
Pong Dam News : ਬੀਬੀਐਮਬੀ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਬਿਆਸ ਦਰਿਆ ਦੇ ਨੇੜਲੇ ਇਲਾਕਿਆਂ ਨੂੰ ਦਿੱਤੀ ਚੇਤਾਵਨੀ
Pong Dam News in Punjabi : ਪੰਜਾਬ ਤੇ ਹਿਮਾਚਲ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ 'ਚ ਹੜ੍ਹ ਦਾ ਖ਼ਤਰਾ ਮੰਡਰਾਇਆ ਹੋਇਆ ਹੈ। ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਪੌਂਗ ਡੈਮ ਤੋਂ ਬਿਆਸ ਦਰਿਆ 'ਚ ਪਾਣੀ ਛੱਡਿਆ ਗਿਆ ਹੈ। ਪੌਂਗ ਡੈਮ ਤੋਂ 4000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਪੌਂਗ ਡੈਮ 'ਚ ਪਾਣੀ ਦਾ ਪੱਧਰ 1372 ਫੁੱਟ 'ਤੇ ਪਹੁੰਚ ਗਿਆ ਹੈ। ਖ਼ਤਰੇ ਦਾ ਨਿਸ਼ਾਨ 1380 ਫੁੱਟ ਤੋਂ ਸਿਰਫ਼ 8 ਫੁੱਟ ਦੂਰ ਹੈ।
BBMB ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਬਿਆਸ ਦਰਿਆ ਦੇ ਕੰਢੇ ਰਹਿਣ ਵਾਲੇ ਲੋਕਾਂ ਨੂੰ ਪਾਣੀ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ ਤੇ ਕਿਹਾ ਗਿਆ ਹੈ ਕਿ ਜਾਨ-ਮਾਲ ਦਾ ਕੋਈ ਨੁਕਸਾਨ ਨਾ ਹੋਵੇ, ਇਸ ਲਈ ਪਹਿਲਾਂ ਤੋਂ ਹੀ ਪੁਖਤਾ ਪ੍ਰਬੰਧ ਕਰ ਲਏ ਜਾਣ ਤੇ ਕਿਸੇ ਸੁਰੱਖਿਅਤ ਥਾਂ ‘ਤੇ ਚਲੇ ਜਾਣ, ਕਿਉਂਕਿ ਹਿਮਾਚਲ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ ਤੇ ਲੈਂਡਸਲਾਈਡ ਹੋ ਰਿਹਾ ਹੈ ਜਿਸ ਕਰਕੇ ਪਾਣੀ ਦਾ ਪੱਧਰ ਵਧ ਰਿਹਾ ਹੈ।
(For more news apart from Pong Dam flood gates opened, water released into Beas River News in Punjabi, stay tuned to Rozana Spokesman)