ਹਰ ਫ਼ਰੰਟ 'ਤੇ ਫ਼ੇਲ ਹੈ ਕਾਂਗਰਸ ਸਰਕਾਰ : 'ਆਪ'
Published : Sep 6, 2020, 1:21 am IST
Updated : Sep 6, 2020, 1:21 am IST
SHARE ARTICLE
image
image

ਹਰ ਫ਼ਰੰਟ 'ਤੇ ਫ਼ੇਲ ਹੈ ਕਾਂਗਰਸ ਸਰਕਾਰ : 'ਆਪ'

ਚੰਡੀਗੜ੍ਹ, 5 ਸਤੰਬਰ (ਨੀਲ ਭਾਲਿੰਦਰ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੀ ਕਾਂਗਰਸ ਸਰਕਾਰ ਨੂੰ ਹਰ ਫ਼ਰੰਟ 'ਤੇ ਫ਼ੇਲ ਕਰਾਰ ਦਿੰਦਿਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਬਾਰੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਰੱਜ ਕੇ ਕੋਸਿਆ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਬਾਕੀ ਵਰਗਾਂ ਵਾਂਗ ਕਾਂਗਰਸ ਦੀ 'ਰਾਜਾ ਸ਼ਾਹੀ' ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਰੱਜ ਕੇ ਜ਼ਲੀਲ ਅਤੇ ਨਿਰਾਸ਼ ਕੀਤਾ ਹੈ। ਪ੍ਰਿੰਸੀਪਲ ਬੁੱਧ ਰਾਮ ਅਤੇ ਮਾਸਟਰ ਬਲਦੇਵ ਸਿੰਘ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਨਿਕੰਮਾ ਅਤੇ ਲਿਫ਼ਾਫ਼ੇਬਾਜ ਵਿੱਤ ਮੰਤਰੀ ਦਸਦਿਆਂ ਕਿਹਾ ਕਿ ਵਿੱਤ ਮੰਤਰੀ ਸਿਰਫ਼ 'ਗੱਲਾਂ ਦਾ ਕੜਾਹ' ਬਣਾਉਣ 'ਚ ਹੀ ਮਾਹਰ ਹਨ, ਇਸ ਤੋਂ ਨਾ ਉਨ੍ਹਾਂ ਦੀ ਕੋਈ ਪੁੱਗਤ ਹੈ ਅਤੇ ਨਾ ਹੀ ਕੋਈ ਕਾਬimageimageਲੀਅਤ ਹੈ ਹਾਲਾਂਕਿ ਉਨ੍ਹਾਂ ਕੋਲ ਵਿੱਤ ਮੰਤਰੀ ਦਾ 8-9 ਸਾਲ ਦਾ ਤਜਰਬਾ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement