
ਲੋਕ ਇਨਸਾਫ਼ ਪਾਰਟੀ ਵਲੋਂ ਮੋਤੀ ਮਹਿਲ ਦਾ ਘਿਰਾਉ 7 ਸਤੰਬਰ ਨੂੰ : ਗੁਵਾਰਾ
ਅਮਰਗੜ੍ਹ, 5 ਸਤੰਬਰ (ਬਲਵਿੰਦਰ ਸਿੰਘ ਭੁੱਲਰ) ਪੰਜਾਬ ਵਿੱਚ ਐਸ.ਸੀ, ਬੀ.ਸੀ. ਵਿਦਿਆਰਥੀਆਂ ਦੇ ਵਜੀਫਾ ਘੁਟਾਲੇ ਵਿੱਚ ਸ਼ਾਮਲ ਸਮਝੇ ਜਾਂਦੇ ਸੂਬਾ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਡਿਪਟੀ ਡਾਇਰੈਕਟਰ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਕਤ ਦੋਵਾਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਅੰਜਾਮ ਤੱਕ ਪੁਚਾਉਣ ਲਈ ਪੰਜਾਬ ਦੀਆਂ ਵੱਖੋ-ਵੱਖਰੀਆਂ ਰਾਜਨੀਤਕ ਪਾਰਟੀਆਂ ਸੂਬੇ ਅੰਦਰ ਰੋਜਾਨਾ ਕਾਂਗਰਸ ਸਰਕਾਰ ਦਾ ਪਿੱਟ ਸਿਆਪਾ ਕਰਦੀਆਂ ਆ ਰਹੀਆਂ ਹਨ।
ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਲੋਕ ਇਨਸਾਫ਼ ਪਾਰਟੀ ਵੱਲੋਂ ਭ੍ਰਿਸ਼ਟਾਚਾਰ ਵਿੱਚ ਬੁਰੀ ਤਰਾਂ ਲਿਪਤ ਇਨ੍ਹਾਂ ਦੋਵਾਂ ਨੂੰ ਸਸਪੈਂਡ ਕਰਕੇ ਜੇਲ੍ਹ ਭੇਜਣ ਲਈ ਲੋਕ ਇਨਸਾਫ ਪਾਰਟੀ ਦੇ ਸੂਬਾਈ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿੱਚ ਮਿਤੀ 7 ਸਤੰਬਰ ਦਿਨ ਸੋਮਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਮੋਤੀ ਮਹਿਲ ਪਟਿਆਲਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਲੋਕ ਇਨਸਾਫ਼ ਪਾਰਟੀ ਜਿਲ੍ਹਾ ਸੰਗਰੂਰ ਦੇ ਪ੍ਰਧਾਨ ਗੁਰਸੇਵਕ ਸਿੰਘ ਗੁਵਾਰਾ ਨੇ ਦਿੰਦਿਆਂ ਕਿਹਾ ਕਿ ਸਾਡੀ ਪਾਰਟੀ ਵੱਲੋਂ 7 ਸਤੰਬਰ ਨੂੰ ਇੱਕ ਵੱਡਾ ਇਕੱਠ ਕਰਕੇ ਮੋਤੀ ਮਹਿਲ ਪਟਿਆਲਾ ਦਾ ਘਿਰਾਉ ਕਰਕੇ ਦਾਗੀ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਸ ਦੇ ਸਹਾਇਕ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ਨੂੰ ਗ੍ਰਿਫ਼ਤਾਰ ਕਰਵਾਉਣ ਦੀ ਮੰਗ ਕੀਤੀ ਜਾਵੇਗੀ।
ਇਸ ਮੌਕੇ ਤਰਸਪਾਲ ਸਿੰਘ ਸੀਨੀ. ਮੀਤ ਪ੍ਰਧਾਨ, ਹਰਦੀਪ ਸਿੰਘ ਮੀਤ ਪ੍ਰਧਾਨ, ਗੁਰਤੇਜ ਸਿੰਘ ਪੰਚ, ਦਰਸ਼ਨ ਸਿੰਘ ਪੰਚ,ਚੰਦ ਸਿੰਘ ਪੰਚ, ਰਾਜ ਸਿੰਘ ਪੰਚ, ਇਕਬਾਲ ਸਿੰਘ ਗਰੇਵਾਲ ਪ੍ਰਧਾਨ ਧਾਰਮਿਕ ਵਿੰਗ, ਹਰਜਿੰਦਰ ਸਿੰਘ ਖ਼ਾਨਪੁਰ ਪ੍ਰਧਾਨ ਐਸ ਸੀ ਵਿੰਗ, ਚਰਨਜੀਤ ਸਿੰਘ, ਮੀਤ ਪ੍ਰਧਾਨ ਯੂਥ ਵਿੰਗ ਤੋਂ ਇਲਾਵਾ ਮਨਪ੍ਰੀਤ ਸਿੰਘ ਮਨਾ ਮੀਤ ਪ੍ਰਧਾਨ, ਬਲimageਵਿੰਦਰ ਸਿੰਘ ਸੰਘਾ ਯੂਥ ਆਗੂ, ਕਰਨੈਲ ਸਿੰਘ ਖ਼ਾਨਪੁਰ ਮੀਤ ਪ੍ਰਧਾਨ ਆਦਿਕ ਮੌਜੂਦ ਸਨ।
ਫੋਟੋ ਨੰ: 5 ਐਸਐਨਜੀ 15