
ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ; ਧਮਾਕੇ ਕਾਰਨ ਘਰਾਂ ਦੀਆਂ ਕੰਧਾਂ ਹਿੱਲੀਆਂ, ਇਲਾਕੇ ਵਿੱਚ ਹਫੜਾ-ਦਫੜੀ
Mohali Oxygen cylinder Blast News in punjabi : ਮੋਹਾਲੀ ਦੇ ਉਦਯੋਗਿਕ ਖੇਤਰ ਵਿੱਚ ਇੱਕ ਫ਼ੈਕਟਰੀ ਵਿੱਚ ਸਿਲੰਡਰ ਫਟਣ ਨਾਲ 2 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ।
ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ-ਦੁਆਲੇ ਦੇ ਘਰਾਂ ਦੀਆਂ ਕੰਧਾਂ ਹਿੱਲ ਗਈਆਂ ਅਤੇ ਫ਼ੈਕਟਰੀ ਦੀ ਛੱਤ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ। ਫਿਲਹਾਲ ਧਮਾਕੇ ਦਾ ਸਹੀ ਕਾਰਨ ਸਪੱਸ਼ਟ ਨਹੀਂ ਹੈ। ਪੁਲਿਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
(For more news apart from “ Mohali Oxygen cylinder Blast News in punjabi , ” stay tuned to Rozana Spokesman.)