
ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦਾ ਦਿਹਾਂਤ
ਅੰਮ੍ਰਿਤਸਰ, 5 ਸਤੰਬਰ (ਪਪ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਹ 75 ਸਾਲਾਂ ਦੇ ਸਨ ਅਤੇ ਚੰਡੀਗੜ੍ਹ ਵਿਖੇ ਰਹਿੰਦੇ ਸਨ। ਜਾਣਕਾਰੀ ਮੁਤਾਬਕ ਹਰਚਰਨ ਸਿੰਘ ਅਗੱਸਤ 2015 'ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਣੇ ਸਨ ਪਰ 23 ਮਹੀਨਿਆਂ ਅੰਦਰ ਹੀ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਪਿਆ ਸੀ। ਉਹ ਹਜ਼ਾਰਾਂ ਲੋੜਵੰਦਾਂ ਦੇ ਮਦਦਗਾਰ ਸਨ ਤੇ ਉਨ੍ਹਾਂ ਨੇ ਮੁੱਲਾਂਪੁਰ 'ਚ ਬਜ਼ਰੁਗਾਂ ਲਈ ਅਕਾਲ ਬਿਰਧ ਆਸ਼ਰਮ ਵੀ ਬਣਾਇਆ ਸੀ। ਜ਼ਿਕਰਯੋਗ ਹੈ ਕਿ ਪਾਵਨ ਸਰੂਪਾਂ ਦੇ ਮਾਮਲੇ 'ਚ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ।