ਖ਼ਬਰਾਂ |

ਤਾਜ਼ਾ |

ਕਪੂਰਥਲਾ ਵਿਚ ਵਾਪਰੇ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ, ਮਹਿਲਾ ਦੀ ਹਾਲਤ ਨਾਜ਼ੁਕ
Published : Aug 6, 2026, 11:19 am IST
Updated : Aug 6, 2026, 11:25 am IST
SHARE ARTICLE
Kapurthala Accident news in punjabi
Kapurthala Accident news in punjabi

ਰਾਹੁਲ ਗਿੱਲ ਤੇ ਲੱਭੀ ਵਜੋਂ ਹੋਈ ਮ੍ਰਿਤਕਾਂ ਦੀ ਪਛਾਣ

ਸੁਲਤਾਨਪੁਰ ਲੋਧੀ: ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਮਾਰਗ 'ਤੇ ਪਿੰਡ ਸਵਾਲ ਨੇੜੇ ਇੱਕ ਨਿੱਜੀ ਸਕੂਲ ਦੇ ਬਾਹਰ ਬੀਤੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਨੇ ਦੋ ਪਰਿਵਾਰਾਂ ਦੀਆਂ ਖੁਸ਼ੀਆਂ ਖੋਹ ਲਈਆਂ। ਮਹਿੰਦਰਾ XUV500 (ਨੰਬਰ PB10DT2835) ਦੇ ਭਿਆਨਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਮਹਿਲਾ ਜ਼ਿੰਦਗੀ ਅਤੇ ਮੌਤ ਵਿਚਕਾਰ ਜੰਗ ਲੜ ਰਹੀ ਹੈ।

ਜਾਣਕਾਰੀ ਅਨੁਸਾਰ ਕਾਰ ਸੁਲਤਾਨਪੁਰ ਲੋਧੀ ਤੋਂ ਤਲਵੰਡੀ ਚੌਧਰੀਆਂ ਵੱਲ ਜਾ ਰਹੀ ਸੀ। ਪਿੰਡ ਸਵਾਲ ਨੇੜੇ ਪਹੁੰਚਣ 'ਤੇ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਪਹਿਲਾਂ ਸੜਕ ਕਿਨਾਰੇ ਇੱਕ ਰੁੱਖ ਨਾਲ ਜਾ ਟਕਰਾਈ। ਇਸ ਤੋਂ ਬਾਅਦ ਕਾਰ ਨਿੱਜੀ ਸਕੂਲ ਦੀ ਲੋਹੇ ਦੀ ਗ੍ਰਿਲ ਨਾਲ ਜ਼ੋਰਦਾਰ ਟੱਕਰ ਮਾਰਦੀ ਹੋਈ ਅੱਗੇ ਇੱਕ ਹੋਰ ਰੁੱਖ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ ਅਤੇ ਟਾਇਰ, ਸ਼ੀਸ਼ੇ ਤੇ ਹੋਰ ਪੁਰਜ਼ੇ ਕਾਫ਼ੀ ਦੂਰ ਤੱਕ ਖਿਲਰ ਗਏ।

ਹਾਦਸੇ ਵਿੱਚ ਰਾਹੁਲ ਗਿੱਲ ਪੁੱਤਰ ਸਤਪਾਲ ਵਾਸੀ ਪਿੰਡ ਬਿਧੀਪੁਰ, ਸੁਲਤਾਨਪੁਰ ਲੋਧੀ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਕਰੀਬ ਰਾਤ 1 ਵਜੇ ਸਥਾਨਕ ਪੁਲਿਸ ਵੱਲੋਂ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ।

ਇਸ ਤੋਂ ਪਹਿਲਾਂ ਰਾਤ ਕਰੀਬ 12 ਵਜੇ ਹਾਦਸੇ ਵਿੱਚ ਜ਼ਖ਼ਮੀ ਲੱਭੀ ਪੁੱਤਰ ਸੋਨੂੰ ਰਾਮ ਵਾਸੀ ਪਿੰਡ ਤਲਵੰਡੀ ਬੂਟਿਆਂ, ਜ਼ਿਲ੍ਹਾ ਜਲੰਧਰ (ਉਮਰ 17 ਸਾਲ) ਅਤੇ ਅੰਜਨਾ ਰਾਣੀ ਪਤਨੀ ਰਾਹੁਲ ਗਿੱਲ ਵਾਸੀ ਪਿੰਡ ਸ਼ੰਕਰ, ਜ਼ਿਲ੍ਹਾ ਜਲੰਧਰ (ਉਮਰ 23 ਸਾਲ) ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ ਸੀ। ਡਾਕਟਰਾਂ ਨੇ ਲੱਭੀ ਦਾ ਇਲਾਜ ਸ਼ੁਰੂ ਕੀਤਾ, ਪਰ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਉੱਧਰ ਅੰਜਨਾ ਰਾਣੀ ਦੀ ਹਾਲਤ ਬੇਹੱਦ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਉੱਚੇ ਹਸਪਤਾਲ ਲਈ ਰੈਫਰ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM

11 ਸਾਲਾ ਪੰਜਾਬ ਦੇ ਰੋਪੜ ਦੀ ਕੁੜੀ ਸਾਨਵੀ ਸੂਦ ਨੇ ਬਣਾਇਆ ਵਿਸ਼ਵ ਰਿਕਾਰਡ

09 Aug 2026 2:19 PM

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM
Advertisement