Hoshiarpur News : ਸੜਕ ਹਾਦਸੇ 'ਚ ਮਾਂ-ਬੇਟੀ ਦੀ ਹੋਈ ਮੌਤ , ਮੇਲਾ ਦੇਖ ਕੇ ਪਰਤ ਰਹੇ ਸੀ ਘਰ
Published : Aug 6, 2024, 1:01 pm IST
Updated : Aug 6, 2024, 1:01 pm IST
SHARE ARTICLE
 Mother and daughter died
Mother and daughter died

ਕਾਰ ਨੇ ਮਾਰੀ ਜ਼ੋਰਦਾਰ ਟੱਕਰ, 4 ਹੋਰ ਜ਼ਖਮੀ

Hoshiarpur News : ਹੁਸ਼ਿਆਰਪੁਰ ਜ਼ਿਲੇ ਦੇ ਮੁਕੇਰੀਆ ਨੇੜੇ ਹਾਜੀਪੁਰ-ਮਾਨਸਰ ਰੋਡ 'ਤੇ ਦੇਰ ਸ਼ਾਮ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮਾਂ-ਬੇਟੀ ਦੀ ਮੌਤ ਹੋ ਗਈ ਹੈ ,ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਮ੍ਰਿਤਕ ਔਰਤ ਦੇ ਭਰਾ ਟਿੰਮੀ ਨੇ ਦੱਸਿਆ ਕਿ ਉਸ ਦੀ ਭੈਣ ਰੇਖਾ ਰਾਣੀ (35) ਪਤਨੀ ਪੂਰਨ ਚੰਦ ਵਾਸੀ ਧਮੋਟਾ ਤਹਿਸੀਲ ਇੰਦੌਰਾ ਜ਼ਿਲ੍ਹਾ ਕਾਂਗੜਾ (ਹਿਮਾਚਲ) ਆਪਣੀ ਬੇਟੀ ਗਰਿਮਾ ਮਹਿਰਾ (7) ਅਤੇ ਪੁੱਤਰ ਰਿਧਮ (13) ਦੇ ਨਾਲ ਦੇਰ ਸ਼ਾਮ ਤਲਵਾੜਾ ਦੇ ਚਿੰਗਾੜਮਾ ਦਾ ਮੇਲਾ ਦੇਖ ਕੇ ਟਰਾਲੀ ਵਿੱਚ ਵਾਪਸ ਘਰ ਪਰਤ ਰਹੇ ਸਨ।

ਜਦੋਂ ਉਹ ਮਾਨਸਰ ਰੇਲਵੇ ਫਾਟਕ ਦੇ ਨੇੜੇ ਪਹੁੰਚਿਆ ਤਾਂ ਉੱਥੇ ਫਾਟਕ ਲੱਗਿਆ ਹੋਇਆ ਸੀ ਅਤੇ ਉਸ ਦਾ ਪਿੰਡ ਨੇੜੇ ਹੋਣ ਕਰਕੇ ਉਹ ਉੱਥੋਂ ਪੈਦਲ ਜਾਣ ਲੱਗੇ। ਜਦੋਂ ਉਹ ਫਾਟਕ ਦੇ ਦੂਜੇ ਪਾਸੇ ਪਹੁੰਚੇ ਤਾਂ ਇੱਕ ਕਾਰ ਸਵਾਰ ਆਪਣੀ ਕਾਰ ਨੂੰ ਮੋੜ ਕੇ ਵਾਪਸ ਜਾਣ ਲੱਗਾ। ਇਸ ਦੌਰਾਨ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ 6 ਲੋਕ ਜ਼ਖਮੀ ਹੋ ਗਏ।

ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ 'ਚ ਰੇਖਾ ਅਤੇ ਉਸ ਦੀ ਬੇਟੀ ਗਰਿਮਾ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਦਕਿ ਉਨ੍ਹਾਂ ਦੇ ਬੇਟੇ ਸਮੇਤ 4 ਲੋਕ ਜ਼ਖਮੀ ਹੋ ਗਏ। ਸਥਾਨਕ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਸਿਵਲ ਹਸਪਤਾਲ ਮੁਕੇਰੀਆਂ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਰੇਖਾ ਅਤੇ ਗਰਿਮਾ ਨੂੰ ਮ੍ਰਿਤਕ ਐਲਾਨ ਦਿੱਤਾ।

ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲੀਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਾਂ-ਧੀ ਦੀਆਂ ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ।

Location: India, Punjab, Hoshiarpur

SHARE ARTICLE

ਏਜੰਸੀ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement