ਗੁਰੂ ਦੀ ਬੇਅਦਬੀ ਦੇ ਦੋਸ਼ੀਆਂ ਨੂੰ  ਹਰ ਹਾਲ ਵਿਚ ਸਜ਼ਾ ਦਿਵਾਈ ਜਾਵੇਗੀ : ਨਵਜੋਤ ਸਿੱਧੂ
Published : Aug 6, 2021, 12:44 am IST
Updated : Aug 6, 2021, 12:44 am IST
SHARE ARTICLE
image
image

ਗੁਰੂ ਦੀ ਬੇਅਦਬੀ ਦੇ ਦੋਸ਼ੀਆਂ ਨੂੰ  ਹਰ ਹਾਲ ਵਿਚ ਸਜ਼ਾ ਦਿਵਾਈ ਜਾਵੇਗੀ : ਨਵਜੋਤ ਸਿੱਧੂ

ਕੋਟਕਪੂਰਾ, 5 ਅਗੱਸਤ (ਗੁਰਿੰਦਰ ਸਿੰਘ) : ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੱਧੂ ਨੇ ਜ਼ਿਲ੍ਹੇ ਦੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਦੇ ਵਿਸ਼ਾਲ ਇਕੱਠ ਨੂੰ  ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਰਾਜ ਸਰਕਾਰ ਨਾਲ ਮਿਲ ਕੇ ਹਾਈਕਮਾਂਡ ਵਲੋਂ ਦਿਤੇ 18 ਸੂਤਰੀ ਪ੍ਰੋਗਰਾਮਾਂ ਨੂੰ  ਲਾਗੂ ਕਰਨ ਲਈ ਮਿਲ ਕੇ ਕੰਮ ਕਰਨਗੀਆਂ ਅਤੇ ਇਨ੍ਹਾਂ ਮੁੱਦਿਆਂ 'ਚੋਂ ਬਰਗਾੜੀ ਵਿਖੇ ਗੁਰੂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ  ਸਜ਼ਾ ਦਿਵਾਉਣ ਦੇ ਮੁੱਦੇ ਨੂੰ  ਪ੍ਰਮੁੱਖਤਾ ਨਾਲ ਲਿਆ ਜਾਵੇਗਾ ਅਤੇ ਦੋਸ਼ੀਆਂ ਨੂੰ  ਹਰ ਹਾਲਤ 'ਚ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾਵੇਗੀ | 
ਸੁਖਬੀਰ ਸਿੰਘ ਬਾਦਲ ਵਲੋਂ ਦਿਤੇ 13 ਨੁਕਾਤੀ ਪ੍ਰੋਗਰਾਮ ਨੂੰ  ਗੁਮਰਾਹਕੁਨ ਦਸਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਲੋਕਾਂ ਨੂੰ  ਨਵੇਂ ਸਬਜ਼ਬਾਗ਼ ਦਿਖਾਉਣ ਵਾਲੇ ਸੁਖਬੀਰ ਸਿੰਘ ਬਾਦਲ ਨੂੰ  ਚਾਹੀਦਾ ਹੈ ਕਿ ਉਹ ਇਹ ਸਪੱਸ਼ਟ ਕਰੇ ਕਿ ਇਸ ਪ੍ਰੋਗਰਾਮ ਨੂੰ  ਹਕੀਕਤ 'ਚ ਬਦਲਣ ਲਈ ਸਰਕਾਰ ਕੋਲ ਸਾਧਨ ਕਿਥੋਂ ਆਉਣਗੇ? ਇਸ ਮੌਕੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ, ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੈਪਾਲ ਸਿੰਘ ਸੰਧੂ ਆਦਿ ਵੀ ਸਟੇਜ 'ਤੇ ਹਾਜ਼ਰ ਸਨ | ਅਪਣੇ ਪ੍ਰਭਾਵਸ਼ਾਲੀ ਅੰਦਾਜ਼ 'ਚ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ  ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਤਤਕਾਲੀਨ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਅਪਣੇ ਨਿਜੀ ਹਿਤਾਂ ਦੀ ਪੂਰਤੀ ਨੂੰ  ਧਿਆਨ 'ਚ ਰੱਖ ਕੇ ਹੀ ਨਿਜੀ ਖੇਤਰ ਦੀਆਂ ਕੰਪਨੀਆਂ ਨਾਲ 65000 ਕਰੋੜ ਰੁਪਏ ਦੇ ਬਿਜਲੀ ਸਮਝੌਤੇ ਕੀਤੇ ਸਨ, ਜਿਸ ਦਾ ਖਮਿਆਜ਼ਾ ਅੱਜ ਹਰ ਪੰਜਾਬੀ ਨੂੰ  ਭੁਗਤਣਾ ਪੈ ਰਿਹਾ ਹੈ | ਉਨ੍ਹਾਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਤਿੰਨ ਕਾਲੇ ਕਾਨੂੰਨ ਪੰਜਾਬ ਦੀ ਆਰਥਿਕਤਾ ਦਾ ਲੱਕ ਤੋੜਨ ਦੀ ਕੋਝੀ ਚਾਲ ਦਸਦਿਆਂ ਕਿਹਾ ਕਿ ਕੇਂਦਰ ਨੂੰ  ਆਖ਼ਰ ਕਿਸਾਨਾਂ ਦੇ ਰੋਹ ਅੱਗੇ ਝੁਕਣਾ ਪਵੇਗਾ | ਉਨ੍ਹਾਂ ਦਾਅਵਾ ਕੀਤਾ ਕਿ ਬਿਜਲੀ ਸਮਝੌਤੇ ਅਤੇ ਤਿੰਨ ਕਾਲੇ ਕਾਨੂੰਨ ਅਗਲੇ ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਰੱਦ ਕੀਤੇ ਜਾਣਗੇ | 
ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਅਪਣੇ ਕਾਰਜਕਾਲ 'ਚ ਹਰ ਤਰ੍ਹਾਂ ਦੇ ਮਾਫ਼ੀਏ ਨੂੰ  ਉਤਸ਼ਾਹਤ ਕੀਤਾ ਅਤੇ ਅਪਣੇ ਨਿਜੀ ਹਿਤਾਂ ਖ਼ਾਤਰ ਪੰਜਾਬ ਨੂੰ  ਢਾਈ ਲੱਖ ਕਰੋੜ ਰੁਪਏ ਦੇ ਕਰਜ਼ੇ 'ਚ ਡੋਬ ਦਿਤਾ ਜਿਸ ਦੇ ਵਿਆਜ਼ ਦੇ ਚਲਦਿਆਂ ਅੱਜ ਵੀ ਪੰਜਾਬ ਦੇ ਸਿਰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਖੜਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੇਬਲ ਮਾਫ਼ੀਆ, ਰੇਤ ਮਾਫ਼ੀਆ, ਟਰਾਂਸਪੋਰਟ ਮਾਫ਼ੀਆ ਅਤੇ ਹੋਰ ਮਾਫ਼ੀਆ ਨਾਲ ਸਬੰਧਤ ਲੋਕਾਂ ਦਾ ਕਬਜ਼ਾ ਸੀ, ਜੋ ਕਿ ਹੌਲੀ ਹੌਲੀ ਖ਼ਤਮ ਕੀਤਾ ਜਾ ਰਿਹਾ ਹੈ | ਇਸ ਮੌਕੇ ਉਪਰੋਕਤ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਅਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ |
ਫੋਟੋ :- ਕੇ.ਕੇ.ਪੀ.-ਗੁਰਿੰਦਰ-5-10ਜੇ

SHARE ARTICLE

ਏਜੰਸੀ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement