ਰਾਜਪਾਲ ਦੀ ਮੁੱਖ ਮੰਤਰੀ ਨੂੰ ਚੇਤਾਵਨੀ, ‘ਜੇਕਰ ਮੇਰੇ ਬਾਰੇ ਸਦਨ ਤੋਂ ਬਾਹਰ ਟਿੱਪਣੀ ਕੀਤੀ ਤਾਂ ਕਰਾਂਗਾ ਕਾਨੂੰਨੀ ਕਾਰਵਾਈ’
Published : Aug 6, 2023, 2:18 pm IST
Updated : Aug 6, 2023, 2:18 pm IST
SHARE ARTICLE
CM Bhagwant Mann, Banwarilal Purohit
CM Bhagwant Mann, Banwarilal Purohit

ਮੈਂ ਚਿੱਠੀਆਂ ਲਿਖਦਾ ਰਹਿੰਦਾ ਹਾਂ, ਉਸ ਦਾ ਕੋਈ ਜਵਾਬ ਨਹੀਂ ਮਿਲਦਾ ਮੈਨੂੰ ਵਿਹਲਾ ਕਿਹਾ ਜਾਂਦਾ ਹੈ, ਇਹ ਸਭ ਠੀਕ ਨਹੀਂ ਹੈ - ਰਾਜਪਾਲ

ਚੰਡੀਗੜ੍ਹ - ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਇੰਟਰਵਿਊ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਹੈ। ਉਹਨਾਂ ਨੇ ਸਿੱਧੇ ਤੌਰ 'ਤੇ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਸਦਨ ਦੇ ਬਾਹਰ ਉਹਨਾਂ ਬਾਰੇ ਗਲਤ ਟਿੱਪਣੀਆਂ ਕਰਨਗੇ ਤਾਂ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਰਾਜਪਾਲ ਨੇ ਕਿਹਾ ਕਿ ਉਹ ਉਹਨਾਂ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕਰਵਾਉਣਗੇ। 

ਰਾਜਪਾਲ ਪੁਰੋਹਿਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਦੇ ਅੰਦਰ ਮੇਰੇ ਖ਼ਿਲਾਫ਼ ਅਪਸ਼ਬਦ ਬੋਲੇ। ਮੈਂ ਚਿੱਠੀਆਂ ਲਿਖਦਾ ਰਹਿੰਦਾ ਹਾਂ, ਉਸ ਦਾ ਕੋਈ ਜਵਾਬ ਨਹੀਂ ਮਿਲਦਾ ਮੈਨੂੰ ਵਿਹਲਾ ਕਿਹਾ ਜਾਂਦਾ ਹੈ, ਇਹ ਸਭ ਠੀਕ ਨਹੀਂ ਹੈ। ਮੁੱਖ ਮੰਤਰੀ ਨੂੰ ਸਦਨ ਵਿਚ ਕੁਝ ਸੁਰੱਖਿਆ ਮਿਲਦੀ ਹੈ। ਉਨ੍ਹਾਂ ਨੂੰ ਇਹ ਸਭ ਸਦਨ ਦੇ ਬਾਹਰ ਕਹਿਣ ਦਿਓ। ਜਿਸ ਦਿਨ ਉਹ ਅਜਿਹਾ ਕਰਨਗੇ, ਅਸੀਂ ਉਸ ਦੇ ਖਿਲਾਫ਼ ਆਈਪੀਸੀ ਦੀ ਧਾਰਾ 124 ਤਹਿਤ ਕੇਸ ਦਰਜ ਕਰਾਵਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਮਾਨ ਨੇ ਕਿਸੇ ਵੀ ਤਰ੍ਹਾਂ ਦਾ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਖਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਕੋਲ ਬਹੁਤ ਤਾਕਤ ਹੁੰਦੀ ਹੈ, ਇਸ ਲਈ ਮੁੱਖ ਮੰਤਰੀ ਆਪਣੀ ਜ਼ੁਬਾਨ ਦਾ ਧਿਆਨ ਰੱਖਣ ਅਤੇ ਬੇਲੋੜੀ ਗੱਲ ਨਾ ਕਰਨ। 

ਜ਼ਿਕਰਯੋਗ ਹੈ ਕਿ ਇੱਕ ਸਾਲ ਤੋਂ ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਟਕਰਾਅ ਚੱਲ ਰਿਹਾ ਹੈ। ਰਾਜਪਾਲ ਨੇ ਕਿਹਾ ਸੀ ਕਿ ਜਦੋਂ ਮੁੱਖ ਮੰਤਰੀ ਤੋਂ ਪ੍ਰਸ਼ਾਸਨਿਕ ਮਾਮਲਿਆਂ ਬਾਰੇ ਜਾਣਕਾਰੀ ਮੰਗੀ ਜਾਂਦੀ ਹੈ ਤਾਂ ਉਹ ਇਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ। ਹਾਲ ਹੀ 'ਚ ਵਿਧਾਨ ਸਭਾ ਦੇ ਦੋ ਦਿਨਾਂ ਵਿਸ਼ੇਸ਼ ਸੈਸ਼ਨ ਦੌਰਾਨ ਸਦਨ 'ਚ ਦੋ ਬਿੱਲ ਪਾਸ ਕੀਤੇ ਗਏ ਸਨ। ਇਸ ਵਿਚ ਰਾਜਪਾਲ ਤੋਂ ਰਾਜ ਦੀਆਂ ਯੂਨੀਵਰਸਿਟੀਆਂ ਦੇ ਵਾਈਸ-ਚਾਂਸਲਰ ਨਿਯੁਕਤ ਕਰਨ ਦਾ ਅਧਿਕਾਰ ਖੋਹਣ ਲਈ ਵੀ ਇੱਕ ਬਿੱਲ ਪਾਸ ਕੀਤਾ ਗਿਆ ਸੀ। ਰਾਜਪਾਲ ਨੇ ਇਸ ਸੈਸ਼ਨ ਨੂੰ ਅਸੰਵਿਧਾਨਕ ਕਰਾਰ ਦਿੱਤਾ ਸੀ।

ਓਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ 10-15 ਚਿੱਠੀਆਂ ਲਿਖੀਆਂ ਪਰ ਕੋਈ ਜਵਾਬ ਨਹੀਂ ਮਿਲਿਆ ਪਰ ਉਹ ਕਹਿ ਰਹੇ ਨੇ ਕਿ ਭਗਵੰਤ ਮਾਨ ਸਰਕਾਰ ਸੰਵਿਧਾਨ ਦੇ ਖਿਲਾਫ਼ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਰਾਜ ਭਵਨ ਨੂੰ ਨਹੀਂ, ਤਿੰਨ ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹਨ।                           

SHARE ARTICLE

ਏਜੰਸੀ

Advertisement
Advertisement

ਸਿੱਖਾਂ 'ਤੇ ਕਿਉਂ ਲੱਗਦਾ ਹੈ UAPA ? "ਕਾਨੂੰਨ ਮੱਕੜੀ ਦਾ ਜਾਲਾ ਹੈ"

09 Dec 2023 5:12 PM

Batala News: 13 ਸਾਲ ਦੀ ਉਮਰ 'ਚ ਹੋਇਆ Marriage, ਸਹੇਲੀ ਦੇ ਕਹਿਣ 'ਤੇ Chitta ਪੀਣ ਲੱਗ ਪਈ' ਸੁਣੋ ਵੱਡੇ ਖੁਲਾਸੇ..

09 Dec 2023 5:09 PM

Tarn Taran News: ਨਿੱਕੇ-ਨਿੱਕੇ ਜਵਾਕ ਪੀਂਦੇ Chitta, ਇਕ Phone ਕਰਨ 'ਤੇ ਮਿਲ ਜਾਂਦੀ ਪੁੜੀ, ਸੁਣੋ Pind ਵਾਲਿਆਂ ਦਾ

09 Dec 2023 4:36 PM

Today Gurdaspur News- Mehak Sharma Antim Yatra | Latest Punjab News

09 Dec 2023 3:51 PM

Today Punjab News: ਸਾਈਕਲ ਦਾ ਵੀ ਸਟੈਂਡ ਹੁੰਦਾ, ਪਰ ਬਾਦਲਾਂ ਦਾ ਨਹੀਂ, ਸੱਤਾ ਦੀ ਕੁਰਸੀ ਵਾਸਤੇ ਇਹ ਗਧੇ ਨੂੰ ਵੀ ਪਿਓ

09 Dec 2023 3:09 PM