ਗੈਰ ਸਿੱਖ ਵਿਅਕਤੀ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਪ੍ਰਬੰਧਕ ਬਣਾਉਣ 'ਤੇ SGPC ਪ੍ਰਧਾਨ ਨੇ ਕੀਤਾ ਵਿਰੋਧ 
Published : Aug 6, 2023, 8:24 pm IST
Updated : Aug 6, 2023, 8:24 pm IST
SHARE ARTICLE
File Photo
File Photo

ਕਿਹਾ - ਕੋਈ ਗੈਰ ਸਿੱਖ ਵਿਅਕਤੀ ਸਿੱਖ ਭਾਵਨਾਵਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਕਿਵੇਂ ਚਲਾ ਸਕਦਾ ਹੈ?

ਅੰਮ੍ਰਿਤਸਰ - ਬੀਤੇ ਦਿਨੀਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇਕ ਗੈਰ-ਸਿੱਖ ਦੀ ਨਿਯੁਕਤੀ ਕੀਤੀ ਗਈ ਹੈ ਜਿਸ ਨੂੰ ਲੈ ਕੇ ਹੁਣ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਜਤਾਇਆ ਹੈ। ਉਹਨਾਂ ਨੇ ਮਹਾਰਾਸ਼ਟਰ ਸਰਕਾਰ ਨੂੰ ਇਹ ਫ਼ੈਸਲਾ ਤੁਰੰਤ ਵਾਪਸ ਲੈਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣਾ ਵਿਰੋਧ ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਇੱਕ ਈਮੇਲ ਭੇਜ ਕੇ ਦਰਜ ਕਰਵਾਇਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇੱਕ ਗੈਰ-ਸਿੱਖ ਅਧਿਕਾਰੀ ਨੂੰ ਗੁਰਦੁਆਰਾ ਬੋਰਡ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ, ਨਾਂਦੇੜ ਦਾ ਪ੍ਰਸ਼ਾਸਕ ਨਿਯੁਕਤ ਕਰਨਾ ਸਿੱਖ ਭਾਵਨਾਵਾਂ ਅਤੇ ਮਰਯਾਦਾ ਅਨੁਸਾਰ ਨਹੀਂ ਹੈ। ਮਹਾਰਾਸ਼ਟਰ ਸਰਕਾਰ ਦੇ ਇਸ ਫੈਸਲੇ ਵਿਰੁੱਧ ਸਿੱਖ ਸੰਗਤ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅੰਦਰ ਤਖ਼ਤ ਸਾਹਿਬਾਨ ਦੀ ਭੂਮਿਕਾ ਸਿੱਖ ਮਰਿਯਾਦਾ,  ਲਾਗੂ ਕਰਨ ਵਾਸਤੇ ਅਗਵਾਈ ਕਰਨਾ ਅਤੇ ਸਮੇਂ ਸਮੇਂ ਨਿਰਦੇਸ਼ ਦੇਣਾ ਹੈ

ਇਸ ਲਈ ਕਿਸੇ ਗੈਰ-ਸਿੱਖ ਵਿਅਕਤੀ ਨੂੰ ਤਖ਼ਤ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਪ੍ਰਬੰਧਕ ਵਜੋਂ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਸਵਾਲ ਕੀਤਾ ਕਿ ਕੋਈ ਗੈਰ ਸਿੱਖ ਵਿਅਕਤੀ ਸਿੱਖ ਭਾਵਨਾਵਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਕਿਵੇਂ ਚਲਾ ਸਕਦਾ ਹੈ। ਐਡਵੋਕੇਟ ਧਾਮੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਇਹ ਸਿੱਖ ਵਿਰੋਧੀ ਫ਼ੈਸਲਾ ਹੈ, ਜਿਸ ਨੂੰ ਤੁਰੰਤ ਵਾਪਸ ਲਿਆ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਦੇ ਨਾਲ ਹੀ ਗੁਰਦੁਆਰਾ ਬੋਰਡ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਨਾਂਦੇੜ ਦੀ ਚੋਣ ਕਰਵਾਉਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਕਾਰਜਕਾਲ ਮਾਰਚ 2022 ਵਿਚ ਪੂਰਾ ਹੋ ਚੁੱਕਾ ਹੈ। ਇਹ ਚੋਣ ਪਿਛਲੇ ਇੱਕ ਸਾਲ ਦੇ ਸਮੇਂ ਤੋਂ ਅਟਕੀ ਆ ਰਹੀ ਹੈ। 
 

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement