ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਨੇ ਹੱਕੀ ਮੰਗਾਂ ਲਈ ਲਗਾਇਆ ਪੰਜਾਬ ਪਧਰੀ ਧਰਨਾ 

By : KOMALJEET

Published : Aug 6, 2023, 2:40 pm IST
Updated : Aug 6, 2023, 2:40 pm IST
SHARE ARTICLE
Anganwari workers union protest
Anganwari workers union protest

ਕਰੀਬ 10 ਮਹੀਨਿਆ ਤੋਂ ਰੁਕਿਆ ਹੋਇਆ ਮਾਣਭੱਤਾ ਜਾਰੀ ਕਰਨ ਅਤੇ 3 ਤੋਂ 6 ਸਾਲ ਦੇ ਬੱਚੇ ਵਾਪਸ ਆਂਗਣਵਾੜੀਆਂ ਵਿਚ ਭੇਜਣ ਦੀ ਕੀਤੀ ਜਾ ਰਹੀ ਮੰਗ

 ਕਰੀਬ 10 ਮਹੀਨਿਆ ਤੋਂ ਰੁਕਿਆ ਹੋਇਆ ਮਾਣਭੱਤਾ ਜਾਰੀ ਕਰਨ ਅਤੇ 3 ਤੋਂ 6 ਸਾਲ ਦੇ ਬੱਚੇ ਵਾਪਸ ਆਂਗਣਵਾੜੀਆਂ ਵਿਚ ਭੇਜਣ ਦੀ ਕੀਤੀ ਜਾ ਰਹੀ ਮੰਗ 
ਆਂਗਣਵਾੜੀ ਵਰਕਰਾਂ ਵਲੋਂ ਹੱਥਾਂ ਵਿਚ ਕਾਲੇ ਝੰਡੇ ਅਤੇ ਸਿਰਾਂ 'ਤੇ ਕਾਲੀਆਂ ਚੁੰਨੀਆਂ ਲੈ ਕੀਤਾ ਜਾ ਰਿਹੈ ਪ੍ਰਦਰਸ਼ਨ 

ਫ਼ਰੀਦਕੋਟ : ਪ੍ਰੀ-ਪ੍ਰਾਇਮਰੀ ਕਲਾਸਾ ਸਰਕਾਰੀ ਸਕੂਲਾਂ ਵਿਚ ਸ਼ੁਰੂ ਕਰ 3 ਤੋਂ 6 ਸਾਲ ਦੇ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲਾਂ ਵਿਚ ਕਰਨ ਦਾ ਫ਼ੈਸਲਾ ਪੰਜਾਬ ਦੀ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਲਿਆ ਗਿਆ ਸੀ ਜਿਸ ਦਾ ਵਿਰੋਧ ਉਦੋਂ ਤੋਂ ਹੀ ਪੰਜਾਬ ਦੀਆ ਆਂਗਣਵਾੜੀ ਵਰਕਰਾਂ ਵਲੋਂ ਕੀਤਾ ਜਾ ਰਿਹਾ ਹੈ। 

ਅੱਜ ਇਸੇ ਮਸਲੇ ਨੂੰ ਲੈ ਕੇ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਦੇ ਝੰਡੇ ਹੇਠ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਫ਼ਰੀਦਕੋਟ ਵਿਚ ਪੰਜਾਬ ਦੀ ਮੌਜੂਦਾ ਸਰਕਾਰ ਵਿਰੁਧ ਵਿਸ਼ਾਲ ਰੋਸ ਧਰਨਾ ਦਿਤਾ ਗਿਆ ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਨੇ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ: 50 ਫੁੱਟ ਡੂੰਘੀ ਟੈਂਕੀ 'ਚ ਡੁੱਬਣ ਕਾਰਨ RO ਆਪ੍ਰੇਟਰ ਦੀ ਮੌਤ

ਇਸ ਮੌਕੇ ਗੱਲਬਾਤ ਕਰਦਿਆਂ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਉਨ੍ਹਾਂ ਵਲੋਂ ਅੱਜ ਕੈਬਨਿਟ ਮੰਤਰੀ ਬਲਜੀਤ ਕੌਰ ਦੀ ਫ਼ਰੀਦਕੋਟ ਸਥਿਤ ਰਿਹਾਇਸ਼ ਦੇ ਬਾਹਰ ਇਹ ਧਰਨਾ ਦਿਤਾ ਜਾਣਾ ਸੀ ਪਰ ਅਫ਼ਸੋਸ ਦੀ ਗੱਲ ਹੇ ਕਿ ਧਰਨਿਆਂ ਮੁਜ਼ਾਹਰਿਆਂ ਵਿਚੋਂ ਨਿਕਲੀ ਪਾਰਟੀ ਦੀ ਅਗਾਵਈ ਵਾਲੀ ਸਰਕਾਰ ਵਿਚ ਉਨ੍ਹਾਂ ਦਾ ਰੋਸ ਜ਼ਾਹਰ ਕਰਨ ਦਾ ਹੱਕ ਵੀ ਸਰਕਾਰ ਨੇ ਖੋਹ ਲਿਆ ਹੈ। 

Anganwari workers union protestAnganwari workers union protest

ਉਨ੍ਹਾਂ ਦਸਿਆ ਕਿ ਦੇਰ ਰਾਤ ਉਨ੍ਹਾਂ ਦਾ ਕੈਬਨਿਟ ਮੰਤਰੀ ਦੀ ਰਿਹਾਇਸ਼ ਬਾਹਰ ਲਗਾਇਅ ਗਿਆ ਟੈਂਟ ਪੁਲਿਸ ਨੇ ਪੁੱਟ ਦਿਤਾ ਸੀ ਜਿਸ ਤੋਂ ਬਾਅਦ ਅੱਜ ਉਨ੍ਹਾਂ ਵਲੋਂ ਇਥੇ ਧਰਨਾ ਦਿਤਾ ਜਾ ਰਿਹਾ। ਜਾਣਕਾਰੀ ਦਿੰਦਿਆਂ ਦਸਿਆ ਕਿ ਉਨ੍ਹਾਂ ਦੀਆਂ ਮੰਗਾਂ ਹਨ ਕਿ ਆਮ ਆਦਮੀ ਪਾਰਟੀ ਨੇ ਸਾਡੇ ਨਾਲ ਵਾਅਦਾ ਕੀਤਾ ਸਨ ਕਿ ਸੂਬੇ ਅੰਦਰ 'ਆਪ' ਦੀ ਸਰਕਾਰ ਬਨਣ 'ਤੇ ਆਂਗਣਵਾੜੀ ਵਰਕਰਾਂ ਦਾ ਮਾਣਭੱਤਾ ਦੁੱਗਣਾ ਕੀਤਾ ਜਾਵੇਗਾ ਪਰ ਸਰਕਾਰ ਨੇ ਡੇਢ ਸਾਲ ਵਿਚ ਸਿਰਫ ਦੋ ਵਾਰ ਮਾਣ ਭੱਤਾ ਹੀ ਜਾਰੀ ਕੀਤਾ ਹੈ ਹੁਣ ਪਿਛਲੇ 10 ਮਹੀਨਿਆ ਤੋਂ ਆਂਗਣਵਾੜੀ ਵਰਕਰਾਂ ਨੂੰ ਮਾਣ ਭੱਤਾ ਜਾਰੀ ਤਾਂ ਕੀ ਕਰਨਾ ਸੀ ਉਲਟਾ ਆਂਗਣਵਾੜੀ ਵਰਕਰਾਂ ਤੋਂ ਬੱਚਿਆਂ ਨੂੰ ਵੰਡਿਆ ਜਾਣ ਵਾਲਾ ਰਾਸ਼ਨ ਵੀ ਖੋਹ ਕੇ ਸਿੱਧਾ ਸਕੂਲਾਂ ਵਿਚ ਭੇਜਣਾ ਸ਼ੁਰੂ ਕਰ ਦਿਤਾ ਹੈ।

ਇਹ ਵੀ ਪੜ੍ਹੋ: ਨਿਤਿਨ ਦੇਸਾਈ ਖ਼ੁਦਕੁਸ਼ੀ ਮਾਮਲਾ : ਰਾਏਗੜ੍ਹ ਪੁਲਿਸ ਨੇ ਈ.ਸੀ.ਐਲ. ਦੇ ਐਮ.ਡੀ. ਨੂੰ ਕੀਤਾ ਤਲਬ 

ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਦਾ ਕਹਿਣਾ ਹੈ ਕਿ ਪਿਛਲੀ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ 3 ਤੋਂ 6 ਸਾਲ ਦੇ ਬੱਚਿਆਂ ਨੂੰ ਆਂਗਣਵਾੜੀ ਦੀ ਜਗ੍ਹਾ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰ ਉਧਰ ਸ਼ਿਫਟ ਕਰ ਦਿਤਾ ਸੀ ਜਿਸ ਕਾਰਨ ਸੂਬੇ ਦੀਆਂ ਹਜ਼ਾਰਾਂ ਆਂਗਣਵਾੜੀ ਵਰਕਰਾਂ ਦਾ ਭਵਿੱਖ ਖਤਰੇ ਵਿਚ ਪੈ ਗਿਆ ਹੈ।

ਉਨ੍ਹਾਂ ਕਿਹਾ ਕਿ ਅੱਜ ਦਾ ਧਰਨਾ ਇਸੇ ਲਈ ਸਰਕਾਰ ਵਿਰੁੱਧ ਦਿਤਾ ਜਾ ਰਿਹਾ ਹੈ ਕਿ ਸਰਕਾਰ ਆਂਗਣਵਾੜੀ ਵਰਕਰਾਂ ਦਾ ਬਣਦਾ ਮਾਣਭੱਤਾ ਜੋ ਪਿਛਲੇ 10 ਮਹੀਨਿਆ ਤੋਂ ਪੈਂਡਿੰਗ ਪਿਆ ਹੈ ਤੁਰਤ ਜਾਰੀ ਕਰੇ ਅਤੇ 3 ਤੋਂ 6 ਸਾਲ ਦੇ ਬੱਚਿਆਂ ਨੂੰ ਮੁੜ ਤੋਂ ਆਗਣਵਾੜੀਆਂ ਵਿਚ ਭੇਜੇ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਅਤੇ ਕੋਈ ਰਾਹਤ ਨਾ ਦਿਤੀ ਤਾਂ ਅੱਜ ਤਾਂ ਸ਼ੁਰੂਆਤ ਹੀ ਕੀਤੀ ਹੈ ਅੱਗੇ ਹੋਰ ਵੀ ਤਿੱਖਾ ਸੰਘਰਸ਼ ਸਰਕਾਰ ਖ਼ਿਲਾਫ਼ ਵਿੱਢਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement