
ਕੋਰੋਨਾ ਟੈਸਟ ਕਰਾਉਣ ਤੋਂ ਘਬਰਾਉਣ ਦੀ ਲੋੜ ਨਹੀਂ : ਕਲੇਰ ਭਰਾ
ਮਾਲੇਰਕੋਟਲਾ, 5 ਸਤੰਬਰ (ਇਸਮਾਈਲ ਏਸ਼ੀਆ) ਮੌਜੂਦਾ ਸਮੇਂ ਚੱਲ ਰਹੀ ਕਰੋਨਾ ਮਹਾਂਮਾਰੀ ਦੇ ਸਬੰਧ ਵਿੱਚ ਇਥੋਂ ਨੇੜਲੇ ਪਿੰਡ ਨੌਧਰਾਣੀ ਦੇ ਨੌਜਵਾਨ ਸਰਪੰਚ ਸ. ਹਰਪ੍ਰੀਤ ਸਿੰਘ ਕਲੇਰ ਅਤੇ ਨੌਜਵਾਨ ਕਾਂਗਰਸੀ ਆਗੂ ਐਡਵੋਕੇਟ ਰਮਨਦੀਪ ਸਿੰਘ ਕਲੇਰ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਮੌਜੂਦਾ ਸਮੇਂ ਸਰਕਾਰੀ ਹੁਕਮਾਂ ਦੀ ਪਾਲਨਾ ਕਰਦਿਆਂ ਕਰੋਨਾ ਟੈਸਟ ਕਰਵਾਉਣ ਤੋਂ ਘਬਰਾਉਣ ਦੀ ਲੋੜ ਨਹੀਂ ਹੋਣੀ ਚਾਹੀਦੀ ਸਗੋਂ ਸਰਕਾਰ ਪ੍ਰਸ਼ਾਸਨ ਅਤੇ ਸਿਹਤ ਕਰਮਚਾਰੀਆਂ ਦਾ ਸਾਥ ਦਿੰਦਿਆਂ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਾ ਸਾਡਾ ਮੁੱਢਲਾ ਫਰਜ਼ ਹੈ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਸਾਡੀ ਭਲਾਈ ਲਈ ਹੀ ਦਫਤਰਾਂ ਅਤੇ ਹਸਪਤਾਲਾਂ ਵਿੱimageਚੋਂ ਨਿਕਲਕੇ ਗਲੀ ਮੁਹੱਲਿਆਂ ਅਤੇ ਪਿੰਡਾਂ ਵਿੱਚ ਟੈਸਟ ਲੈਣ ਲਈ ਪਹੁੰਚ ਕਰ ਰਿਹਾ ਹੈ ।