ਸੂਬੇ `ਚ ਮਿਆਰੀ ਦੁੱਧ ਤੇ ਦੁੱਧ ਪਦਾਰਥਾਂ ਉਪਲੱਬਧ ਕਰਵਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ...
Published : Sep 6, 2018, 6:32 pm IST
Updated : Sep 6, 2018, 6:34 pm IST
SHARE ARTICLE
Health Minister Held A Meeting With Milk Plants Association
Health Minister Held A Meeting With Milk Plants Association

ਸੂਬੇ `ਚ ਮਿਆਰੀ ਦੁੱਧ ਤੇ ਦੁੱਧ ਪਦਾਰਥਾਂ ਉਪਲੱਬਧ ਕਰਵਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ : ਬ੍ਰਹਮ ਮਹਿੰਦਰਾ

ਚੰਡੀਗੜ੍ਹ : ਅੱਜ ਇਥੇ ਪੰਜਾਬ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮਿਲਕ ਪਲਾਂਟ ਐਸੋਸੀਏਸ਼ਨ ਦੇ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਹਾਜਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਵਲੋਂ ਮਿਲਾਵਟਖੋਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ ਦੀ ਸ਼ਲਾਘਾ ਕੀਤੀ ਤੇ ਸਿਹਤ ਮੰਤਰੀ ਨੂੰ ਦੁੱਧ ਤੇ ਦੁੱਧ ਪਦਾਰਥਾਂ ਨਾਲ ਜੁੜੇ ਕਾਰੋਬਾਰੀਆਂ ਨੂੰ ਮਿਲਾਵਟਖੋਰਾਂ ਦੇ ਕਾਰਣ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ।

ਮੀਟਿੰਗ ਦੀ ਅਗਵਾਈ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਹਾਜਰ ਐਸੋਸੀਏਸ਼ਨਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਦੁੱਧ ਤੇ ਦੁੱਧ ਪਦਾਰਥ ਬਣਾਉਣ ਵਾਲੇ ਛੋਟੇ ਕਾਰੋਬਾਰੀਆਂ ਨੂੰ ਬਿਨ੍ਹਾਂ ਵਜ੍ਹਾ ਤੰਗ ਨਹੀਂ ਕੀਤਾ ਜਾਵੇਗਾ ਪਰ ਨਾਲ ਹੀ ਮਿਲਾਵਟਖੋਰੀ ਕਰਨ ਵਾਲੇ ਕਿਸੇ ਵੱਡੇ ਕਾਰੋਬਾਰੀ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਭੋਜਨ ਪਦਾਰਥਾਂ ਨਾਲ ਜੁੜੇ ਕਾਰੋਬਾਰੀ ਐਫ.ਐਸ.ਐਸ.ਏ.ਆਈ. ਵਲੋਂ ਨਿਰਧਾਰਿਤ ਪੈਮਾਨਿਆਂ ਦੀ ਇੰਨ-ਬਿੰਨ ਪਾਲਣਾ ਕਰਨ ਤੇ ਮਿਲਾਵਟਖੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿਚ ਪੰਜਾਬ ਸਰਕਾਰ ਦਾ ਸਾਥ ਦੇਣ ਤਾਂ ਜੋ ਸੂਬੇ ਦੇ ਲੋਕਾਂ ਨੂੰ ਪੋਸ਼ਟਿਕ ਤੇ ਸਿਹਮੰਦ ਭੋਜਨ ਯਕੀਨੀ ਤੌਰ 'ਤੇ ਮੁਹੱਈਆ ਕਰਵਾਇਆ ਜਾ ਸਕੇ।

ਸਿਹਤ ਮੰਤਰੀ ਨੂੰ ਐਸ਼ੋਸੀਏਸ਼ਨ ਵਲੋਂ ਇਹ ਵੀ ਦੱਸਿਆ ਗਿਆ ਕਿ ਨਕਲੀ ਦੁੱਧ ਤੇ ਘੀ ਦੀ ਵਿਕਰੀ ਕਾਰਣ ਸ਼ੁੱਧ ਦੇਸੀ ਘੀ ਤੇ ਦੁੱਧ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀਆਂ ਨੂੰ ਵੱਡੇ ਪੱਧਰ 'ਤੇ ਮਾਲ੍ਹੀ ਘਾਟਾ ਹੋ ਰਿਹਾ ਹੈ। ਮੀਟਿੰਗ ਵਿਚ ਹਾਜਰ ਫੂਡ ਸੇਫਟੀ ਕਮਿਸ਼ਨਰ ਸ੍ਰੀ ਕੇ.ਐਸ. ਪੰਨੂ ਨੇ ਦੱਸਿਆ ਕਿ ਪਿਛਲੇ ਮਹੀਨੇ ਸਿਹਤ ਵਿਭਾਗ ਵਲੋਂ ਕੀਤੀ ਗਈਆਂ ਛਾਪੇਮਾਰੀਆਂ ਦੌਰਾਨ ਅਤੇ ਦੁੱਧ ਤੇ ਦੁੱਧ ਪਦਾਰਥਾਂ ਦੇ ਭਰੇ ਸੈਂਪਲਾਂ ਵਿਚੋਂ ਲਗਭਗ 40 ਫੀਸਦੀ ਸੈਂਪਲ ਫੇਲ ਹੋਏ ਹਨ।

ਜਿਸ ਲਈ ਇਹ ਲਾਜਮੀ ਹੋ ਜਾਂਦਾ ਹੈ ਕਿ ਭੋਜਨ ਪਦਾਰਥਾਂ ਦੇ ਕਾਰੋਬਾਰ ਨਾਲ ਜੁੜੇ ਵਪਾਰੀ ਹੋਣ ਵਾਲੇ ਵਿੱਤੀ ਘਾਟੇ ਨੂੰ ਰੋਕਣ ਲਈ ਐਫ.ਐਸ.ਐਸ.ਏ.ਆਈ. ਵਲੋਂ ਨਿਰਧਾਰਿਤ ਪੈਮਾਨਿਆਂ ਦੀ ਪਾਲਣਾ ਕਰਣ। ਇਸ ਮੀਟਿੰਗ ਵਿਚ ਪਨੀਰ ਬਣਾਉਣ ਵਾਲੇ ਕਾਰੋਬਾਰੀਆਂ ਦੀ ਐਸੋਸੀਏਸ਼ਨ ਦੇ ਮੈਂਬਰ ਨੇ ਵੀ ਸਿਹਤ ਮੰਤਰੀ ਨੂੰ ਆਪਣੀਆਂ ਮੰਗਾਂ ਤੇ ਮਿਲਾਵਟਖੋਰਾਂ ਦੇ ਕਾਰਣ ਕਾਰੋਬਾਰ ਵਿਚ ਆ ਰਹੀਆਂ ਮੁਸ਼ਕਿਲਾਂ ਨਾਲ ਜਾਣੂ ਕਰਵਾਇਆ।

ਸਿਹਤ ਮੰਤਰੀ ਨੇ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਸਰਕਾਰ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ 'ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ ਜਿਸ ਲਈ ਮਿਲਾਵਟਖੋਰੀ ਨੂੰ ਕਾਬੂ ਕਰਨ ਲਈ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸੂਬਾ ਪੱਧਰ 'ਤੇ ਮਿਲਾਵਟਖੋਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਛਾਪੇਮਾਰੀ ਦੌਰਾਨ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਨਿਰਦੋਸ਼ ਵਿਅਕਤੀ ਜਾ ਕਾਰੋਬਾਰੀ ਦਾ ਨੁਕਸਾਨ ਨਾ ਹੋਵੇ।

ਸਿਹਤ ਮੰਤਰੀ ਨੇ ਕਾਰੋਬਾਰੀਆਂ ਤੇ ਭੋਜਨ ਪਦਾਰਥਾਂ ਬਣਾਉਣ ਵਾਲੇ ਵਪਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੂਬੇ ਵਿਚ ਮਿਲਾਵਟੀ ਤੇ ਘੱਟ ਮਿਆਰ ਦੇ ਭੋਜਨ ਪਦਾਰਥਾਂ ਦੀ ਵਿਕਰੀ ਨੂੰ ਰੋਕਣ ਲਈ ਪੰਕਾਬ ਸਰਕਾਰ ਦਾ ਸਾਥ ਦੇਣ ਤਾਂ ਜੋ ਸੁਬੇ ਦੇ ਲੋਕਾਂ ਨੂੰ ਪੋਸ਼ਟਿਕ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਇਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement