
ਮੋਟਰਸਾਈਕਲ 'ਤੇ ਸਵਾਰ ਹੋ ਕੇ ਮੋਗਾ ਤੋਂ ਆਪਣੇ ਪਿੰਡ ਸੇਖਾ ਕਲਾਂ ਨੂੰ ਜਾ ਰਿਹਾ ਸੀ ਮ੍ਰਿਤਕ
Moga News : ਮੋਗਾ ਜ਼ਿਲ੍ਹੇ ਵਿੱਚ ਤੇਜ਼ ਰਫ਼ਤਾਰ ਕੈਂਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਗਸੀਰ ਸਿੰਘ (28) ਪੁੱਤਰ ਜਗਤਾਰ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹੇ ਦੇ ਪਿੰਡ ਰਾਜੇਆਣਾ ਨੇੜੇ ਵਾਪਰੀ ਹੈ। ਜਗਸੀਰ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੋਗਾ ਤੋਂ ਆਪਣੇ ਪਿੰਡ ਸੇਖਾ ਕਲਾਂ ਨੂੰ ਜਾ ਰਿਹਾ ਸੀ। ਪਿਤਾ ਜਗਤਾਰ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਲੜਕਾ ਮੋਗਾ ਪਾਰਸ ਫੈਕਟਰੀ ਵਿੱਚ ਕੰਮ ਕਰਦਾ ਸੀ।
ਉਹ ਡਿਊਟੀ ਤੋਂ ਆਪਣੇ ਪਿੰਡ ਸੇਖਾ ਕਲਾ ਨੂੰ ਬਾਈਕ 'ਤੇ ਸਵਾਰ ਹੋ ਕੇ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਰਾਜੇਆਣਾ ਕੋਲ ਪੁੱਜਾ ਤਾਂ ਤੇਜ਼ ਰਫ਼ਤਾਰ ਕੈਂਟਰ ਚਾਲਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
ਜਗਸੀਰ ਨੂੰ ਗੰਭੀਰ ਹਾਲਤ ਵਿੱਚ ਬਾਘਾ ਪੁਰਾਣਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਆਰੋਪੀ ਡਰਾਈਵਰ ਨੂੰ ਜਲਦ ਹੀ ਫੜ ਲਿਆ ਜਾਵੇਗਾ।