ਸ਼ਰਾਬ ਨੂੰ ਕੋਰੋਨਾ ਦੀ ਦਵਾਈ ਦੱਸਣ ਵਾਲਾ ਨਕਲੀ ਪੁਲਸੀਆ ਗ੍ਰਿਫ਼ਤਾਰ
Published : Sep 6, 2020, 10:34 am IST
Updated : Sep 6, 2020, 10:34 am IST
SHARE ARTICLE
 FILE PHOTO
FILE PHOTO

ਹੁਣ ਹੱਥ ਜੋੜ-ਜੋੜ ਮੰਗ ਰਿਹਾ ਮੁਆਫ਼ੀਆਂ

ਲੁਧਿਆਣਾ: ਸੋਸ਼ਲ ਮੀਡੀਆ 'ਤੇ ਇਕ ਪੁਲਿਸ ਮੁਲਾਜ਼ਮ ਦੀ ਵੀਡੀਓ ਕਾਫ਼ੀ ਵਾਇਰਲ ਹੋ ਰਹੀ  ਹੈ, ਜਿਸ ਵਿਚ ਉਸ ਵੱਲੋਂ ਸ਼ਰਾਬ ਨੂੰ ਕੋਰੋਨਾ ਦੀ ਦਵਾਈ ਦੱਸਿਆ ਜਾ ਰਿਹਾ। ਲੁਧਿਆਣਾ ਪੁਲਿਸ ਵੱਲੋਂ ਇਸ ਵੀਡੀਓ ਦੀ ਪੜਤਾਲ ਕਰਨ 'ਤੇ ਪਤਾ ਚੱਲਿਆ ਕਿ ਇਹ ਕੋਈ ਪੁਲਿਸ ਮੁਲਾਜ਼ਮ ਨਹੀਂ ਬਲਕਿ ਨਾਟਕ ਮੰਡਲੀ ਵਿਚ ਕੰਮ ਕਰਨ ਕੋਈ ਕਲਾਕਾਰ ਹੈ।

photophoto

ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਕੁਲਵੰਤ ਸਿੰਘ ਢਿੱਲੋਂ ਨਾਂਅ ਦੇ ਇਸ ਵਿਅਕਤੀ ਨੇ ਹੁਣ ਇਕ ਹੋਰ ਵੀਡੀਓ ਜਾਰੀ ਕਰਕੇ ਲੋਕਾਂ ਸਾਹਮਣੇ ਅਪਣੇ ਝੂਠ ਦਾ ਖ਼ੁਦ ਹੀ ਪਰਦਾਫਾਸ਼ ਕੀਤਾ ਏ।

photophoto

ਉਸ ਨੇ ਕਿਹਾ ਕਿ ਮੇਰਾ ਮਕਸਦ ਡਾਕਟਰਾਂ ਜਾਂ ਪੁਲਿਸ ਨੂੰ ਬਦਨਾਮ ਕਰਨ ਦਾ ਨਹੀਂ ਸੀ, ਮੈਂ ਤਾਂ ਸਿਰਫ਼ ਲੋਕਾਂ ਦਾ ਮਨੋਰੰਜਨ ਕਰਨਾ ਚਾਹੁੰਦਾ ਸੀ। ਉਸ ਨੇ ਕਿਹਾ ਕਿ ਕੋਰੋਨਾ ਦਾ ਇਲਾਜ ਸਿਰਫ਼ ਪੁਲਿਸ ਜਾਂ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਹੀ ਕੀਤਾ ਜਾ ਸਕਦਾ।

photophoto

ਉਧਰ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਵੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਆਖਿਆ ਕਿ ਇਹ ਵਿਅਕਤੀ ਕੋਈ ਪੁਲਿਸ ਦਾ ਮੁਲਾਜ਼ਮ ਨਹੀਂ ਬਲਕਿ ਕਿਸੇ ਨਾਟਕ ਮੰਡਲੀ ਵਿਚ ਕੰਮ ਕਰਨ ਵਾਲਾ ਕਲਾਕਾਰ ਹੈ।

CoronavirusCoronavirus

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਵੀਡੀਓ ਨੂੰ ਸ਼ੇਅਰ ਕਰਨ ਤੋਂ ਪਹਿਲਾਂ ਉਸ ਦੀ ਪੜਤਾਲ ਜ਼ਰੂਰ ਕਰ ਲੈਣ ਕਿਉਂਕਿ ਬਹੁਤ ਸਾਰੇ ਖ਼ੁਰਾਫ਼ਾਤੀ ਲੋਕ ਇਸ ਤਰ੍ਹਾਂ ਦੇ ਗ਼ਲਤ ਕੰਮਾਂ ਨੂੰ ਅੰਜ਼ਾਮ ਦੇਣ ਵਿਚ ਲੱਗੇ ਹੋਏ ਨੇ, ਜਿਸ ਨਾਲ ਸਮਾਜ ਵਿਚ ਗ਼ਲਤ ਸੰਦੇਸ਼ ਜਾਂਦਾ ਏ।

ਦੱਸ ਦਈਏ ਕਿ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਨੇ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਜ਼ਿਕਰਯੋਗ  ਹੈ ਕਿ ਕੋਰੋਨਾ ਦੇ ਚਲਦਿਆਂ ਲੁਧਿਆਣਾ ਵਿਚ ਪੁਲਿਸ ਵੱਲੋਂ ਕਾਫ਼ੀ ਸਖ਼ਤੀ ਵਰਤੀ ਜਾ ਰਹੀ ਹੈ  ਅਤੇ ਨਾਲ ਹੀ ਨਾਲ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement