
ਸ਼ਮਸ਼ਾਨ ਘਾਟ 'ਚ ਸੁੱਟੇ ਮਿਲੇ ਧਾਰਮਿਕ ਗ੍ਰੰਥ
ਹੁਸ਼ਿਆਰਪੁਰ: ਪੰਜਾਬ ਵਿਚ ਜਿੱਥੇ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਮਾਮਲੇ ਨੂੰ ਲੈ ਕੇ ਲਗਾਤਾਰ ਜੱਥੇਬੰਦੀਆਂ ਵੱਲੋਂ ਮੰਗ ਕੀਤੀ ਜਾ ਰਹੀ ਉੱਥੇ ਹੀ ਬੇਅਦਬੀ ਦੀਆਂ ਘਟਨਾਵਾਂ ਤੇਜ਼ੀ ਨਾਲ ਹੋਰ ਵੱਧਦੀਆਂ ਜਾ ਰਹੀਆਂ ਹਨ। ਦਰਅਸਲ, ਹੁਸ਼ਿਆਪੁਰ 'ਚ ਹਰਿਆਣਾ ਰੋਡ 'ਤੇ ਸਥਿਤ ਸ਼ਮਸ਼ਾਨ ਘਾਟ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਭਾਗਵਤ ਗੀਤਾ ਅਤੇ ਧਾਰਮਿਕ ਤਸਵੀਰਾਂ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ।
Hoshiarpur
ਜਾਣਕਾਰੀ ਮੁਤਾਬਿਕ ਸ਼ਮਸ਼ਾਨ ਘਾਟ 'ਚ ਕੰਮ ਕਰਨ ਵਾਲੇ ਦਵਿੰਦਰ ਅਟਵਾਲ ਨੇ ਦੱਸਿਆ ਕਿ ਉਸ ਨੂੰ ਦੋਵੇਂ ਪਵਿੱਤਰ ਧਾਰਮਿਕ ਗ੍ਰੰਥ ਸਫਾਈ ਦੌਰਾਨ ਕੱਪੜਿਆਂ ਦੀਆਂ ਗੱਠਾਂ 'ਚ ਬੱਝੇ ਹੋਏ ਮਿਲੇ ਅਤੇ ਇਸ ਸਬੰਧੀ ਉਸ ਨੇ ਤੁਰੰਤ ਆਪਣੇ ਮਾਲਕ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਧਾਰਮਿਕ ਸੰਸਥਾਵਾਂ ਦੇ ਲੋਕ ਅਤੇ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚੇ। ਉੱਥੇ ਹੀ ਇਸ ਮੌਕੇ ‘ਤੇ ਐੱਸ. ਜੀ. ਪੀ. ਸੀ. ਮੈਂਬਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਦੀ ਹੈ।
Hoshiarpur
ਉਹਨਾਂ ਪੁਲਿਸ ਨੂੰ ਮੰਗ ਕੀਤੀ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਮੌਕੇ 'ਤੇ ਪਹੁੰਚੇ ਡੀ. ਐੱਸ. ਪੀ. ਸਤਿੰਦਰ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ‘ਚ ਘਟਨਾ ਤੋਂ ਬਾਅਦ ਐਸਜੀਪੀਸੀ ਦੇ ਮੈਂਬਰ ਹਦਜਿੰਦਰ ਸਿੰਗ ਧਾਮੀ ਅਤੇ ਗੁਰਦੁਆਰਾ ਸ੍ਰੀ ਸਿੰਘ ਸਾਹਿਬ ਦੀ ਸਮੁੱਚੀ ਟੀਮ ਵੱਲੋਂ ਗੁਰੂ ਗਰੰਥ ਸਾਹਿਬ ਦੇ ਅੰਗਾਂ ਨੂੰ ਆਦਰ ਸਹਿਤ ਸ਼ਮਸ਼ਾਨ ਘਾਟ ‘ਚੋਂ ਲਿਆ ਕੇ ਗੁਰਦੁਆਰਾ ਸਾਹਿਬ ਵਿਚ ਸ਼ੁਸੋਭਿਤ ਕੀਤਾ ਗਿਆ।
Hoshiarpur
ਉੱਥੇ ਹੀ ਇਸ ਮੌਕੇ ‘ਤੇ ਸਿੱਖ ਭਾਈਚਾਰੇ ਚੱਲੋਂ ਮੀਟਿੰਗ ਕੀਤੀ ਗਈ। ਜਿਸ ਵਿਚ ਅਕਾਲੀ ਲੀਡਰਸ਼ਿਪ ਦੀ ਵੱਡੀ ਗਿਣਤੀ ਨੇ ਸ਼ਮੂਲੀਅਤ ਕਰਦੇ ਹੋਏ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਦੱਸ ਦੇਈਏ ਕਿ ਬੇਅਦਬੀ ਮਾਮਲੇ ਨੂੰ ਲੈ ਕੇ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਪਹਿਲਾ ਵੀ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਅਜੇ ਤੱਕ ਸਿੱਖਾਂ ਨੂੰ ਉਹਨਾਂ ਦਾ ਕੋਈ ਇਨਸਾਫ਼ ਨਹੀਂ ਮਿਲ ਸਕਿਆ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।