Jagraon News : ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਭਿਆਨਕ ਸਕੂਲ ਬੱਸ ਹਾਦਸੇ ਦਾ ਲਿਆ ਗੰਭੀਰ ਨੋਟਿਸ
Published : Aug 6, 2024, 8:45 pm IST
Updated : Aug 6, 2024, 8:45 pm IST
SHARE ARTICLE
school bus accident
school bus accident

ਕਿਹਾ, ਵਿਦਿਆਰਥੀਆਂ ਲਈ ਸੁਰੱਖਿਅਤ ਸਕੂਲ ਬੱਸਾਂ ਨੂੰ ਵਰਤਣਾ ਸਕੂਲ ਪ੍ਰਿੰਸੀਪਲ ਦੀ ਜਿੰਮੇਵਾਰੀ

Jagraon News : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਜਗਰਾਉਂ ’ਚ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਕਾਰਨ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋਣ ਅਤੇ ਦੋ ਵਿਦਿਆਰਥੀਆਂ ਦੇ ਜਖ਼ਮੀ ਹੋਣ ਦੇ ਮਾਮਲੇ ਸਬੰਧੀ ਮੀਡੀਆ ਦੀ ਖ਼ਬਰ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਘਟਨਾ ਸਬੰਧੀ ਸੀਨੀਅਰ ਪੁਲਿਸ ਕਪਤਾਨ, ਜਗਰਾਓ ਨੂੰ ਪੱਤਰ ਜਾਰੀ ਕਰਦੇ ਹੋਏ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਸਬੰਧੀ ਕਰਨਾ ਦੀ ਰਿਪੋਰਟ 8 ਅਗਸਤ ਤੱਕ ਮੰਗੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਜਗਰਾਉਂ ’ਚ ਸਕੂਲੀ ਬੱਸ ਦੇ ਐਕਸੀਡੈਂਟ ਹੋਣ ਕਾਰਣ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ ਅਤੇ ਦੋ ਵਿਦਿਆਰਥੀਆਂ ਜਖ਼ਮੀ ਹੋ ਗਏ ਹਨ। 

ਉਨ੍ਹਾਂ ਕਿਹਾ ਕਿ ਸਕੂਲ ਬੱਸਾਂ ਸੇਫ਼ ਸਕੂਲ ਵਾਹਨ ਸਕੀਮ ਅਨੁਸਾਰ ਸਾਰੀਆਂ ਸ਼ਰਤਾਂ ਪੂਰੀਆਂ ਕਰਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਇਹਨਾਂ ਸ਼ਰਤਾਂ ਪੂਰੀਆਂ ਕਰਦੇ ਵਾਹਨਾਂ ਨੂੰ ਹੀ ਵਰਤਣਾ ਸਬੰਧਤ ਸਕੂਲ ਦੇ ਪ੍ਹਿੰਸੀਪਲ ਦੀ ਜ਼ਿੰਮੇਵਾਰੀ ਹੈ।

ਚੇਅਰਮੈਨ ਨੇ ਅੱਗੇ ਦੱਸਿਆ ਕਿ ਜਗਰਾਉਂ ’ਚ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਸੀਨੀਅਰ ਪੁਲਿਸ ਕਪਤਾਨ ਨੂੰ ਪੱਤਰ ਜਾਰੀ ਕੀਤਾ ਗਿਆ ਅਤੇ ਸਕੂਲ ਦੀ ਬੱਸ ਦੇ ਐਕਸ਼ੀਡੈਂਟ ਹੋਣ ਦੇ ਕਾਰਨਾ ਦੀ ਰਿਪੋਰਟ 8 ਅਗਸਤ 2024 ਤੱਕ ਮੰਗੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement