ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਜੀ.ਐਸ.ਟੀ. ਨੂੰ ਲੈ ਕੇ ਕੇਂਦਰ ਸਰਕਾਰ ਨੇ ਦਿਤਾ ਸਪੱਸ਼ਟੀਕਰਨ
Published : Aug 6, 2022, 7:22 am IST
Updated : Aug 6, 2022, 7:22 am IST
SHARE ARTICLE
image
image

ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਜੀ.ਐਸ.ਟੀ. ਨੂੰ ਲੈ ਕੇ ਕੇਂਦਰ ਸਰਕਾਰ ਨੇ ਦਿਤਾ ਸਪੱਸ਼ਟੀਕਰਨ

ਅਸੀਂ ਕੋਈ ਨੋਟਿਸ ਨਹੀਂ ਭੇਜਿਆ, ਸ਼੍ਰੋਮਣੀ ਕਮੇਟੀ ਆਪ ਹੀ ਟੈਕਸ ਜਮ੍ਹਾਂ ਕਰਾ ਰਹੀ ਹੋਵੇਗੀ


ਨਵੀਂ ਦਿੱਲੀ, 5 ਅਗੱਸਤ : ਅੰਮ੍ਰਿਤਸਰ ਸਥਿਤ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ 12 ਫ਼ੀ ਸਦੀ ਜੀ.ਐਸ.ਟੀ. ਮਾਮਲੇ ’ਚ ਸੈਂਟਰਲ ਬੋਰਡ ਆਫ਼ ਇਨਡਾਇਰੈਕਟ ਟੈਕਸ ਅਤੇ ਕਸਟਮਜ਼ (ਸੀ.ਬੀ.ਆਈ.ਐਸ.) ਨੇ ਸਫ਼ਾਈ ਦਿਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਸਰਾਵਾਂ ’ਤੇ ਜੀ.ਐਸ.ਟੀ. ਨਹੀਂ ਲਗਾਇਆ ਗਿਆ। ਇਸ ਨੂੰ ਭਰਨ ਲਈ ਵੀ ਕੋਈ ਨੋਟਿਸ ਨਹੀਂ ਭੇਜਿਆ ਗਿਆ। ਇਹ ਸੰਭਵ ਹੈ ਕਿ ਉਨ੍ਹਾਂ ਨੇ ਖ਼ੁਦ ਹੀ ਜੀ.ਐਸ.ਟੀ. ਜਮ੍ਹਾਂ ਕਰਵਾ ਦਿਤਾ ਹੋਵੇ। 
ਸੀ.ਬੀ.ਆਈ.ਸੀ. ਨੇ ਕਿਹਾ ਕਿ ਜੀ.ਐਸ.ਟੀ. ਕੌਂਸਲ ਦੀ 47ਵੀਂ ਬੈਠਕ ਹੋਈ ਸੀ। ਉਸ ਦੀ ਸਿਫ਼ਾਰਸ਼ ਅਨੁਸਾਰ 1000 ਰੁਪਏ ਪ੍ਰਤੀਦਿਨ ਦੇ ਕਿਰਾਏ ਵਾਲੇ ਹੋਟਲ ਕਮਰਿਆਂ ਤੋਂ ਜੀ.ਐਸ.ਟੀ. ਛੋਟ ਵਾਪਸ ਲੈ ਲਈ ਗਈ। ਉਨ੍ਹਾਂ ’ਤੇ 12 ਫ਼ੀ ਸਦੀ ਜੀ.ਐਸ.ਟੀ. ਲਗਾਇਆ ਗਿਆ ਹੈ। ਹਾਲਾਂਕਿ ਇਸ ’ਚ ਇਕ ਹੋਰ ਛੋਟ ਹੈ, ਜੋ ਕਿਸੇ ਵੀ ਚੈਰੀਟੇਬਲ ਜਾਂ ਧਾਰਮਕ ਟਰੱਸਟ ਵਲੋਂ ਕਮਰੇ ਕਿਰਾਏ ’ਤੇ ਦੇਣ ਨੂੰ ਜੀ.ਐਸ.ਟੀ. ਤੋਂ ਛੋਟ ਦਿੰਦੀ ਹੈ। ਜਿਥੇ ਕਮਰੇ ਲਈ ਚਾਰਜ ਰਕਮ 1000 ਤੋਂ ਘੱਟ ਹੈ। ਇਹ ਛੋਟ ਬਿਨਾਂ ਕਿਸੇ ਤਬਦੀਲੀ ਦੇ ਲਾਗੂ ਹੈ।
ਸੀ.ਬੀ.ਆਈ.ਸੀ. ਨੇ ਦਸਿਆ ਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਸਰ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਜਾ ਰਹੀਆਂ ਤਿੰਨ ਸਰਾਵਾਂ ਨੇ ਜੀ.ਐਸ.ਟੀ. ਦੇਣਾ ਸ਼ੁਰੂ ਕਰ ਦਿਤਾ ਹੈ। ਇਹ 3 ਸਰਾਵਾਂ ਗੁਰੂ ਗੋਬਿੰਦ ਸਿੰਘ ਐਨ.ਆਰ.ਆਈ. ਨਿਵਾਸ, ਬਾਬਾ ਦੀਪ ਸਿੰਘ ਨਿਵਾਸ ਅਤੇ ਮਾਤਾ ਭਾਗ ਕੌਰ ਨਿਵਾਸ ਹਨ। ਇਸ ਬਾਰੇ ਸਪੱਸ਼ਟ ਕੀਤਾ ਗਿਆ ਕਿ ਇਨ੍ਹਾਂ ’ਚੋਂ ਕਿਸੇ ਨੂੰ ਵੀ ਨੋਟਿਸ ਨਹੀਂ ਦਿਤਾ ਗਿਆ। ਹੋ ਸਕਦਾ ਹੈ ਕਿ ਉਨ੍ਹਾਂ ਨੇ ਖ਼ੁਦ ਹੀ ਜੀ.ਐਸ.ਟੀ. ਭਰਨਾ ਸ਼ੁਰੂ ਕੀਤਾ ਹੋਵੇ।    (ਏਜੰਸੀ)

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement