ਸੁਨਾਮ ਵਿੱਚ ਬਣਾਈ ਜਾਵੇਗੀ ਸਨਅਤੀ ਅਸਟੇਟ: ਅਮਨ ਅਰੋੜਾ
Published : Aug 6, 2022, 4:43 pm IST
Updated : Aug 6, 2022, 4:43 pm IST
SHARE ARTICLE
Cabinet Minister Aman Arora
Cabinet Minister Aman Arora

• ਭਗਵੰਤ ਮਾਨ ਸਰਕਾਰ ਇੰਡਸਟਰੀ ਨੂੰ ਉਤਸ਼ਾਹਿਤ ਕਰਨ ਲਈ ਉਦਯੋਗ-ਪੱਖੀ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ: ਅਮਨ ਅਰੋੜਾ 

 • ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਉਦਯੋਗਾਂ ਨਾਲ ਜੁੜੀਆਂ ਸਮੱਸਿਆਵਾਂ ਸਮਝਣ ਲਈ ਕਾਰੋਬਾਰੀਆਂ ਤੇ ਸਨਅਤਕਾਰਾਂ ਨਾਲ ਵਿਚਾਰ ਵਟਾਂਦਰਾ 

ਚੰਡੀਗੜ੍ਹ : ਸੂਬੇ ਵਿੱਚ ਸਨਅਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਦਯੋਗਿਕ ਅਸਟੇਟ ਦੀ ਸਥਾਪਨਾ ਕੀਤੀ ਜਾਵੇਗੀ, ਇਹ ਗੱਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਸ਼ਨਿੱਚਰਵਾਰ ਨੂੰ ਐਸ.ਯੂ.ਐਸ. ਕਾਲਜ, ਸੁਨਾਮ ਵਿੱਚ ਸਨਅਤਕਾਰਾਂ ਅਤੇ ਵਪਾਰੀਆਂ ਨਾਲ ਗੱਲਬਾਤ ਲਈ ਕਰਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ।

ਜ਼ਮੀਨੀ ਪੱਧਰ ਉਤੇ ਅਜਿਹੇ ਸਮਾਗਮਾਂ ਦੀ ਮਹੱਤਤਾ ਉਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਸਮਾਗਮਾਂ ਨਾਲ ਉਦਯੋਗਾਂ ਨੂੰ ਦਰਪੇਸ਼ ਅਸਲ ਸਮੱਸਿਆਵਾਂ ਨੂੰ ਸਮਝਣ ਵਿੱਚ ਮਦਦ ਮਿਲਦੀ ਹੈ ਅਤੇ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਕਾਰੋਬਾਰ-ਪੱਖੀ ਨੀਤੀਆਂ ਤਿਆਰ ਕਰਨ ਵਿੱਚ ਵੀ ਸਹਾਈ ਹੁੰਦੇ ਹਨ। ਅੱਜ ਦੇ ਪ੍ਰੋਗਰਾਮ ਦਾ ਉਦੇਸ਼ ਸੁਨਾਮ ਊਧਮ ਸਿੰਘ ਵਾਲਾ ਵਿਖੇ ਪ੍ਰਸਤਾਵਿਤ ਨਵੀਂ ਸਨਅਤੀ ਅਸਟੇਟ ਦੀਆਂ ਲੋੜਾਂ ਨੂੰ ਸਮਝਣਾ ਸੀ।

 Aman AroraAman Arora

ਸੀ.ਐਲ.ਯੂ. ਅਤੇ ਐਨ.ਓ.ਸੀ. ਪ੍ਰਾਪਤ ਕਰਨ ਵਿੱਚ ਦੇਰੀ ਸਬੰਧੀ ਸਨਅਤਕਾਰਾਂ ਦੀਆਂ ਸ਼ਿਕਾਇਤਾਂ ਉਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੀ.ਐਲ.ਯੂ. ਸਰਟੀਫਿਕੇਟ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਨਵਾਂ ਸਿਸਟਮ ਜਲਦੀ ਲਾਗੂ ਕਰ ਦਿੱਤਾ ਜਾਵੇਗਾ।  
ਸਨਅਤਕਾਰਾਂ ਅਤੇ ਕਾਰੋਬਾਰੀਆਂ ਨੇ ਮੰਗ ਕੀਤੀ ਕਿ ਵੈਟ ਦੇ ਬਕਾਏ ਦੇ ਨਿਪਟਾਰੇ ਲਈ ਓ.ਟੀ.ਐਸ. ਦੀ ਆਖਰੀ ਮਿਤੀ ਘੱਟੋ-ਘੱਟ 31 ਦਸੰਬਰ ਤੱਕ ਵਧਾਈ ਜਾਵੇ।ਐਸਡੀਆਈਸੀ ਦੇ ਜਨਰਲ ਸਕੱਤਰ ਐਮ.ਪੀ.ਸਿੰਘ ਨੇ ਕਿਹਾ ਕਿ ਮੁਲਾਜ਼ਮਾਂ 'ਤੇ ਲਾਗੂ ਕੀਤੇ ਜਾ ਰਹੇ ਵਿਕਾਸ ਟੈਕਸ ਦੀ ਸੀਮਾ 2.5 ਲੱਖ ਤੋਂ ਵਧਾ ਕੇ 5 ਲੱਖ ਕੀਤੀ ਜਾਵੇ।

ਸਥਾਨਕ ਉਦਯੋਗਪਤੀ ਬਲਵਿੰਦਰ ਜਿੰਦਲ ਵੱਲੋਂ ਸਨਅਤੀ ਫੋਕਲ ਪੁਆਇੰਟ ਦੇ ਨਵੀਆਂ ਉਦਯੋਗਿਕ ਇਕਾਈਆਂ ਸਥਾਪਤ ਕਰਨ ਵਿੱਚ ਸਹਾਈ ਹੋਣ ਸਬੰਧੀ ਦਿੱਤੇ ਸੁਝਾਅ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਪਾਰਕਾਂ ਨੂੰ ਵਿਕਸਤ ਕਰਨ ਲਈ ਲੈਂਡ ਪੂਲਿੰਗ ਨੀਤੀ ਸਫ਼ਲ ਰਹੀ ਹੈ ਅਤੇ ਸੁਨਾਮ ਵਿਖੇ ਪ੍ਰਸਤਾਵਿਤ ਇੰਡਸਟਰੀਅਲ ਅਸਟੇਟ ਵੀ ਇਸ ਨੀਤੀ ਤਹਿਤ ਵਿਕਸਤ ਕੀਤੀ ਜਾ ਸਕਦੀ ਹੈ।

Aman AroraAman Arora

ਅਮਨ ਅਰੋੜਾ ਨੇ ਉਨ੍ਹਾਂ ਨੂੰ ਸਰਕਾਰ ਪੱਧਰ 'ਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਸਿਰਜਣ ਅਤੇ ਉਦਯੋਗਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਸਥਿਤ ਵਪਾਰਕ ਅਤੇ ਉਦਯੋਗਿਕ ਸਥਾਨਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ, ਜੋ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਦੇਣ ਵਿੱਚ ਮਦਦਗਾਰ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਵਪਾਰ ਲਈ ਸਾਜ਼ਗਾਰ ਮਾਹੌਲ ਯਕੀਨੀ ਬਣਾਉਣ ਪੂਰੀ ਤਰ੍ਹਾਂ ਵਚਨਬੱਧ ਹੈ।ਇਸ ਮੌਕੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ, ਜੁਆਇੰਟ ਡਾਇਰੈਕਟਰ ਉਦਯੋਗ ਸ੍ਰੀ ਵਿਸ਼ਵ ਬੰਧੂ, ਚੀਫ਼ ਟਾਊਨ ਪਲਾਨਰ ਸ੍ਰੀ ਪੰਕਜ ਬਾਵਾ, ਜੀ.ਐਮ ਡੀ.ਆਈ.ਸੀ. ਸੁਬੋਧ ਜਿੰਦਲ ਅਤੇ ਵੱਡੀ ਗਿਣਤੀ ਵਿੱਚ ਉਦਯੋਗਪਤੀ ਅਤੇ ਵਪਾਰੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement