ਬਿਜਲੀ ਸਮਝੌਤੇ ਅਤੇ ਕਾਲੇ ਖੇਤੀ ਕਾਨੂੰਨ ਅਗਲੇ ਵਿਧਾਨ ਸਭਾ ਸੈਸ਼ਨ 'ਚ ਮੁੱਢੋਂ ਰੱਦ ਕੀਤੇ ਜਾਣਗੇ ਸਿੱਧੂ
Published : Aug 6, 2021, 12:56 am IST
Updated : Aug 6, 2021, 12:56 am IST
SHARE ARTICLE
image
image

ਬਿਜਲੀ ਸਮਝੌਤੇ ਅਤੇ ਕਾਲੇ ਖੇਤੀ ਕਾਨੂੰਨ ਅਗਲੇ ਵਿਧਾਨ ਸਭਾ ਸੈਸ਼ਨ 'ਚ ਮੁੱਢੋਂ ਰੱਦ ਕੀਤੇ ਜਾਣਗੇ : ਸਿੱਧੂ

ਸਾਨੂੰ ਦਿੱਲੀ ਮਾਡਲ ਦੀ ਲੋੜ ਨਹੀਂ, ਪੰਜਾਬ ਅਪਣੇ ਆਪ 'ਚ ਮਾਡਲ ਹੋਵੇਗਾ, ਸੁਖਬੀਰ ਬਾਦਲ ਦੇ 13 ਨੁਕਾਤੀ ਪ੍ਰੋਗਰਾਮ ਨੂੰ  ਇਕ ਹੋਰ ਨਵਾਂ 'ਲਾਲੀਪਾਪ'

ਮੋਗਾ,  5 ਅਗੱਸਤ (ਰੋਹਿਤ ਸ਼ਰਮਾ/ਪ੍ਰੇਮ ਹੈਪੀ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਪੰਜਾਬ ਅਤੇ ਪੰਜਾਬੀਆਂ ਦੀ ਆਰਥਿਕਤਾ ਦਾ ਲੱਕ ਤੋੜਨ ਵਾਲੇ ਬਿਜਲੀ ਸਮਝੌਤੇ ਅਤੇ ਕਾਲੇ ਖੇਤੀ ਕਾਨੂੰਨ ਅਗਲੇ ਵਿਧਾਨ ਸਭਾ ਸੈਸ਼ਨ ਵਿੱਚ ਮੁੱਢੋਂ ਰੱਦ ਕਰ ਦਿੱਤੇ ਜਾਣਗੇ | ਅੱਜ ਮੋਗਾ ਵਿਖੇ ਪਾਰਟੀ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ  ਸੰਬੋਧਨ ਕਰ ਰਹੇ ਸਨ | 
ਇਸ ਮੌਕੇ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ, ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ, ਸਾਬਕਾ ਮੰਤਰੀ ਮਾਲਤੀ ਥਾਪਰ, ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ, ਸਾਬਕਾ ਵਿਧਾਇਕ ਵਿਜੇ ਸਾਥੀ, ਨਗਰ ਨਿਗਮ ਮੋਗਾ ਦੇ ਮੇਅਰ ਨਿਤੀਕਾ ਭੱਲਾ, ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਚੇਅਰਮੈਨ ਵਿਨੋਦ ਬਾਂਸਲ, ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਅਤੇ ਹੋਰ ਹਾਜ਼ਰ ਸਨ | ਆਪਣੇ ਜੋਸ਼ੀਲੇ ਅੰਦਾਜ਼ ਵਿੱਚ ਭਰਵੇਂ ਇਕੱਠ ਨੂੰ  ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਨੂੰ  ਧਿਆਨ ਵਿੱਚ ਰੱਖ ਕੇ ਹੀ ਨਿੱਜੀ ਖੇਤਰ ਦੀਆਂ ਕੰਪਨੀਆਂ ਨਾਲ 65000 ਕਰੋੜ ਰੁਪਏ ਦੇ ਬਿਜਲੀ ਸਮਝੌਤੇ ਕੀਤੇ ਸਨ, ਜਿਸ ਦਾ ਖਮਿਆਜ਼ਾ ਅੱਜ ਹਰ ਪੰਜਾਬੀ ਨੂੰ  ਭੁਗਤਣਾ ਪੈ ਰਿਹਾ ਹੈ | ਇਸੇ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਕਾਲੇ ਕਾਨੂੰਨ ਪੰਜਾਬ ਦੀ ਆਰਥਿਕਤਾ ਦਾ ਲੱਕ ਤੋੜਨ ਦੀ ਕੋਝੀ ਚਾਲ ਹੈ | 
ਉਨ੍ਹਾਂ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇਸ ਦੀ ਆਰਥਿਕਤਾ ਇਸ ਧੰਦੇ ਉੱਤੇ ਖੜ੍ਹੀ ਹੈ, ਇਸੇ ਕਰਕੇ ਹੀ ਇਹ ਕਾਨੂੰਨ ਜਬਰੀ ਕਿਸਾਨਾਂ ਉੱਤੇ ਥੋਪੇ ਜਾ ਰਹੇ ਹਨ | ਉਨ੍ਹਾਂ ਦਾਅਵੇ ਨਾਲ ਕਿਹਾ ਕਿ ਬਿਜਲੀ ਸਮਝੌਤੇ ਅਤੇ ਤਿੰਨ ਕਾਲੇ ਖੇਤੀ ਕਾਨੂੰਨ ਅਗਲੇ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਰੱਦ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਨੂੰ  ਕਿਸੇ ਵੀ ਦਿੱਲੀ ਮਾਡਲ ਦੀ ਲੋੜ੍ਹ ਨਹੀਂ ਹੈ | ਪੰਜਾਬ ਆਪਣੇ ਆਪ ਵਿੱਚ ਮਾਡਲ ਹੋਵੇਗਾ | ਇਸੇ ਤਰ੍ਹਾਂ ਪੰਜਾਬ ਆਪਣੇ ਕਾਨੂੰਨ ਖੁਦ ਬਣਾਉਣ ਦੇ ਸਮਰੱਥ ਹੈ, ਇਸ ਕਰਕੇ ਪੰਜਾਬ ਨੂੰ  ਕੇਂਦਰ ਵੱਲੋਂ ਥੋਪੇ ਜਾ ਰਹੇ ਕਾਨੂੰਨਾਂ ਦੀ ਲੋੜ੍ਹ ਨਹੀਂ ਹੈ | ਉਨ੍ਹਾਂ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ  ਸੱਦਾ ਦਿੱਤਾ ਕਿ ਉਹ ਲੋਕਾਂ ਦੀ ਸੋਚ ਦਾ ਪੰਜਾਬ ਸਿਰਜਣ ਲਈ ਹੁਣ ਘਰਾਂ ਵਿੱਚ ਨਾ ਬੈਠਣ, ਸਗੋਂ ਬਾਹਰ ਨਿਕਲ ਕੇ ਆਉਣ | ਅੱਜ ਲੋੜ੍ਹ ਹੈ ਕਿ ਹਰੇਕ ਵਰਗ ਨਵੇਂ ਪੰਜਾਬ ਦੀ ਸਿਰਜਣਾ ਵਿੱਚ ਹਿੱਸਾ ਪਾਵੇ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ 13 ਨੁਕਾਤੀ ਪ੍ਰੋਗਰਾਮ ਨੂੰ  ਇੱਕ ਹੋਰ ਨਵਾਂ 'ਲਾਲੀਪਾਪ' ਦੱਸਦਿਆਂ ਸਿੱਧੂ ਨੇ ਕਿਹਾ ਕਿ ਲੋਕਾਂ ਨੂੰ  ਨਵੇਂ ਸਬਜ਼ਬਾਗ ਦਿਖਾਉਣ ਵਾਲੇ ਸੁਖਬੀਰ ਸਿੰਘ ਬਾਦਲ ਨੂੰ  ਚਾਹੀਦਾ ਹੈ ਕਿ ਉਹ ਇਹ ਸਪੱਸ਼ਟ ਕਰੇ ਕਿ ਇਸ ਪ੍ਰੋਗਰਾਮ ਨੂੰ  ਹਕੀਕਤ ਵਿੱਚ ਬਦਲਣ ਲਈ ਸਰਕਾਰ ਕੋਲ ਸਾਧਨ ਕਿੱਥੋਂ ਆਉਣਗੇ? ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਨੂੰ  ਡੇਢ ਲੱਖ ਰੁਪਏ ਦੇ ਕਰਜ਼ੇ ਵਿੱਚ ਡਬੋ ਦਿੱਤਾ | ਜਿਸ ਦੇ ਵਿਆਜ ਦੇ ਚੱਲਦਿਆਂ ਅੱਜ ਵੀ ਪੰਜਾਬ ਦੇ ਸਿਰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਖੜ੍ਹਾ ਹੈ |  ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਰੱਜ ਦੇ ਲੁੱਟ ਕੀਤੀ | ਪੰਜਾਬ ਵਿੱਚੋਂ 1100 ਕਿਲੋਮੀਟਰ ਦਰਿਆਵਾਂ ਦਾ ਖੇਤਰ ਹੈ | ਪਰ ਪਿਛਲੀ ਸਰਕਾਰ ਵੱਲੋਂ ਰੇਤੇ ਦੇ ਪ੍ਰਤੀ ਮਹੀਨਾ ਸਿਰਫ਼ 3 ਕਰੋੜ ਰੁਪਏ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਏ ਜਾਂਦੇ ਸਨ, ਜੋ ਕਿ ਹੁਣ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ 300 ਕਰੋੜ ਰੁਪਏ ਕਰਵਾਏ ਜਾ ਰਹੇ ਹਨ | ਪੰਜਾਬ ਵਿੱਚ ਕੇਬਲ ਮਾਫੀਆ, ਰੇਤ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਹੋਰ ਮਾਫੀਆ ਲੋਕਾਂ ਦਾ ਕਬਜ਼ਾ ਸੀ ਜੋ ਕਿ ਹੌਲੀ-ਹੌਲੀ ਖ਼ਤਮ ਕੀਤਾ ਜਾ ਰਿਹਾ ਹੈ | ਉਨ੍ਹਾਂ ਦਾਅਵੇ ਨਾਲ ਕਿਹਾ ਕਿ ਉਹ ਆਪਣੀ ਕੁਰਸੀ ਦੀ ਪ੍ਰਵਾਹ ਨਾ ਕਰਦਿਆਂ ਹਰ ਤਰ੍ਹਾਂ ਦੇ ਮਾਫੀਆ ਰਾਜ ਨੂੰ  ਖ਼ਤਮ ਕਰਕੇ ਹੀ ਸਾਹ ਲੈਣਗੇ | ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਇਸ ਵੇਲੇ ਕੋਈ ਵੀ ਧੜੇਬੰਦੀ ਜਾਂ ਵਿਰੋਧ ਵਿਚਾਰ ਵਾਲੀ ਸਥਿਤੀ ਨਹੀਂ ਹੈ, ਸਾਰੀ ਪਾਰਟੀ ਇੱਕਜੁੱਟ ਹੈ | ਉਨ੍ਹਾਂ ਐਲਾਨ ਕੀਤਾ ਕਿ ਉਹ ਆਗਾਮੀ 15 ਅਗਸਤ ਨੂੰ  ਹਲਕਾਵਾਰ ਰੈਲੀਆਂ ਦੀ ਸ਼ੁਰੂਆਤ ਕਰਨਗੇ, ਜਿਸ ਦਾ ਆਗਾਜ਼ ਉਨ੍ਹਾਂ ਨੇ ਇਤਿਹਾਸਕ ਧਰਤੀ ਮੋਗਾ ਤੋਂ ਅੱਜ ਕਰ ਦਿੱਤਾ ਹੈ | ਉਨ੍ਹਾਂ ਇਸ ਰੈਲੀ ਵਿੱਚ ਵਰਕਰਾਂ ਦੇ ਭਰਵੇਂ ਇਕੱਠ ਤੋਂ ਗਦਗਦ ਹੁੰਦਿਆਂ ਹਲਕਾ ਵਿਧਾਇਕ ਡਾ. ਹਰਜੋਤ ਕਮਲ ਵੱਲੋਂ ਕੀਤੀ ਜਾ ਰਹੀ ਲੋਕ ਸੇਵਾ ਅਤੇ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ | ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਣ ਵਿੱਚ ਹਲਕਾ ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਨਾਲ ਪਾਰਟੀ ਅਤੇ ਵਰਕਰਾਂ ਵਿੱਚ ਇੱਕ ਨਵੀਂ ਰੂਹ ਫੂਕੀ ਗਈ ਹੈ | 
ਵਰਕਰਾਂ ਵਿੱਚ ਏਨਾਂ ਉਤਸ਼ਾਹ ਹੈ ਕਿ ਹੁਣ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਨੂੰ  ਕੋਈ ਵੀ ਤਾਕਤ ਰੋਕ ਨਹੀਂ ਸਕਦੀ | ਇਸ ਮੌਕੇ ਗੁਰਸੇਵਕ ਸਿੰਘ ਚੀਮਾ ਸੂਬਾ ਸਕੱਤਰ, ਗੁਰਪ੍ਰੀਤਮ ਸਿੰਘ ਚੀਮਾ, ਡਾ. ਰਾਜਾ ਸਿੰਘ ਡਾਲਾ, ਹਰਨੇਕ ਸਿੰਘ ਰਾਮੂੰਵਾਲਾ, ਕਮਲਜੀਤ ਸਿੰਘ ਬਰਾੜ, ਬੀਬੀ ਜਗਦਰਸ਼ਨ ਕੌਰ, ਇੰਟਕ ਆਗੂ ਵਿਜੇ ਧੀਰ, ਕਰਨਲ ਬਾਬੂ ਸਿੰਘ, ਗੁਰਬਚਨ ਸਿੰਘ ਬਰਾੜ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਆਗੂ ਆਦਿ ਹਾਜਰ ਸਨ |  

ਫੋਟੋ ਨੰਬਰ 05 ਮੋਗਾ 08,09 ਪੀ 
 

SHARE ARTICLE

ਏਜੰਸੀ

Advertisement

Navdeep Jalveda Wala Water Cannon ਗ੍ਰਿਫ਼ਤਾਰ! ਹਰਿਆਣਾ ਦੀ ਪੁਲਿਸ ਨੇ ਕੀਤੀ ਵੱਡੀ ਕਾਰਵਾਈ, ਕਿਸਾਨੀ ਅੰਦੋਲਨ ਵਿੱਚ

29 Mar 2024 4:16 PM

Simranjit Mann ਦਾ ਖੁੱਲ੍ਹਾ ਚੈਲੇਂਜ - 'ਭਾਵੇਂ ਸੁਖਪਾਲ ਖਹਿਰਾ ਹੋਵੇ ਜਾਂ ਕੋਈ ਹੋਰ, ਮੈਂ ਨਹੀਂ ਆਪਣੇ ਮੁਕਾਬਲੇ ਕਿਸੇ

29 Mar 2024 3:30 PM

ਭਾਜਪਾ ਦੀ ਸੋਚ ਬਾਬੇ ਨਾਨਕ ਵਾਲੀ : Harjit Grewal ਅਕਾਲੀ ਦਲ 'ਤੇ ਰੱਜ ਕੇ ਵਰ੍ਹੇ ਭਾਜਪਾ ਆਗੂ ਅਕਾਲੀ ਦਲ ਬਾਰੇ ਕਰਤੇ

29 Mar 2024 2:07 PM

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM
Advertisement