
ਕਿਹਾ: ਪੰਜਾਬ ਸਰਕਾਰ ਇਸ ਮੁਸ਼ਕਿਲ ਘੜੀ ’ਚ ਪੀੜਤ ਪਰਿਵਾਰਾਂ ਦੇ ਨਾਲ
Chief Minister Bhagwant Mann expressed grief over the blast in a factory in Mohali. : ਮੋਹਾਲੀ ਦੇ ਇੰਡਸਟਰੀਅਲ ਫੇਜ਼-9 ਦੀ ਇਕ ਫੈਕਟਰੀ ’ਚ ਵੱਡਾ ਧਮਾਕਾ ਹੋਣ ਕਾਰਨ ਦੋ ਵਿਅਕਤੀਆਂ ਦੀ ਹੋਈ ਮੌਤ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਦੁੱਖ ਪ੍ਰਗਟਾਉਂਦੇ ਹੋਏ ਕਿਹਾ ਕਿ ਇਸ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਜਾਨ ਚਲੀ ਗਈ ਜਦਕਿ ਕੁੱਝ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਫੈਕਟਰੀ ਵਿਖੇ ਚੱਲ ਰਹੇ ਰਾਹਤ ਕਾਰਜਾਂ ਸਬੰਧੀ ਮੈਂ ਪਲ-ਪਲ ਦੀ ਜਾਣਕਾਰੀ ਹਾਸਲ ਕਰ ਰਿਹਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮੁਸ਼ਕਿਲ ਸਮੇਂ ’ਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।
ਮੋਹਾਲੀ ਦੇ ਇੰਡਸਟਰੀ ਏਰੀਆ ਫੇਜ਼-9 ਸਥਿਤ ਇਕ ਨਿੱਜੀ ਫੈਕਟਰੀ ’ਚ ਆਕਸਜੀਨ ਦਾ ਸਿਲੰਡਰ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਿਸ ਫੈਕਟਰੀ ਵਿਚ ਇਹ ਧਮਾਕਾ ਹੋਇਆ ਉਹ ਆਕਸੀਜਨ ਸਿਲੰਡਰਾਂ ਦੀ ਫੈਕਟਰੀ ਹੈ। ਮਾਕਾ ਇੰਨਾ ਜ਼ੋਰਦਾਰ ਸੀ ਕਿ ਆਸ-ਪਾਸ ਦੇ ਘਰਾਂ ਦੀਆਂ ਕੰਧਾਂ ਤੱਕ ਹਿੱਲ ਗਈਆਂ। ਜਦਕਿ ਧਮਾਕੇ ਦੇ ਅਸਲ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਚੱਲ ਸਕਿਆ।