
6 ਸਾਲ ਪਹਿਲਾਂ ਗਿਆ ਸੀ ਕੈਨੇਡਾ
ਬਲਾਚੌਰ : ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।
Lakhveer Singh
ਅਜਿਹੀ ਹੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਹ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਮ੍ਰਿਤਕ ਨੌਜਵਾਨ ਦੇ ਦੋਸਤ ਨੇ ਹੀ ਕੀਤਾ। ਮ੍ਰਿਤਕ ਨੌਜਵਨਾ ਦਾ ਪਹਿਚਾਣ ਲਖਵੀਰ ਸਿੰਘ ਬੈਂਸ ਉਰਫ ( ਲੱਕੀ) ਵਜੋਂ ਹੋਈ ਹੈ।
DEATH
ਇਸ ਮਾਮਲੇ ਵਿਚ ਕੈਨੇਡਾ ਦੀ ਪੀਲ ਪੁਲਿਸ ਵੱਲੋਂ ਉਸ ਦੇ ਹੀ ਇਕ ਦੋਸਤ ਸ਼ਰਨਦੀਪ ਕੁਮਾਰ ਨੂੰ ਗ੍ਰਿਫ਼ਤਾਰ ਅਤੇ ਚਾਰਜ਼ ਕੀਤਾ ਗਿਆ ਹੈ, ਜਿਸ ਦੀ ਕੋਰਟ ਵਿੱਚ ਪੇਸ਼ੀ 2 ਸਤੰਬਰ ਦੀ ਪਈ ਹੈ। ਮ੍ਰਿਤਕ ਲਖਬੀਰ ਸਿੰਘ ਬੈਂਸ ਪੰਜਾਬ ਦੇ ਬਲਾਚੌਰ ਦਾ ਰਹਿਣ ਵਾਲਾ ਸੀ। ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।