ਖ਼ਬਰਾਂ |

ਤਾਜ਼ਾ |

ਕਲੈਰੀਕਲ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ ਸ਼ੁਰੂ
Published : Aug 6, 2026, 10:42 am IST
Updated : Aug 6, 2026, 10:42 am IST
SHARE ARTICLE
State-level strike of clerical employees begins
State-level strike of clerical employees begins

7 ਅਗਸਤ ਨੂੰ ਚੰਡੀਗੜ੍ਹ ਕੂਚ ਦਾ ਐਲਾਨ

ਲੁਧਿਆਣਾ (ਬਸੰਤ ਸਿੰਘ ਰੋੜੀਆਂ): ਪੰਜਾਬ ਭਰ ਦੇ ਪੀਐਮਐਸਯੂ, ਕਲੈਰੀਕਲ ਕਾਡਰ ਅਤੇ ਵੱਖ-ਵੱਖ ਪੈਨਸ਼ਨਰ ਐਸੋਸੀਏਸ਼ਨਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਸੂਬਾ ਪੱਧਰੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਹੋ ਗਿਆ ਹੈ ਅਤੇ ਆਮ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ ਇਹ ਹੜਤਾਲ 5, 6 ਅਤੇ 7 ਅਗਸਤ ਤੱਕ ਜਾਰੀ ਰਹੇਗੀ, ਰੋਜਾਨਾ ਸਪੋਕਸਮੈਨ ਦੀ ਟੀਮ ਵੱਲੋਂ ਅੱਜ ਸਿਵਲ ਸਰਜਨ ਦਫਤਰ ਲੁਧਿਆਣਾ ਅਤੇ ਸਿਵਲ ਹਸਪਤਾਲ ਦਾ ਨਿਰੀਖਣ ਕੀਤਾ ਗਿਆ ਤਾਂ ਕਲੈਰੀਕਲ ਸਟਾਫ ਦੀਆਂ ਸੀਟਾਂ ਖਾਲੀ ਸਨ ਅਤੇ ਕੰਮ ਸਬੰਧੀ ਆਉਣ ਵਾਲੇ ਲੋਕ ਖੱਜਲ ਖਵਾਰ ਹੋ ਕੇ ਵਾਪਸ ਜਾ ਰਹੇ ਸਨ।

7 ਅਗਸਤ ਨੂੰ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਕੂਚ ਕੀਤਾ ਜਾਵੇਗਾ। ਪੀਐਮਐਸਯੂ ਐਸੋਸੀਏਸ਼ਨ ਦੇ  ਸਰਪ੍ਰਸਤ ਸਿਹਤ ਵਿਭਾਗ ਵਿੱਚ ਸੁਪਰਡੈਂਟ ਤੇ ਉਹਦੇ ਤਨਾਤ ਸੰਜੀਵ ਭਾਰਗਵ ਅਤੇ ਕਲੈਰੀਕਲ ਸਟਾਪ ਦੇ ਜਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਗੋਬਿੰਦਗੜ੍ਹ ਨੇ ਦੱਸਿਆ  ਕਿ ਪੰਜਾਬ ਭਰ ਦੇ ਮੁਲਾਜ਼ਮ ਅਤੇ ਪੈਨਸ਼ਨਰ 7 ਅਗਸਤ ਨੂੰ ਅਨਾਜ ਮੰਡੀ, ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਕਰਨਗੇ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਵਿਧਾਨ ਸਭਾ ਅਤੇ ਸਕੱਤਰੇਤ ਦਾ ਘੇਰਾਓ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਕਾਰਨ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ।

ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨਾ, 17 ਜੁਲਾਈ ਨਾਲ ਸੰਬੰਧਿਤ ਮੰਗਾਂ ਦਾ ਨਿਪਟਾਰਾ, 15.01.2015 ਦੇ ਫ਼ੈਸਲੇ ਨੂੰ ਰੱਦ ਕਰਨਾ, 13 ਫ਼ੀਸਦੀ ਬਕਾਇਆ ਮਹਿੰਗਾਈ ਭੱਤਾ (ਡੀਏ) ਜਾਰੀ ਕਰਨਾ, 4-9-14 ਏਸੀਪੀ ਸਬੰਧੀ ਹੁਕਮ ਰੱਦ ਕਰਨਾ ਅਤੇ ਹੋਰ ਲੰਬਿਤ ਮੰਗਾਂ ਦਾ ਤੁਰੰਤ ਹੱਲ ਕਰਨਾ ਸ਼ਾਮਲ ਹੈ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਨਹੀਂ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement