ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਲਈ ਮੋਟੀਵੇਸ਼ਨਲ ਅਤੇ ਕਰੀਅਰ ਕਾਉਂਸਲਿੰਗ ਸਬੰਧੀ ਕਰਵਾਏ ਜਾਣਗੇ ਐਜੂਸੇਟ 'ਤੇ ਲੈਕਚਰ

By : KOMALJEET

Published : Aug 6, 2023, 7:13 pm IST
Updated : Aug 6, 2023, 7:13 pm IST
SHARE ARTICLE
PSEB
PSEB

ਡਾ. ਸ਼ਰੂਤੀ ਸ਼ੁਕਲਾ ਐਜੂਸੈਟ 'ਤੇ ਲਾਈਵ ਲੈਕਚਰ ਦੇਣਗੇ

ਚੰਡੀਗੜ੍ਹ, 6 ਅਗਸਤ : ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਕਰੀਅਰ ਕਾਉਂਸਲਿੰਗ ਦੇ ਵਿਸ਼ਿਆਂ 'ਤੇ ਜਾਣਕਾਰੀ ਦੇਣ ਲਈ ਵਿਸ਼ੇਸ਼ ਲੈਕਚਰ ਕਰਵਾਏ ਜਾਣਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਵਿਭਾਗ ਵਲੋਂ ਪੰਜਾਬ ਦੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਐਜੂਸੈਟ 'ਤੇ 35 ਮਿੰਟ ਦਾ ਲਾਈਵ ਲੈਕਚਰ 7 ਅਗਸਤ, 2023 ਨੂੰ ਸਵੇਰੇ 10.20 ਵਜੇ ਪ੍ਰਸਾਰਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਨੇਪਾਲ ਤੋਂ ਜਹਾਜ਼ ਹਾਈਜੈਕ ਹੋਣ ਤੋਂ 24 ਸਾਲ ਬਾਅਦ ਪਾਇਲਟ ਨੇ ਇਕ ਰਾਜ਼ ਤੋਂ ਪਰਦਾ ਚੁਕਿਆ

ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਵਿਨੈ ਬੁਬਲਾਨੀ ਨੇ ਦਸਿਆ ਕਿ ਸੂਬੇ ਦੇ ਸਾਰੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਦੇਣ ਲਈ, ਐਜੂਸੈਟ ਜ਼ਰੀਏ  ਲਾਈਵ ਪ੍ਰੇਰਣਾਤਮਕ ਲੈਕਚਰ ਟੈਲੀਕਾਸਟ ਕੀਤੇ ਜਾਣਗੇ। ਇਨ੍ਹਾਂ ਲੈਕਚਰਾਂ ਦਾ ਉਦੇਸ਼ ਕਰੀਅਰ ਸਬੰਧੀ ਸਿੱਖਿਆ ਪ੍ਰਦਾਨ ਕਰਨਾ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਹੈ।

ਇਹ ਵੀ ਪੜ੍ਹੋ: ਭਾਜਪਾ ਜਨਰਲ ਸਕੱਤਰ ਦਾ ਵਿਵਾਦਤ ਬਿਆਨ : ਕਿਹਾ, ਭਾਰਤ ਮਾਤਾ ਵਿਰੁਧ ਬੋਲਣ ਵਾਲੇ ਦੀ ਜਾਨ ਲੈਣ ਤੋਂ ਵੀ ਪਿੱਛੇ ਨਹੀਂ ਹਟਾਂਗੇ

ਖੇਡ ਵਿਭਾਗ ਦੇ ਸਹਿਯੋਗ ਨਾਲ, ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ 7 ਅਗਸਤ, 2023 ਨੂੰ "ਖੇਡਾਂ ਦੀ ਮਹੱਤਤਾ ਅਤੇ ਨੌਕਰੀਆਂ ਦੇ ਮੌਕੇ" ਵਿਸ਼ੇ 'ਤੇ ਲਾਈਵ ਲੈਕਚਰ ਪ੍ਰਸਾਰਿਤ ਕੀਤਾ ਜਾਵੇਗਾ।

ਇਨ੍ਹਾਂ ਲੈਕਚਰਾਂ ਨੂੰ ਰਿਕਾਰਡ ਵੀ ਕੀਤਾ ਜਾਵੇਗਾ ਜੋ ਕਿ ਬਾਅਦ ਵਿਚ ਅਪਲੋਡ ਵੀ ਕੀਤਾ ਜਾਵੇਗਾ, ਤਾਂ ਜੋ ਵਿਦਿਆਰਥੀ ਕਿਸੇ ਵੀ ਸਮੇਂ  ਇਹ ਲੈਕਚਰ ਦੁਬਾਰਾ ਦੇਖ ਸਕਣ।  ਸਿੱਖਿਆ ਵਿਭਾਗ ਦੇ ਡਾ. ਸ਼ਰੂਤੀ ਸ਼ੁਕਲਾ (ਪੀਈਐਸ ਕਾਡਰ ਅਕਾਦਮੀਸ਼ੀਅਨ) ਅਤੇ ਮਨਦੀਪ (ਜਿਮਨਾਸਟਿਕ ਕੋਚ) ਇਸ ਪ੍ਰੋਗਰਾਮ ਨੂੰ ਲਾਈਵ ਪ੍ਰਸਾਰਿਤ ਕਰਨਗੇ ਅਤੇ ਉਹ ਵਿਦਿਆਰਥੀਆਂ ਨੂੰ ਖੇਡਾਂ ਨਾਲ ਸਬੰਧਤ ਸਾਰੀਆਂ ਨੀਤੀਆਂ, ਸਹੂਲਤਾਂ ਅਤੇ ਨੌਕਰੀ ਹਾਸਲ ਕਰਨ ਸਬੰਧੀ ਵੀ ਲੋੜੀਂਦੀ ਸਿੱਖਿਆ ਦਿਤੀ ਜਾਵੇਗੀ।
 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement