
ਦਿੱਲੀ ਵਿਚ ਵੰਡੇ ਜਾਣਗੇ 25 ਲੱਖ ਤਿਰੰਗੇ ਝੰਡੇ : ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ, 5 ਅਗੱਸਤ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁਕਰਵਾਰ ਨੂੰ ਲੋਕਾਂ ਨੂੰ 14 ਅਗੱਸਤ ਦੀ ਸ਼ਾਮ 5 ਵਜੇ ਤਿਰੰਗਾ ਫ਼ਹਿਰਾ ਕੇ ਅਤੇ ਰਾਸ਼ਟਰਗਾਣ ਗਾ ਕੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਦਾ ਸੱਦਾ ਦਿਤਾ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਪੂਰੇ ਸ਼ਹਿਰ ਵਿਚ 25 ਲੱਖ ਝੰਡੇ ਵੰਡਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦਸਿਆ ਕਿ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਝੰਡੇ ਦਿਤੇ ਜਾਣਗੇ ਤਾਂ ਕਿ ਉਹ ਉਨ੍ਹਾਂ ਨੂੰ ਘਰ ਲੈ ਕੇ ਜਾ ਸਕਣ। ਮੁੱਖ ਮੰਤਰੀ ਨੇ ਕਿਹਾ, ‘ਦੇਸ਼ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਲੋਕ ਖ਼ੁਸ਼ ਹਨ ਅਤੇ ਹਰ ਸਰਕਾਰ ਜਸ਼ਨ ਮਨਾ ਰਹੀ ਹੈ।’ ਇਕ ਆਨਲਾਈਨ ਸੰਮੇਲਨ ਵਿਚ ਉਨ੍ਹਾਂ ਕਿਹਾ ਕਿ ਆਜ਼ਾਦੀ ਦੀ 75ਵੇਂ ਵਰ੍ਹੇਗੰਢ ਮਨਾਉਣ ਲਈ ਹਰ ਘਰ ਤਿਰੰਗਾ, ਹਰ ਹੱਥ ਤਿਰੰਗਾ ਅਤੇ ਹੋਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਅੱਜ ਮੈਂ ਦੇਸ਼ ਦੇ ਲੋਕਾਂ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਉਹ ਸ਼ਾਮ 14 ਅਗੱਸਤ ਨੂੰ 5 ਵਜੇ ਰਾਸ਼ਟਰਗਾਣ ਗਾਉਣ। ਕੇਜਰੀਵਾਲ ਨੇ ਲੋਕਾਂ ਨੂੰ ਭਾਰਤ ਨੂੰ ਦੁਨੀਆ ਦਾ ਸਭ ਤੋਂ ਸਰਵਸ਼੍ਰੇਸਟ ਦੇਸ਼ ਬਣਾਉਣ ਲਈ ਕੰਮ ਕਰਨ ਦਾ ਪ੍ਰਣ ਲੈਣ ਦੀ ਅਪੀਲ ਕੀਤੀ। (ਪੀਟੀਆਈ)