ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਮਨਾਇਆ
Published : Aug 6, 2021, 12:47 am IST
Updated : Aug 6, 2021, 12:47 am IST
SHARE ARTICLE
image
image

ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਮਨਾਇਆ

ਭਾਦਸੋਂ, 5 ਅਗੱਸਤ (ਗੁਰਪ੍ਰੀਤ ਸਿੰਘ ਆਲੋਵਾਲ) : ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਭਾਦਸੋਂ ਨੇੜੇ ਉਨ੍ਹਾਂ ਦੇ ਪਿੰਡ ਆਲੋਵਾਲ ਵਿਖੇ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੀ ਸਰਪ੍ਰਸਤੀ ਵਿਚ ਗੁਰਦੁਆਰਾ ਈਸ਼ਰਸਰ ਸਾਹਿਬ ਆਲੋਵਾਲ ਵਿਖੇ ਤਿੰਨ ਦਿਨਾਂ ਸਮਾਗਮ ਕਰਵਾ ਕੇ ਮਨਾਇਆ ਗਿਆ। 
ਸਮਾਗਮ ’ਚ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਦੇਸ਼-ਵਿਦੇਸ਼ ’ਚ ਸਿੱਖੀ ਦਾ ਪ੍ਰਚਾਰ ਕਰ ਕੇ ਲੱਖਾਂ ਪ੍ਰਾਣੀਆਂ ਨੂੰ ਅਮਿ੍ਰਤ ਛਕਾ ਕੇ ਗੁਰੂ ਵਾਲੇ ਬਣਾਇਆ। ਉਨ੍ਹਾਂ ਕਿਹਾ ਕਿ ਰਾੜਾ ਸਾਹਿਬ ਸੰਪ੍ਰਦਾਇ ਦਾ ਸਿੱਖੀ ਪ੍ਰਚਾਰ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ’ਚ ਵੀ ਅਹਿਮ ਯੋਗਦਾਨ ਹੈ। ਇਸੇ  ਸਮਾਗਮ ’ਚ ਪੁੱਜੀਆਂ ਪ੍ਰਮੁੱਖ ਧਾਰਮਕ ਤੇ ਹੋਰਨਾਂ ਸ਼ਖ਼ਸੀਅਤਾਂ ਦਾ ਗੁਰਦੁਆਰਾ ਪ੍ਰਬੰਧਕਾਂ ਵਲੋਂ ਬਾਬਾ ਬਲਜਿੰਦਰ ਸਿੰਘ ਮੁਖੀ ਰਾੜਾ ਸਾਹਿਬ ਦੀ ਅਗਵਾਈ ’ਚ ਸਨਮਾਨ ਕੀਤਾ ਗਿਆ। ਸਮਾਗਮ ਵਿਚ ਵੱਖ-ਵੱਖ ਸੰਤਾਂ-ਮਹਾਂਪੁਰਸ਼ਾਂ ਨੇ ਸੰਤ ਈਸ਼ਰ ਸਿੰਘ ਦੇ ਜੀਵਨ ’ਤੇ ਚਾਨਣਾ ਪਾਉਦਿਆਂ ਸੰਗਤ ਨਾਲ  ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। 
ਸਮਾਗਮ ’ਚ ਪ੍ਰੋ. ਕਿ੍ਰਪਾਲ ਸਿੰਘ ਬੰਡੂੰਗਰ ਸਾ. ਪ੍ਰਧਾਨ ਸ੍ਰੋਮਣੀ ਕਮੇਟੀ, ਸੁਰਜੀਤ ਸਿੰਘ ਰੱਖੜਾ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ, ਸਤਵਿੰਦਰ ਸਿੰਘ ਟੌਹੜਾ ਅਗਜੈਕਟਿਵ ਮੈਂਬਰ ਸ਼ੋ੍ਰਮਣੀ ਕਮੇਟੀ, ਰਾੜਾ ਸਾਹਿਬ ਦੇ ਸੈਕਟਰੀ ਰਣਧੀਰ ਸਿਘ ਢੀਡਸਾ, ਅਕਾਲੀ ਦਲ ਦੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ, ਅਕਾਲੀ ਦਲ ਹਲਕਾ ਨਾਭਾ ਦੇ ਇੰਚਾਰਜ ਕਬੀਰ ਦਾਸ ਆਦਿ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਹੋਈਆਂ। ਸਟੇਜ ਸਕੱਤਰ ਦੀ ਭੂਮਿਕਾ ਰਣਧੀਰ ਸਿੰਘ ਢੀਂਡਸਾ ਸੈਕਟਰੀ ਰਾੜਾ ਸਾਹਿਬ ਨੇ ਨਿਭਾਈ। 
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement