ਸੂਬੇ ’ਚ ਉਦਯੋਗ ਤੇ ਕਾਰੋਬਾਰ ਲਈ ਉਸਾਰੂ ਮਾਹੌਲ ਕਾਰਨ 91000 ਕਰੋੜ ਦਾ ਨਿਵੇਸ਼ ਹੋਇਆ: ਮੁੱਖ ਸਕੱਤਰ
Published : Aug 6, 2021, 1:36 pm IST
Updated : Aug 6, 2021, 1:36 pm IST
SHARE ARTICLE
Chief Secretary Ms Vini Mahajan
Chief Secretary Ms Vini Mahajan

ਮੁੱਖ ਸਕੱਤਰ ਨੇ ਦੱਸਿਆ ਕਿ ਲੁਧਿਆਣਾ ਦੀ ਹਾਈ-ਟੈਕ ਵੈਲੀ ਨੇ ਹੀਰੋ ਸਾਈਕਲਜ਼, ਆਦਿੱਤਿਆ ਬਿਰਲਾ ਗਰੁੱਪ ਵਰਗੇ ਵੱਡੇ ਉਦਯੋਗਿਕ ਘਰਾਣਿਆਂ ਨੂੰ ਨਿਵੇਸ਼ ਲਈ ਆਕਰਸ਼ਿਤ ਕੀਤਾ ਹੈ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ, ਉਦਯੋਗ ਤੇ ਕਾਰੋਬਾਰ ਲਈ ਉਸਾਰੂ ਤੇ ਸਾਜ਼ਗਾਰ ਮਾਹੌਲ ਕਾਰਨ ਪਿਛਲੇ ਚਾਰ ਸਾਲਾਂ ਦੌਰਾਨ ਪ੍ਰਾਪਤ ਹੋਏ 2900 ਤੋਂ ਵੱਧ ਪ੍ਰਾਜੈਕਟਾਂ ਦੇ ਪ੍ਰਸਤਾਵਾਂ ਤੋਂ ਸੂਬੇ ਨੂੰ 91,000 ਕਰੋੜ ਰੁਪਏ ਦਾ ਵੱਡਾ ਨਿਵੇਸ਼ ਹਾਸਲ ਹੋਇਆ ਹੈ। ਇਨ੍ਹਾਂ ਵਿੱਚੋਂ ਤਕਰੀਬਨ 50 ਫ਼ੀਸਦੀ ਨੇ ਸੂਬੇ ਦੇ ਵੱਖ ਵੱਖ ਹਿੱਸਿਆਂ ਵਿੱਚ ਪਹਿਲਾਂ ਹੀ ਵਪਾਰਕ ਉਤਪਾਦਨ ਸ਼ੁਰੂ ਕਰ ਦਿੱਤਾ ਹੈ।

Captain Amarinder Singh Captain Amarinder Singh

ਹੋਰ ਪੜ੍ਹੋ:ਕੋਰੋਨਾ: ਸਕੂਲ ਫਿਰ ਹੋ ਸਕਦੇ ਨੇ ਬੰਦ, ਸਿਹਤ ਮੰਤਰੀ ਵੱਲੋਂ ਨਵੀਆਂ ਹਦਾਇਤਾਂ ਜਾਰੀ

ਇਹ ਜਾਣਕਾਰੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਜੇ.ਕੇ. ਪੇਪਰ ਲਿਮਟਿਡ ਕੰਪਨੀ ਦੇ ਉਪ-ਚੇਅਰਮੈਨ ਅਤੇ ਪ੍ਰਬੰਧਕੀ ਨਿਰਦੇਸ਼ਕ ਹਰਸ਼ ਪਤੀ ਸਿੰਘਾਨੀਆ ਦੀ ਅਗਵਾਈ ਵਿੱਚ ਕੰਪਨੀ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ। ਵਫ਼ਦ ਦਾ ਨਿੱਘਾ ਸਵਾਗਤ ਕਰਦਿਆਂ ਮੁੱਖ ਸਕੱਤਰ ਨੇ ਦੱਸਿਆ ਕਿ ਲੁਧਿਆਣਾ ਦੀ ਹਾਈ-ਟੈਕ ਵੈਲੀ ਨੇ ਹੀਰੋ ਸਾਈਕਲਜ਼, ਆਦਿੱਤਿਆ ਬਿਰਲਾ ਗਰੁੱਪ ਵਰਗੇ ਵੱਡੇ ਉਦਯੋਗਿਕ ਘਰਾਣਿਆਂ ਨੂੰ ਨਿਵੇਸ਼ ਲਈ ਆਕਰਸ਼ਿਤ ਕੀਤਾ ਹੈ ਅਤੇ ਹੁਣ ਜੇ.ਕੇ. ਪੇਪਰ ਲਿਮਟਿਡ ਕੰਪਨੀ ਵੀ ਹਾਈ-ਟੈਕ ਵੈਲੀ ਦੇ ਨਿਵੇਸ਼ਕਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਈ ਹੈ।

Vini MahajanVini Mahajan

ਹੋਰ ਪੜ੍ਹੋ: ਚੰਡੀਗੜ੍ਹ ਕਾਂਗਰਸ ਨੂੰ ਵੱਡਾ ਝਟਕਾ, ਪਾਰਟੀ ਆਗੂ ਪ੍ਰਦੀਪ ਛਾਬੜਾ ਨੇ ਦਿੱਤਾ ਅਸਤੀਫ਼ਾ

ਹੀਰੋ ਸਾਈਕਲਜ਼ ਲਿਮਟਿਡ ਪਹਿਲਾਂ ਹੀ ਹਾਈ-ਟੈਕ ਵੈਲੀ ਵਿੱਚ ਆਪਣਾ ਵੱਡਾ ਯੂਨਿਟ ਸਥਾਪਤ ਕਰ ਚੁੱਕੀ ਹੈ, ਜਿਸ ਦੀ ਉਤਪਾਦਨ ਸਮਰੱਥਾ ਸਾਲਾਨਾ 4 ਮਿਲੀਅਨ ਬਾਈ-ਸਾਈਕਲਜ਼ ਖਾਸ ਕਰਕੇ ਈ-ਬਾਈਕਜ਼ ਅਤੇ ਪ੍ਰੀਮੀਅਮ ਬਾਈਕਜ਼ ਤਿਆਰ ਕਰਨ ਦੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹਾਈ-ਟੈਕ ਵੈਲੀ ਵਿੱਚ ਆਦਿੱਤਿਆ ਬਿਰਲਾ ਗਰੁੱਪ ਵੱਲੋਂ ਤਕਰੀਬਨ 1,000 ਕਰੋੜ ਰੁਪਏ ਦੇ ਨਿਵੇਸ਼ ਦਾ ਪ੍ਰਸਤਾਵ ਹੈ, ਜਿਥੇ ਇਸ ਗਰੁੱਪ ਨੇ 147 ਕਰੋੜ ਰੁਪਏ ਦੀ ਲਾਗਤ ਨਾਲ 61 ਏਕੜ ਜ਼ਮੀਨ ਖਰੀਦੀ ਹੈ। ਇਸ ਗਰੁੱਪ ਦੀ ਪੇਂਟ ਨਿਰਮਾਣ ਕਾਰੋਬਾਰ ਸ਼ੁਰੂ ਕਰਨ ਦੀ ਯੋਜਨਾ ਹੈ, ਜਿਸ ਵਾਸਤੇ ਨਵੀਨਤਮ ਨਿਰਮਾਣ ਤਕਨਾਲੋਜੀ ਅਤੇ ਉਦਯੋਗ 4.0 ਆਧਾਰਤ ਮਸ਼ੀਨਰੀ ਲਗਾਈ ਜਾਵੇਗੀ।    

Punjab GovtPunjab Govt

ਹੋਰ ਪੜ੍ਹੋ: ਕੇਂਦਰ ਨੇ ਰਾਜੀਵ ਗਾਂਧੀ ਖੇਡ ਰਤਨ ਐਵਾਰਡ ਦਾ ਨਾਮ ਬਦਲ ਕੇ ਰੱਖਿਆ 'ਮੇਜਰ ਧਿਆਨ ਚੰਦ ਖੇਡ ਰਤਨ ਐਵਾਰਡ

ਉਨ੍ਹਾਂ ਉਮੀਦ ਜਤਾਈ ਕਿ ਜੇ.ਕੇ. ਪੇਪਰ ਲਿਮਟਿਡ ਬਿਨਾਂ ਕਿਸੇ ਦੇਰੀ ਦੇ ਆਪਣੇ ਪ੍ਰਸਤਾਵਿਤ ਪਲਾਂਟ ਦਾ ਨਿਰਮਾਣ ਸ਼ੁਰੂ ਕਰ ਦੇਵੇਗੀ ਅਤੇ 2022 ਦੇ ਅੰਤ ਤੱਕ ਵਪਾਰਕ ਉਤਪਾਦਨ ਸ਼ੁਰੂ ਹੋ ਜਾਵੇਗਾ ਕਿਉਂਕਿ ਰਾਜ ਸਰਕਾਰ ਵੱਲੋਂ ਨਿਵੇਸ਼ਕਾਂ ਨੂੰ ਉਸਾਰੂ ਬੁਨਿਆਦੀ ਢਾਂਚਾ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜੋ ਸੂਬੇ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ। ਜ਼ਿਕਰਯੋਗ ਹੈ ਕਿ ਜੇ.ਕੇ. ਪੇਪਰ ਲਿਮਟਿਡ ਨੇ 150 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਨਾਲ ਕੋਰੂਗੇਟਿਡ ਪੈਕੇਜਿੰਗ ਨਿਰਮਾਣ ਦੇ ਨਵੇਂ ਕਾਰੋਬਾਰ ਵਿੱਚ ਦਾਖ਼ਲੇ ਲਈ ਪੰਜਾਬ ਨੂੰ ਚੁਣਿਆ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਧਵਾਰ ਨੂੰ ਇਸ ਕੰਪਨੀ ਨੂੰ ਹਾਈ-ਟੈਕ ਵੈਲੀ, ਲੁਧਿਆਣਾ ਵਿੱਚ 17 ਏਕੜ ਜ਼ਮੀਨ ਅਲਾਟ ਕਰਨ ਸਬੰਧੀ ਪੱਤਰ ਸੌਂਪਿਆ ਗਿਆ।    

Chief Secretary Vini Mahajan and OthersChief Secretary Vini Mahajan and Others

ਹੋਰ ਪੜ੍ਹੋ: ਜੇ ਲਾਗ ਦੀ ਦਰ ਪੰਜ ਪ੍ਰਤੀਸ਼ਤ ਵਧਦੀ ਹੈ, ਤਾਂ ਬਿਨਾਂ ਦੇਰੀ ਲਗਾਇਆ ਜਾਵੇਗਾ ਲਾਕਡਾਊਨ- ਸਤੇਂਦਰ ਜੈਨ

ਸੂਬਾ ਸਰਕਾਰ ਦਾ ਸਹਿਯੋਗ ਅਤੇ ਨਿਰਵਿਘਨ ਸਹੂਲਤਾਂ ਲਈ ਧੰਨਵਾਦ ਕਰਦਿਆਂ ਸਿੰਘਾਨੀਆ ਨੇ ਕਿਹਾ ਕਿ ਇਹ ਪ੍ਰਸਤਾਵਿਤ ਯੂਨਿਟ ਇੱਕ ਅਤਿ-ਆਧੁਨਿਕ ਨਿਰਮਾਣ ਸਹੂਲਤ ਹੋਵੇਗੀ, ਜਿਸ ਵਾਸਤੇ ਨਵੀਨਤਮ ਤਕਨਾਲੋਜੀ ਤੇ ਮਸ਼ੀਨਰੀ ਸਥਾਪਤ ਕੀਤੀ ਜਾਵੇਗੀ। ਇਸ ਯੂਨਿਟ ਵਿੱਚ ਵੇਸਟ ਪੇਪਰ ਨੂੰ ਕੋਰੂਗੇਟਿਡ ਪੈਕੇਜਿੰਗ ਦੇ ਉਤਪਾਦਨ ਲਈ ਕੱਚੇ ਮਾਲ ਵਜੋਂ ਵਰਤਿਆ ਜਾਵੇਗਾ। ਇਸ ਦੌਰਾਨ ਮੁੱਖ ਸਕੱਤਰ ਨੇ ਸੂਬੇ ਵਿੱਚ ਪੇਪਰ ਨਿਰਮਾਣ ਈਕੋਸਿਸਟਮ ਵਿਕਸਤ ਕਰਨ ਦੇ ਨਾਲ ਨਾਲ ਇਸ ਵਾਸਤੇ ਲੋੜੀਂਦੇ ਹੁਨਰ ਅਤੇ ਪਰਾਲੀ ਦੀ ਕੱਚੇ ਮਾਲ ਵਜੋਂ ਵਰਤੋਂ ਦੀਆਂ ਸੰਭਾਵਨਾਵਾਂ ਤਲਾਸ਼ਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਇਸ ਮੀਟਿੰਗ ਵਿੱਚ ਇਨਵੈਸਟ ਪੰਜਾਬ ਦੇ ਪ੍ਰਮੁੱਖ ਸਕੱਤਰ  ਹੁਸਨ ਲਾਲ, ਸੀ.ਈ.ਓ. ਇਨਵੈਸਟ ਪੰਜਾਬ ਰਜਤ ਅਗਰਵਾਲ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਪ੍ਰਬੰਧਕੀ ਨਿਰਦੇਸ਼ਕ ਨੀਲਿਮਾ ਵੀ ਮੌਜੂਦ ਸਨ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement