ਸਿਖਿਆ ਖੇਤਰ 'ਚ 1000 ਕਰੋੜ ਰੁਪਏ ਖ਼ਰਚ ਕਰਨ ਦਾ ਐਲਾਨ
Published : Sep 6, 2018, 11:22 am IST
Updated : Sep 6, 2018, 11:22 am IST
SHARE ARTICLE
The announcement of spending Rs.1000 crores in education sector
The announcement of spending Rs.1000 crores in education sector

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਿਖਿਆ ਖੇਤਰ ਦੀ ਕਾਇਆ-ਕਲਪ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਖਿਆ ਮੰਤਰੀ ਓ.ਪੀ.ਸੋਨੀ............

ਜਲੰਧਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਿਖਿਆ ਖੇਤਰ ਦੀ ਕਾਇਆ-ਕਲਪ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਖਿਆ ਮੰਤਰੀ ਓ.ਪੀ.ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਖਿਆ ਸੁਧਾਰਾਂ ਲਈ ਖਰੜਾ ਤਿਆਰ ਕੀਤਾ ਜਾ ਚੁੱਕਾ ਹੈ ਜਿਸ ਤਹਿਤ ਪੰਜਾਬ ਸਰਕਾਰ ਵਲੋਂ 1000 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਆਈ ਵੀ.ਵਾਈ.ਵਰਲਡ ਸਕੂਲ ਵਿਖੇ ਰਾਜ ਪਧਰੀ ਅਧਿਆਪਕ ਦਿਵਸ ਮੌਕੇ ਸਮਾਗਮ ਦੌਰਾਨ ਸਿਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਗੁਣਵੱਤਾ ਭਰਪੂਰ ਸਿਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਇਹ ਮਾਣ ਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ  ਦੇ 13000 ਸਰਕਾਰੀ ਸਕੂਲਾਂ ਵਿਚ 25 ਲੱਖ ਤੋਂ ਜ਼ਿਆਦਾ ਵਿਦਿਆਰਥੀ ਸਿਖਿਆ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਖਿਆ ਖੇਤਰ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ।   ਉਨ੍ਹਾਂ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਦਿਨ ਡਾ.ਰਾਧਾ ਕ੍ਰਿਸ਼ਨਨ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਮਾਜ ਵਿਚ ਸਿੱਖਿਆ ਦੇ ਪਸਾਰ ਲਈ ਪੂਰੀ ਦ੍ਰਿੜਤਾ ਨਾਲ ਯਤਨ ਕਰਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅਗਲੇ ਵਿਦਿਅਕ ਸੈਸ਼ਨ ਤੋਂ 100 ਫ਼ੀ ਸਦੀ ਨਤੀਜੇ ਵਾਲੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨੂੰ ਵੀ ਪੰਜਾਬ ਸਰਕਾਰ ਵਲੋਂ ਸਨਮਾਨਤ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਸਕੱਤਰ ਸਿਖਿਆ ਕ੍ਰਿਸ਼ਨ ਕੁਮਾਰ, ਡੀ.ਜੀ.ਐਸ.ਈ. ਪ੍ਰਸ਼ਾਂਤ ਕੁਮਾਰ ਗੋਇਲ ਅਤੇ ਡੀ.ਪੀ.ਆਈ.ਸੈਕੰਡਰੀ ਸਿਖਿਆ ਸੁਖਜੀਤ ਪਾਲ ਸਿੰਘ ਵਲੋਂ ਵੀ ਸੰਬੋਧਨ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਰਜਿੰਦਰ ਬੇਰੀ, ਜਲੰਧਰ ਨਗਰ ਨਿਗਮ ਦੇ ਮੇਅਰ ਜਗਦੀਸ਼ ਰਾਜ ਰਾਜਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਆਹਲੂਵਾਲੀਆ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement