਰ ਸਿੰਘ ਦੇ ਘਰੋਂ 37500 ਐੱਮ. ਐੱਲ. ਨਾਜਾਇਜ਼ ਸ਼ਰਾਬ, ਰਣਧੀਰ ਸਿੰਘ ਪੁੱਤਰ ਗੋਰਾ ਸਿੰਘ ਪਾਸੋਂ 50 ਕਿਲੋ ਲਾਹਣ ਅਤੇ ਹੀਰਾ ਸਿੰਘ ਪੁੱਤਰ ਗੋਰਾ ਸਿੰਘ ਪਾਸੋਂ 60 ਕਿਲੋ ਲਾਹਣ ਬਰਾਮਦ ਕੀਤੀ ਗਈ ਹੈ।
ਇਸੇ ਤਰ੍ਹਾਂ ਪਿੰਡ ਸਾਂਧਰਾ ਵਿਖੇ ਛਾਪੇਮਾਰੀ ਦੌਰਾਨ ਸੁਖਪਾਲ ਸਿੰਘ ਪੁੱਤਰ ਹਰਦੇਵ ਸਿੰਘ ਪਾਸੋਂ 300 ਕਿਲੋ ਲਾਹਣ ਅਤੇ 52500 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਭਾਰਤੀ ਨੇ ਦਸਿਆ ਕਿ ਇਸੇ ਤਰ੍ਹਾਂ ਪਿੰਡ ਸਾਂਧਰਾ ਵਿਖੇ ਲਖਵਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਦੇ ਘਰੋਂ 200 ਕਿਲੋ ਲਾਹਣ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਤੀਸਰੀ ਰੇਡ ਪਿੰਡ ਮਾੜੀ ਮੇਘਾ ਵਿਖੇ ਕਰਦੇ ਹੋਏ ਗੁਰਜੰਟ ਸਿੰਘ ਪੁੱਤਰ ਗੁਰਭੇਜ ਸਿੰਘ ਦੇ ਘਰੋਂ 40 ਕਿਲੋ ਲਾਹਣ ਅਤੇ ਗੁਰਲਾਲ ਸਿੰਘ ਪੁੱਤਰ ਸੁਰਜੀਤ ਸਿੰਘ ਦੇ ਘਰੋਂ 40 ਕਿਲੋ ਲਾਹਣ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਇਸ ਦੌਰਾਨ ਪੁਲਸ ਨੇ ਥਾਣਾ ਖਾਲੜਾ ਅਤੇ ਭਿੱਖੀਵਿੰਡ ਵਿਖੇ ਮਾਮਲਾ ਦਰਜ ਕਰਦੇ ਹੋਏ ਕੁੱਲ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਲੋਂ ਇਲਾਕੇ ਅੰਦਰ ਨਾਜਾਇਜ਼ ਸ਼ਰਾਬ ਅਤੇ ਲਾਹਣ ਦਾ ਕਾਰੋਬਾਰ ਲੱਗਜਰੀ ਕਾਰਾਂ ਰਾਹੀਂ ਕੀਤਾ ਜਾਂਦਾ ਸੀ। ਇਸ ਮੌਕੇ ਇੰਸਪੈਕਟਰ ਜਤਿੰਦਰ ਸਿੰਘ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement