Punjab News: ਪੁਰਾਣੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, ਪੈਟਰੋਲ ਪਾ ਕੇ ਜ਼ਿੰਦਾ ਸਾੜਿਆ ਨੌਜਵਾਨ
Published : Aug 6, 2024, 10:40 am IST
Updated : Aug 6, 2024, 10:41 am IST
SHARE ARTICLE
An old grudge took a bloody form, a young man was beaten and burnt alive
An old grudge took a bloody form, a young man was beaten and burnt alive

Punjab News: ਜ਼ਖ਼ਮੀ ਗੁਰਵਿੰਦਰ ਸਿੰਘ ਦੀ ਮਾਤਾ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਡੇਅਰੀ ਤੋਂ ਦੁੱਧ ਲੈਣ ਗਿਆ ਸੀ

 

Punjab News: ਮੋਗਾ ਜ਼ਿਲ੍ਹੇ ਦੇ ਪਿੰਡ ਸਮਾਧ ਭਾਈ ਦੇ 19 ਸਾਲਾ ਨੌਜਵਾਨ ’ਤੇ ਪਿੰਡ ਦੇ ਲੋਕਾਂ ਨੇ ਪੈਟਰੋਲ ਪਾ ਕੇ ਉਸ ਨੂੰ ਅੱਗ ਲਾ ਦਿੱਤੀ, ਜਿਸ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਪੁਰਾਣੀ ਰੰਜਿਸ਼ ਕਾਰਨ ਅੰਜਾਮ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਜ਼ਖਮੀ ਗੁਰਵਿੰਦਰ ਸਿੰਘ ਦੀ ਮਾਤਾ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਡੇਅਰੀ ਤੋਂ ਦੁੱਧ ਲੈਣ ਗਿਆ ਸੀ। ਪਿੰਡ ਦੇ ਹੀ ਵਸਨੀਕ ਲਾਡੀ ਅਤੇ ਉਸ ਦੇ ਸਾਥੀਆਂ ਨੇ ਮੇਰੇ ਲੜਕੇ 'ਤੇ ਪੈਟਰੋਲ ਪਾ ਕੇ ਉਸ ਨੂੰ ਸਾੜ ਦਿੱਤਾ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜਿਸਨੂੰ ਬਾਘਾ ਪੁਰਾਣਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਫਰੀਦਕੋਟ ਮੈਡੀਕਲ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਪੀੜਤਾ ਦੀ ਮਾਂ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਜ਼ਖਮੀ ਗੁਰਵਿੰਦਰ ਦੀ ਮਾਂ ਵੱਲੋਂ ਸ਼ਿਕਾਇਤ ਮਿਲੀ ਸੀ ਕਿ ਉਸ ਦੇ ਲੜਕੇ ਨੂੰ ਪਿੰਡ ਦੇ ਹੀ ਲੋਕਾਂ ਨੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ ਹੈ। ਗੁਰਵਿੰਦਰ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement