ਰਾਈਪੇਰੀਅਨ ਸਿਧਾਂਤ ਅਨੁਸਾਰ ਪਾਣੀ ’ਤੇ ਪੰਜਾਬ ਦਾ ਪਹਿਲਾ ਹੱਕ : ਕਿਸਾਨ ਆਗੂ
Published : Aug 6, 2022, 7:24 am IST
Updated : Aug 6, 2022, 7:24 am IST
SHARE ARTICLE
image
image

ਰਾਈਪੇਰੀਅਨ ਸਿਧਾਂਤ ਅਨੁਸਾਰ ਪਾਣੀ ’ਤੇ ਪੰਜਾਬ ਦਾ ਪਹਿਲਾ ਹੱਕ : ਕਿਸਾਨ ਆਗੂ

ਪੰਜ ਕਿਸਾਨ ਜਥੇਬੰਦੀਆਂ ਵਲੋਂ ਦਿਤੇ ਧਰਨੇ ਦੌਰਾਨ ਹੋਇਆ ਵੱਡਾ ਇਕੱਠ


ਐਸ.ਏ.ਐਸ. ਨਗਰ, 5 ਅਗੱਸਤ (ਨਰਿੰਦਰ ਸਿੰਘ ਝਾਮਪੁਰ) : ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਆਲ ਇੰਡੀਆ ਕਿਸਾਨ ਫ਼ੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਮਾਨਸਾ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਅੱਜ ਪੰਜਾਬ ਅਤੇ ਕੇਂਦਰ ਸਰਕਾਰਾਂ ਵਲੋਂ ਪਾਣੀਆਂ ਦੇ ਵਿਵਾਦ ਅਤੇ ਇਸ ਦੀ ਵੰਡ, ਵਾਤਾਵਰਨ ਦੇ ਪ੍ਰਦੂਸ਼ਣ, ਕੇਂਦਰ ਸਰਕਾਰ ਦੀ ਸ਼ਹਿ ’ਤੇ ਸੂਬੇ ਦੇ ਸੰਘੀ ਢਾਂਚੇ ਨੂੰ ਖ਼ਤਰੇ ਦੇ ਮੁੱਦੇ ਨੂੰ ਹੱਲ ਨਾ ਕਰਨ ਲਈ ਸਥਾਨਕ ਵਾਈ.ਪੀ.ਐਸ. ਚਂੌਕ ਵਿਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਰੁਧ ਧਰਨਾ ਦਿਤਾ।
ਇਸ ਮੌਕੇ ਕਿਸਾਨਾਂ ਵਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਰੁਧ ਨਾਹਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਕ੍ਰਿਪਾਲ ਸਿੰਘ ਸਿਆਉ, ਕੰਵਲਪ੍ਰੀਤ ਸਿੰਘ ਪੰਨੂ, ਬੋਘ ਸਿੰਘ ਮਾਨਸਾ, ਹਰਜਿੰਦਰ ਸਿੰਘ ਟਾਂਡਾ ਨੇ ਕਿਹਾ ਕਿ ਦੋਹਾਂ ਸਰਕਾਰਾਂ ਨੇ ਅਪਣੇ ਸਿਆਸੀ ਹਿਤਾਂ ਲਈ ਪਾਣੀਆਂ ਦੇ ਮੁੱਦੇ ਨੂੰ ਉਲਝਾਇਆ। ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਪਾਣੀਆਂ ਦਾ ਮਸਲਾ ਹੱਲ ਕਰਨ ਦੀ ਥਾਂ ਪਾਣੀਆਂ ਦੇ ਮੁੱਦੇ ’ਤੇ ਸਿਆਸਤ ਕੀਤੀ ਅਤੇ ਲੋਕਾਂ ਨੂੰ ਵੰਡਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਧਰਤੀ ਹੇਠਲਾ ਪਾਣੀ ਘਟਣ ਨਾਲ ਕਿਸਾਨਾਂ ਦੇ ਖ਼ਰਚੇ ਕਈ ਗੁਣਾ ਵਧ ਗਏ ਹਨ ਜਦਕਿ ਧਰਤੀ ਹੇਠਲਾ ਪਾਣੀ ਨਾ ਤਾਂ ਫ਼ਸਲਾਂ ਲਈ ਲਾਹੇਵੰਦ ਹੈ ਅਤੇ ਨਾ ਹੀ ਪੀਣ ਯੋਗ ਹੈ। ਉਨ੍ਹਾਂ ਕਿਹਾ ਕਿ ਡੈਮਾਂ, ਨਹਿਰਾਂ ਅਤੇ ਰਜਵਾਹਿਆਂ ਵਿਚ ਗਾਰ ਇਕਠੀ ਹੋਣ ਕਰ ਕੇ ਪਾਣੀ ਦਾ ਨਿਕਾਸ ਘੱਟ ਗਿਆ ਹੈ ਅਤੇ ਸਮੇਂ ਸਿਰ ਸਫ਼ਾਈ ਨਾ ਹੋਣ ਕਰ ਕੇ ਪਾਣੀ ਟੇਲਾਂ ਤਕ ਨਹੀਂ ਪਹੁੰਚਦਾ। ਖੇਤੀ ਨੂੰ ਬਚਾਉਣ ਲਈ ਸਾਰੀ ਵਾਹੀਯੋਗ ਜ਼ਮੀਨ ਲਈ ਨਹਿਰੀ ਪਾਣੀ ਸਮੇਂ ਦੀ ਲੋੜ ਹੈ। ਬੁਲਾਰਿਆਂ ਨੇ ਕਿਹਾ ਕਿ ਪਾਣੀ ਦਾ ਗ਼ਲਤ ਮੁਲਾਂਕਣ ਅਤੇ ਇਸਦੀ ਵੰਡ ਪਾਣੀ ਦੇ ਝਗੜੇ ਦਾ ਮੁੱਖ ਕਾਰਨ ਹੈ ਜਿਸ ਨੂੰ ਪ੍ਰਭਾਵਤ ਲੋਕਾਂ ਵਲੋਂ ਬਿਨਾਂ ਕਿਸੇ ਸਿਆਸੀ ਦਖ਼ਲ ਤੋਂ ਆਪਸੀ ਸਹਿਯੋਗ ਨਾਲ ਹੱਲ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੇ ਸੰਘੀ ਢਾਂਚੇ ਦੀ ਰਾਖੀ ਲਈ ਇਕ ਜੁਟ ਹੋ ਕੇ ਸੰਘਰਸ਼ ਕਰਨਗੇ ਅਤੇ ਕੇਂਦਰ ਸਰਕਾਰ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨਗੇ। ਬੁਲਾਰਿਆਂ ਨੇ ਕਿਹਾ ਕਿ ਆਪ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰ ਰਹੀ ਅਤ ਪੰਜਾਬ ਦੇ ਲੋਕਾਂ ਖਾਸ ਕਰ ਕੇ ਕਿਸਾਨਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਢਿੱਲਮੱਠ ਕਰ ਰਹੀ ਹੈ। ਉਹਨਾਂ ਮੰਗ ਕੀਤੀ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਕੀਤੀ ਜਾਵੇ ਅਤੇ ਪਾਣੀਆਂ ਲਈ ਰਾਈਪੇਰੀਅਨ ਸਿਧਾਂਤ ਨੂੰ ਲਾਗੂ ਕੀਤਾ ਜਾਵੇ। ਇਸ ਮੌਕੇ ਐਸ ਡੀ ਐਮ ਮੁਹਾਲੀ ਨੇ ਕਿਸਾਨ ਜਥੇਬੰਦੀਆਂ ਤੋਂ ਪੰਜਾਬ ਦੇ ਰਾਜਪਾਲ ਦੇ ਨਾਮ ਦਾ ਮੰਗ ਪੱਤਰ ਲਿਆ, ਜਦਕਿ ਮੁੱਖ ਮੰਤਰੀ ਪੰਜਾਬ ਦੇ ਨਾਮ ਦਾ ਮੰਗ ਪੱਤਰ ਮੁੱਖ ਮੰਤਰੀ ਦੇ ਓ.ਐਸ.ਡੀ. ਵਲੋਂ ਲਿਆ ਗਿਆ। 
ਇਸ ਮੌਕੇ ਕਿਸਾਨ ਆਗੂ ਘੁੰਮਣ ਸਿੰਘ ਰਾਜਗੜ੍ਹ, ਗੁਰਮੀਤ ਸਿੰਘ ਕਪਿਆਲ, ਬਲਦੇਵ ਸਿੰਘ ਮਿਆਂਪਰ, ਕਿਰਪਾਲ ਸਿੰਘ ਸਿਆਊ, ਪਰਮਦੀਪ ਸਿੰਘ ਬੈਦਵਾਨ, ਪ੍ਰੋ. ਮਨਜੀਤ ਸਿੰਘ, ਪਵਨ ਕੁਮਾਰ, ਜੋਰਾ ਸਿੰਘ, ਸੁਖਦੇਵ ਸਿੰਘ, ਹਰਵਿੰਦਰ ਸਿੰਘ ਗਿੱਲ, ਡਾ. ਅਰਸ਼ਦੀਪ ਸਿੰਘ, ਗੁਰਦੇਵ ਸਿੰਘ ਵਾਇਲ, ਸਤਬੀਰ ਸਿੰਘ ਵਾਲੀਆ, ਐਡਵੋਕੇਟ ਤੇਜਾ ਸਿੰਘ ਚਕੇਰੀਆ, ਬੇਅੰਤ ਸਿੰਘ ਮਹਿਮਾ ਸਰਜਾ, ਉਗਰ ਸਿੰਘ ਮਾਨਸਾ, ਬਾਬਾ ਮਹਿੰਦਰ ਸਿੰਘ, ਹਰਜੀਤ ਸਿੰਘ, ਦਲਬੀਰ ਸਿੰਘ ਅਤੇ ਹੋਰ ਕਿਸਾਨ ਮੌਜੂਦ ਸਨ।
ਐਸਏਐਸ-ਨਰਿੰਦਰ-5-5
 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement