'ਆਪ' ਦਾ ਖ਼ਰਾਬ ਸਿਹਤ ਮਾਡਲ ਬੇਨਕਾਬ, ਹਸਪਤਾਲਾਂ 'ਚ ਜੀਵਨ ਰੱਖਿਅਕ ਦਵਾਈਆਂ ਹੀ ਨਹੀਂ ਹਨ: ਪ੍ਰਤਾਪ ਬਾਜਵਾ  
Published : Aug 6, 2023, 7:15 pm IST
Updated : Aug 6, 2023, 7:15 pm IST
SHARE ARTICLE
Partap Singh Bajwa
Partap Singh Bajwa

ਹੈਪੇਟਾਈਟਸ-ਸੀ ਦੇ ਹਜ਼ਾਰਾਂ ਮਰੀਜ਼ ਲੋੜੀਂਦੀ ਦਵਾਈ ਲੈਣ ਲਈ ਭਟਕ ਰਹੇ ਹਨ: ਵਿਰੋਧੀ ਧਿਰ ਦੇ ਆਗੂ 

ਚੰਡੀਗੜ੍ਹ - ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਿਹਤ ਸੇਵਾਵਾਂ ਪ੍ਰਤੀ ਲਾਪਰਵਾਹੀ ਅਤੇ ਸੁਸਤ ਰਵੱਈਏ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾ ਨੂੰ ਜ਼ਰੂਰੀ ਅਤੇ ਜੀਵਨ ਰੱਖਿਅਕ ਦਵਾਈਆਂ ਮੁਹੱਈਆ ਕਰਵਾਉਣ ਵਿੱਚ ਬੁਰੀ ਤਰਾਂ ਅਸਫਲ ਰਹੀ ਹੈ।  

ਸੀਨੀਅਰ ਕਾਂਗਰਸੀ ਆਗੂ ਨੇ ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਪਿਛਲੇ ਕੁਝ ਹਫ਼ਤਿਆਂ ਤੋਂ ਹੈਪੇਟਾਈਟਸ ਸੀ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਸਮੇਤ ਜ਼ਰੂਰੀ ਦਵਾਈਆਂ ਖ਼ਤਮ ਹੋ ਗਈਆਂ ਹਨ। ਇਹ ਦਵਾਈਆਂ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਹੁਣ ਇਹ ਦਵਾਈਆਂ ਉਪਲਬਧ ਨਹੀਂ ਹਨ ਕਿਉਂਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਸਮੇਂ ਸਿਰ ਦਵਾਈ ਖ਼ਰੀਦਣ ਵਿੱਚ ਅਸਫਲ ਰਹੀ ਹੈ। ਨਿਊਜ਼ ਰਿਪੋਰਟ ਦੇ ਅਨੁਸਾਰ, 2022-23 ਵਿੱਚ, ਸੂਬੇ ਵਿੱਚ ਹੈਪੇਟਾਈਟਸ ਸੀ ਦੇ ਲਗਭਗ 18,000 ਮਾਮਲੇ ਸਾਹਮਣੇ ਆਏ, ਜੋ ਦੇਸ਼ ਵਿੱਚ ਸਭ ਤੋਂ ਵੱਧ ਹਨ।

ਉਨ੍ਹਾਂ ਕਿਹਾ ਕਿ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ 'ਆਪ' ਸਰਕਾਰ ਸੂਬੇ 'ਚ ਆਧੁਨਿਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ 'ਚ ਬੁਰੀ ਤਰਾਂ ਅਸਫਲ ਰਹੀ ਹੈ। ਪੰਜਾਬ ਦੀ 'ਆਪ' ਸਰਕਾਰ ਦਿੱਲੀ ਦੇ ਸਿਹਤ ਮਾਡਲ ਨੂੰ ਪੰਜਾਬ 'ਚ ਲਾਗੂ ਕਰਨ 'ਤੇ ਤੁਲੀ ਹੋਈ ਹੈ। ਬਾਜਵਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਦਿੱਲੀ ਦਾ ਜਾਅਲੀ ਸਿਹਤ ਮਾਡਲ ਲਾਗੂ ਕੀਤਾ ਗਿਆ ਹੈ, ਉਦੋਂ ਤੋਂ ਸਮਾਜ ਦੇ ਕਮਜ਼ੋਰ ਵਰਗ ਨਾਲ ਸਬੰਧਿਤ ਮਰੀਜ਼ਾ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੇਂਡੂ ਡਿਸਪੈਂਸਰੀਆਂ ਅਤੇ ਸਿਹਤ ਕੇਂਦਰਾਂ ਦਾ ਨਾਂ ਆਮ ਆਦਮੀ ਪਾਰਟੀ 'ਤੇ ਰੱਖਣ ਦੀ ਬਜਾਏ ਸਰਕਾਰ ਨੂੰ ਨਵੇਂ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ਼ ਦੀ ਭਰਤੀ ਕਰਨੀ ਚਾਹੀਦੀ ਸੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਆਮ ਆਦਮੀ ਕਲੀਨਿਕਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਲੱਗਣ ਕਾਰਨ ਕੇਂਦਰ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ ਤਹਿਤ 546 ਕਰੋੜ ਰੁਪਏ ਦੇ ਫ਼ੰਡ ਜਾਰੀ ਕਰਨਾ ਬੰਦ ਕਰ ਦਿੱਤਾ ਸੀ, ਜੋ ਸੂਬੇ ਦੀ ਸਿਹਤ ਸੇਵਾ ਲਈ ਵੱਡਾ ਝਟਕਾ ਹੈ। 

ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਪ੍ਰਤੀ 'ਆਪ' ਸਰਕਾਰ ਦੀ ਉਦਾਸੀਨ ਪਹੁੰਚ ਇੱਥੇ ਹੀ ਖ਼ਤਮ ਨਹੀਂ ਹੁੰਦੀ। ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕੀਤੇ ਗਏ ਡਾਕਟਰਾਂ ਨੂੰ ਉਨ੍ਹਾਂ ਦੇ ਪਿਛਲੇ ਕੰਮ ਵਾਲੀ ਥਾਂ 'ਤੇ ਵਾਪਸ ਭੇਜੇ ਜਾਣ ਤੋਂ ਬਾਅਦ, ਪੇਂਡੂ ਸਿਹਤ ਫਾਰਮੇਸੀ ਅਧਿਕਾਰੀਆਂ ਨੇ ਵੀ ਆਪਣੇ ਅਸਲ ਕੰਮ ਵਾਲੀ ਥਾਂ 'ਤੇ ਸ਼ਾਮਲ ਹੋਣ ਲਈ ਆਮ ਆਦਮੀ ਕਲੀਨਿਕਾਂ ਵਿੱਚ ਆਪਣੀਆਂ ਡਿਊਟੀਆਂ ਛੱਡਣ ਦੀ ਧਮਕੀ ਦਿੱਤੀ। ਉਹ ਪਹਿਲਾਂ ਹੀ 'ਆਪ' ਸਰਕਾਰ ਨੂੰ ਅਲਟੀਮੇਟਮ ਦੇ ਚੁੱਕੇ ਹਨ।

SHARE ARTICLE

ਏਜੰਸੀ

Advertisement

Chandigarh News: clears last slum: About 500 hutments face bulldozers in Sector 38 | Slum Demolition

30 Sep 2025 3:18 PM

Chandigarh MC meeting Hungama News : councillors tear pages from meeting minutes | AAP Vs Congress

30 Sep 2025 3:18 PM

For Rajvir Jawanda's long life,Gursikh brother brought Parsaad offering from Amritsar Darbar Sahib

29 Sep 2025 3:22 PM

Nihang Singhs Hungama at Suba Singh Antim Ardas: Suba Singh ਦੀ Antim Ardas 'ਤੇ ਪਹੁੰਚ ਗਏ Nihang Singh

26 Sep 2025 3:26 PM

Two boys opened fire on gym owner Vicky in Mohali : ਤੜਕਸਾਰ ਗੋਲ਼ੀਆਂ ਦੀ ਆਵਾਜ਼ ਨਾਲ਼ ਦਹਿਲਿਆ Mohali | Punjab

25 Sep 2025 3:15 PM
Advertisement