ਪ੍ਰਤਾਪ ਬਾਜਵਾ ਨੇ ਪਟਵਾਰੀਆਂ ਦੀਆਂ ਖ਼ਤਮ ਕੀਤੀਆਂ ਪੋਸਟਾਂ ਨੂੰ ਲੈ ਕੇ CM ਮਾਨ ਨੂੰ ਲਿਖਿਆ ਪੱਤਰ
Published : Aug 6, 2022, 5:45 pm IST
Updated : Aug 6, 2022, 5:45 pm IST
SHARE ARTICLE
 Pratap Bajwa
Pratap Bajwa

ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਸੁਮੱਚੇ 12153 ਪਿੰਡਾਂ ਦੇ ਲਾਲ ਲਕੀਰ ਦੇ ਅੰਦਰ ਦੇ ਰਕਬੇ ਨੂੰ ਮਿਣਤੀ ਕਰ ਕੇ ਲੋਕਾਂ ਦੇ ਨਾਂ ਕਰਨ ਦੀ ਮੁਹਿੰਮ ਚਲਾਈ ਗਈ ਸੀ

 

ਚੰਡੀਗੜ੍ਹ : ਕਾਦੀਆਂ ਤੋਂ ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਪਟਵਾਰੀਆਂ ਦੀਆਂ ਖ਼ਤਮ ਕੀਤੀਆਂ ਗਈਆਂ 1056 ਪੋਸਟਾਂ ਨੂੰ ਬਹਾਲ ਕਰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਮਾਨ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਇਹ ਭਰੋਸਾ ਦਿੱਤਾ ਸੀ ਕਿ ਜਿੰਨੀਆਂ ਪੋਸਟਾਂ ਪੰਜਾਬ ਸਰਕਾਰ ਦੇ ਮਹਿਕਮਿਆ ’ਚ ਖਾਲੀ ਹਨ, ਉਹਨਾਂ ਨੂੰ ਪਹਿਲ ਦੇ ਆਧਾਰ ’ਤੇ ਭਰਿਆ ਜਾਵੇਗਾ ਪਰ ਪੰਜਾਬ ਸਰਕਾਰ ਦੇ ਮਹਿਕਮਾ ਮਾਲ ਅਤੇ ਮੁੜ ਵਸੇਬਾ ਵਿਭਾਗ ਵੱਲੋਂ ਪਟਵਾਰੀਆਂ ਦੀਆਂ ਪੋਸਟਾਂ 4716 ਤੋਂ ਘਟਾ ਕੇ 3660 ਕਰ ਦਿੱਤੀਆਂ ਗਈਆਂ ਹਨ।

file photo

 

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਸੁਮੱਚੇ 12153 ਪਿੰਡਾਂ ਦੇ ਲਾਲ ਲਕੀਰ ਦੇ ਅੰਦਰ ਦੇ ਰਕਬੇ ਨੂੰ ਮਿਣਤੀ ਕਰ ਕੇ ਲੋਕਾਂ ਦੇ ਨਾਂ ਕਰਨ ਦੀ ਮੁਹਿੰਮ ਚਲਾਈ ਗਈ ਸੀ ਤਾਂ ਜੋ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾ ਸਕਣ ਅਤੇ ਉਹ ਕਰਜ਼ਾ ਵਗੈਰਾ ਲੈ ਕੇ ਆਪਣੇ ਬੱਚਿਆਂ ਦੀ ਪੜ੍ਹਾਈ ਸਹੀ ਢੰਗ ਨਾਲ ਕਰਵਾ ਸਕਣ। ਬਾਜਵਾ ਨੇ ਕਿਹਾ ਕਿ ਇਹ ਲਾਲ ਲਕੀਰ ਵਾਲਾ ਕੰਮ ਅਜੇ ਪੂਰਾ ਨਹੀਂ ਹੋ ਸਕਿਆ ਕਿਉਂਕਿ ਪੰਜਾਬ ’ਚ ਇਸ ਸਮੇਂ 4716 ਪਟਵਾਰੀਆਂ ਦੀ ਬਜਾਏ 1700 ਪਟਵਾਰੀ ਹੀ ਕੰਮ ਕਰ ਰਹੇ ਹਨ।

CM Mann reaction on Simranjit Singh Mann's Statement CM Mann  

ਪ੍ਰਤਾਪ ਬਾਜਵਾ ਨੇ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ ਦੇ ਸਮੇਂ ਸਿਰ ਨਿਪਟਾਰੇ ਲਈ ਇਹ ਪਟਵਾਰੀਆਂ ਦੀਆਂ ਘਟਾਈਆਂ ਗਈਆਂ 1056 ਪੋਸਟਾਂ ਮੁੜ ਬਹਾਲ ਕੀਤੀਆਂ ਜਾਣ। ਇਸ ਤੋਂ ਇਲਾਵਾ ਸਾਲ 1990 ਤੋਂ ਮਹਿਕਮਾ ਮਾਲ ਦੇ ਰਿਕਾਰਡ ਨੂੰ ਕੰਪਿਊਟਰਾਈਜ਼ਡ ਕਰਨ ਦਾ ਕੰਮ ਚੱਲ ਰਿਹਾ ਹੈ, ਜੋ ਅਜੇ ਵੀ ਜਾਰੀ ਹੈ ਅਤੇ ਪਟਵਾਰੀਆਂ ਦੀ ਘਾਟ ਕਾਰਨ ਇਹ ਕੰਮ ਅਜੇ ਵੀ ਮੁਕੰਮਲ ਹੋਣਾ ਬਾਕੀ ਹੈ ਕਿਉਂਕਿ ਇਕ ਪਟਵਾਰੀ ਨੂੰ ਆਪਣੇ ਸਰਕਲ ਤੋਂ ਇਲਾਵਾ ਪਹਿਲਾਂ ਹੀ ਦੂਜੇ ਸਰਕਲਾਂ ਦਾ ਵਾਧੂ ਕੰਮ ਦੇਖਣਾ ਪੈ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਆਪਣੀ ਸਰਕਾਰ ਬਣਨ ’ਤੇ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਪਟਵਾਰੀਆਂ ਦੀਆਂ ਲੋੜੀਂਦੀਆਂ 4716 ਪੋਸਟਾਂ ਨੂੰ ਬਰਕਰਾਰ ਰੱਖਿਆ ਜਾਵੇ।

SHARE ARTICLE

ਏਜੰਸੀ

Advertisement

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM

Singer Sukh Brar Slams Neha Kakkar over candy Shop Song Controversy |ਕੱਕੜ ਦੇ ਗਾਣੇ 'ਤੇ ਫੁੱਟਿਆ ਗ਼ੁੱਸਾ!

14 Jan 2026 3:12 PM

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM
Advertisement