ਵਿਜੀਲੈਂਸ ਵੱਲੋਂ ਆਬਕਾਰੀ ਇੰਸਪੈਕਟਰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
Published : Sep 6, 2018, 7:46 pm IST
Updated : Sep 6, 2018, 7:46 pm IST
SHARE ARTICLE
Vigilance Bureau
Vigilance Bureau

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਆਬਕਾਰੀ ਤੇ ਕਰ ਵਿਭਾਗ ਫਗਵਾੜਾ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਆਬਕਾਰੀ ਤੇ ਕਰ ਵਿਭਾਗ ਫਗਵਾੜਾ, ਕਪੂਰਥਲਾ ਵਿਖੇ ਤਾਇਨਾਤ ਆਬਕਾਰੀ ਇੰਸਪੈਕਟਰ, ਸੱਤਪਾਲ ਜੱਸਲ ਨੂੰ 5,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਉਕਤ ਇੰਸਪੈਕਟਰ ਸੱਤਪਾਲ ਜੱਸਲ ਨੂੰ ਸ਼ਿਕਾਇਕਕਰਤਾਰ ਵਿੰਦਰ ਕੁਮਾਰ ਵਾਸੀ ਚਾਹਲ ਨਗਰ,ਫਗਵਾੜਾ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਭਗੌੜਾ ਹੋ ਚੁੱਕੀ ਫਰਮਦੇ ਜਮਾਨਤੀ ਬਾਂਡ ਉਸ ਵਲੋਂ ਵਸੂਲਣ ਅਤੇ ਉਸ ਨੂੰਧਮਕਾਉਣ ਬਦਲੇ 5,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ।   

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ઠਉਕਤ ਦੋਸ਼ੀ ਵਿਰੁੱਧ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM

ਕਿਸਾਨਾਂ ਨੇ ਚੱਕਾ ਕੀਤਾ ਜਾਮ, ਕੌਣ-ਕੌਣ ਹੋਇਆ ਪਰੇਸ਼ਾਨ ? ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਲਈ ਹੋਰ ਤਿੱਖਾ ਹੋਵੇਗਾ ਸੰਘਰਸ਼

18 Apr 2024 10:50 AM

“ਚੰਨੀ ਜੀ ਤਾਂ ਕਦੇ ਬੱਕਰੀਆਂ ਚੋਣ ਲੱਗ ਪੈਂਦੇ ਆਂ.. ਕਦੇ ਸੱਪ ਫੜਨ ਲੱਗ ਪੈਂਦੇ ਆਂ ਤੇ ਕਦੇ ਸੁਦਾਮਾ ਬਣ ਜਾਂਦੇ ਆਂ..”

18 Apr 2024 9:43 AM
Advertisement