ਪੰਜਾਬ ਪੁਲਿਸ ਨੇ ਫੜੇ 4 ਤਸਕਰ : ਪਾਕਿਸਤਾਨ ਤੋਂ ਫਿਰੋਜ਼ਪੁਰ ਪਹੁੰਚੀ 400 ਕਰੋੜ ਦੀ ਹੈਰੋਇਨ, 3 ਪਿਸਤੌਲ ਬਰਾਮਦ
Published : Aug 6, 2023, 1:44 pm IST
Updated : Aug 6, 2023, 1:44 pm IST
SHARE ARTICLE
photo
photo

ਪੁਲਿਸ ਨੇ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।

 

ਫਿਰੋਜ਼ਪੁਰ : ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਤਸਕਰਾਂ ਵਲੋਂ ਭਾਰਤੀ ਸਰਹੱਦ 'ਤੇ ਭੇਜੀ ਗਈ ਹੈਰੋਇਨ ਦੀ ਸਭ ਤੋਂ ਵੱਡੀ ਖੇਪ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ 2 ਵੱਖ-ਵੱਖ ਤਸਕਰ ਗਿਰੋਹ ਤੋਂ ਫੜੀ ਗਈ ਹੈ ਅਤੇ ਪੁਲਿਸ ਵਲੋਂ ਇਸ ਨੂੰ 2023 ਦੀ ਸਭ ਤੋਂ ਵੱਡੀ ਬਰਾਮਦਗੀ ਦਸਿਆ ਗਿਆ ਹੈ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ 400 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਸਿਆ ਕਿ ਇਹ ਬਰਾਮਦਗੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵਲੋਂ ਕੀਤੀ ਗਈ ਹੈ। ਦੋ ਵੱਖ-ਵੱਖ ਮਾਮਲਿਆਂ ਵਿਚ ਪੁਲਿਸ ਨੇ ਚਾਰ ਤਸਕਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ ਪਾਕਿਸਤਾਨ ਤੋਂ ਭਾਰਤੀ ਸਰਹੱਦ 'ਤੇ ਪਹੁੰਚਾਈ ਗਈ ਸੀ ਅਤੇ ਫੜੇ ਗਏ ਸਮੱਗਲਰ ਇਸ ਖੇਪ ਨੂੰ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ 'ਚ ਪਹੁੰਚਾਉਣ ਵਾਲੇ ਸਨ।

ਪੁਲਿਸ ਨੇ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਡੀਜੀਪੀ ਨੇ ਦਸਿਆ ਕਿ ਇਸ ਮਾਮਲੇ ਵਿਚ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਮਾਮਲੇ ਵਿਚ 41 ਕਿਲੋ ਅਤੇ ਦੂਜੇ ਮਾਮਲੇ ਵਿਚ 36 ਕਿਲੋ ਹੈਰੋਇਨ ਬਰਾਮਦ ਹੋਈ ਹੈ। ਜਿਸ ਦੀ ਕੁੱਲ ਕੀਮਤ 400 ਕਰੋੜ ਰੁਪਏ ਦੇ ਕਰੀਬ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿਚ ਪੁਲਿਸ ਨੇ 3 ਦਰਾਮਦ ਪਿਸਤੌਲ ਵੀ ਬਰਾਮਦ ਕੀਤੇ ਹਨ।

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement