
ਕੈਪਟਨ ਵਲੋਂ ਸੰਘਣੀ ਵਸੋਂ ਵਾਲੇ ਇਲਾਕਿਆਂ 'ਚ ਪਟਾਕੇ ਬਣਾਉਣ ਵਾਲਿਆਂ 'ਤੇ ਕਾਰਵਾਈ ਦੇ ਹੁਕਮ
ਬਟਾਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਸੰਘਣੀ ਵਸੋਂ ਵਾਲੇ ਇਲਾਕਿਆਂ 'ਚ ਗੈਰ-ਕਾਨੂੰਨੀ ਤੌਰ 'ਤੇ ਚੱਲ ਰਹੇ ਪਟਾਖੇ ਬਣਾਉਣ ਵਾਲੇ ਸਾਰੇ ਯੂਨਿਟਾਂ ਵਿਰੁਧ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਅਜਿਹੇ ਗੈਰ-ਕਾਨੂੰਨੀ ਯੂਨਿਟ ਬੰਦ ਕਰਵਾਉਣ ਲਈ ਫੌਰੀ ਕਦਮ ਚੁੱਕਣ ਦੀ ਹਦਾਇਤ ਕੀਤੀ ਅਤੇ ਭਵਿੱਖ ਵਿਚ ਅਜਿਹੀ ਮੰਦਭਾਗੀ ਘਟਨਾ ਨਾ ਵਾਪਰਨ ਨੂੰ ਯਕੀਨੀ ਬਣਾਉਣ ਲਈ ਸਾਵਧਾਨੀ ਵਰਤਣ ਲਈ ਆਖਿਆ।
Captain orders statewide crackdown on illegal fire crakers manufacturing
ਬੁੱਧਵਾਰ ਨੂੰ ਹੋਏ ਭਿਆਨਕ ਧਮਾਕੇ ਵਾਲੀ ਥਾਂ ਦਾ ਦੌਰਾ ਕਰਨ ਅਤੇ ਇਲਾਜ ਅਧੀਨ ਕੁਝ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਬਾਦੀ ਵਾਲੇ ਇਲਾਕਿਆਂ ਵਿਚ ਅਜਿਹੇ ਯੂਨਿਟ ਚਲਾਉਣ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ ਕਿਉਂ ਜੋ ਇਸ ਨਾਲ ਉਥੇ ਰਹਿੰਦੇ ਲੋਕਾਂ ਦੇ ਜਾਨ-ਮਾਲ ਨੂੰ ਖਤਰਾ ਖੜ੍ਹਾ ਹੁੰਦਾ ਹੈ। ਇਸ ਧਮਾਕੇ ਵਿਚ 23 ਵਿਅਕਤੀ ਮਾਰੇ ਗਏ ਜਦਕਿ 20 ਵਿਅਕਤੀ ਜ਼ਖ਼ਮੀ ਹੋਏ ਹਨ।Captain orders statewide crackdown on illegal fire crakers manufacturing
ਮੁੱਖ ਮੰਤਰੀ ਪਟਾਖਾ ਫੈਕਟਰੀ ਦੇ ਨਾਲ ਲਗਦੇ ਇਲਾਕੇ ਵਿੱਚ ਰਹਿਣ ਵਾਲੇ ਪੀੜਤ ਪਰਿਵਾਰਾਂ ਨੂੰ ਵੀ ਮਿਲੇ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਦਾਦਾਂ ਅਤੇ ਵਪਾਰਕ ਥਾਵਾਂ ਨੂੰ ਪੁੱਜੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੂੰ ਧਮਾਕੇ ਨਾਲ ਜਾਇਦਾਦਾਂ ਨੂੰ ਪਹੁੰਚੇ ਨੁਕਸਾਨ ਦਾ ਅਨੁਮਾਨ ਛੇਤੀ ਲਾਉਣ ਲਈ ਆਖਿਆ ਤਾਂ ਕਿ ਪ੍ਰਭਾਵਿਤ ਵਿਅਕਤੀਆਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਦਸਿਆ ਕਿ ਇਸ ਘਟਨਾ ਨਾਲ ਜੁੜੇ ਕਾਰਨਾਂ ਦਾ ਪਤਾ ਲਾਉਣ ਲਈ ਉਨ੍ਹਾਂ ਨੇ ਪਹਿਲਾਂ ਹੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹੋਏ ਹਨ।
Captain orders statewide crackdown on illegal fire crakers manufacturing
ਇਹ ਪੁੱਛੇ ਜਾਣ 'ਤੇ ਕਿ ਜਨਵਰੀ, 2017 ਵਿੱਚ ਇਸੇ ਥਾਂ 'ਤੇ ਹੋਏ ਧਮਾਕੇ ਦੀ ਘਟਨਾ ਦੀ ਜਾਂਚ ਰਿਪੋਰਟ ਅਜੇ ਲੰਬਿਤ ਹੈ ਤਾਂ ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਰਿਪੋਰਟ ਸੌਂਪਣ ਵਿਚ ਹੋਈ ਬੇਲੋੜੀ ਦੇਰੀ 'ਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਬਾਰੇ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਮਾਰਚ, 2017 ਵਿਚ ਸੱਤਾ 'ਚ ਆਈ ਜਦਕਿ ਇਹ ਘਟਨਾ 2 ਮਹੀਨੇ ਪਹਿਲਾਂ ਵਾਪਰੀ ਸੀ ਜਿਸ ਕਰਕੇ ਨਾਲੋ-ਨਾਲ ਵੱਖਰੇ ਤੌਰ 'ਤੇ ਇਹ ਜਾਂਚ ਵੀ ਕਰਵਾਈ ਜਾਵੇਗੀ ਕਿ ਢਾਈ ਸਾਲ ਬੀਤ ਜਾਣ ਦੇ ਬਾਵਜੂਦ ਪਿਛਲੀ ਜਾਂਚ ਨੂੰ ਮੁਕੰਮਲ ਕਿਉਂ ਨਹੀਂ ਕੀਤਾ ਗਿਆ।
Captain orders statewide crackdown on illegal fire crakers manufacturing
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਤੋਂ ਇਲਾਵਾ ਜ਼ਖਮੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਦੀਆਂ ਜਾਇਦਾਦਾਂ ਨੂੰ ਨੁਕਸਾਨ ਪਹੁੰਚਿਆ ਹੈ, ਉਸ ਬਾਰੇ ਡਿਪਟੀ ਕਮਿਸ਼ਨਰ ਪਾਸੋਂ ਰਿਪੋਰਟ ਹਾਸਲ ਹੋਣ ਤੋਂ ਤੁਰੰਤ ਬਾਅਦ ਬਣਦਾ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ। ਤਰਨਤਾਰਨ ਜ਼ਿਲ੍ਹੇ 'ਚ ਹੋਏ ਧਮਾਕੇ ਜਿਸ ਵਿਚ ਦੋ ਵਿਅਕਤੀਆਂ ਮਾਰੇ ਗਏ, ਦੇ ਸਬੰਧ ਵਿੱਚ ਪੁੱਛੇ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਮੁਢਲੀਆਂ ਰਿਪੋਰਟਾਂ ਮੁਤਾਬਕ ਤਿੰਨ ਵਿਅਕਤੀ ਟੋਆ ਪੁੱਟ ਕੇ ਕੁਝ ਰਸਾਇਣਾਂ ਨੂੰ ਮਿਲਾ ਕੇ ਬੋਤਲ ਵਿਚ ਬੰਬ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਇਸ ਧਮਾਕੇ ਨਾਲ ਜੁੜੇ ਹਰੇਕ ਪਹਿਲੂ ਨੂੰ ਘੋਖ ਰਹੀਆਂ ਹਨ।
Captain orders statewide crackdown on illegal fire crakers manufacturing
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਮਾਜਿਕ ਸੁਰੱਖਿਆ, ਮਹਿਲਾਵਾਂ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ, ਵਿਧਾਇਕ ਫਤਹਿ ਜੰਗ ਸਿੰਘ ਬਾਜਵਾ, ਬਲਵਿੰਦਰ ਸਿੰਘ ਲਾਡੀ ਤੇ ਰਾਜਕੁਮਾਰ ਚੱਬੇਵਾਲ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ, ਪੰਜਾਬ ਅਧੀਨ ਚੋਣ ਸੇਵਾਵਾਂ ਬੋਰਡ ਦੇ ਚੇਅਰਮੈਨੇ ਰਮਨ ਬਹਿਲ, ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਬੀ ਪੁਰਸਾਰਥਾ ਅਤੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਹਾਜ਼ਰ ਸਨ।