ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਮਾਮਲੇ 'ਤੇ ਸਿਆਸਤ ਬੰਦ ਕਰ ਦੇਣੀ ਚਾਹੀਦੀ ਹੈ
Published : Sep 6, 2020, 10:55 pm IST
Updated : Sep 6, 2020, 10:55 pm IST
SHARE ARTICLE
image
image

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਰੂਪ ਸਿੰਘ ਬਰਾਬਰ ਦੇ ਦੋਸ਼ੀ

ਫ਼ਤਿਹਗੜ੍ਹ ਸਾਹਿਬ, 6 ਸਤੰਬਰ (ਸੁਰਜੀਤ  ਸਿੰਘ ਸਾਹੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਸਿਟੀ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਸੰਗਤ ਨੂੰ ਦੇ ਕੇ ਇਸ ਦੀ ਭੇਟਾ ਦਫ਼ਤਰ ਜਮ੍ਹਾਂ ਕਰਵਾਉਣ ਦੀ ਬਜਾਏ ਅਪਣੀਆਂ ਜੇਬਾਂ ਵਿਚ ਪਾਈ ਜਿਸ ਕਾਰਨ ਰੀਕਾਰਡ ਵਿਚ ਹੇਰਾ-ਫੇਰੀ ਕਰਨ ਦੇ ਦੋਸ਼ ਵਿਚ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁਧ ਸ਼੍ਰੋਮਣੀ ਕਮੇਟੀ ਵਲੋਂ ਬਣਦੀ ਕਾਰਵਾਈ ਕੀਤੀ ਗਈ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਫ਼ਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਕਰਨੈਲ ਸਿੰਘ ਪੰਜੋਲੀ ਦੇ ਸਹੁਰਾ ਅਮਰੀਕ ਸਿੰਘ ਜਰਗੜੀ ਦੇ ਬੀਤੇ ਦਿਨੀਂ ਹੋਏ ਦੇਹਾਂਤ, ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਹਲਕਾ ਅਮਲੋਹ ਦੇ ਪਿਤਾ ਸਵ ਬਲਦੇਵ ਸਿੰਘ ਦੇ ਅਕਾਲ ਚਲਾਣੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ ਦੇ ਭਰਾ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਦੀ ਕੋਰੋਨਾ ਕਾਰਨ ਹੋਈ ਮੌਤ 'ਤੇ ਪ੍ਰਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਦੁੱਖ ਸਾਂਝਾ ਸ਼ਰਧਾਂਜਲੀ ਸਮਾਗਮਾਂ ਵਿਚ ਹਾਜ਼ਰੀ ਲਗਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।

imageimage


ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਗਾਇਬ ਹੋਣ ਦੀ ਸੰਗਤ ਦੇ ਮਨਾਂ ਵਿਚ ਬਹੁਤ ਦੁੱਖ ਹੈ ਜਿਸ ਕਾਰਨ ਇਸ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਂਚ ਕਰਵਾਈ ਗਈ ਤੇ ਇਸ ਸਬੰਧੀ ਜੋ ਰੀਪੋਰਟ ਆਈ ਉਸ ਨੂੰ ਜਨਤਕ ਸੰਗਤ ਅੱਗੇ ਪੇਸ਼ ਕੀਤਾ ਗਿਆ । ਉਨ੍ਹਾਂ ਕਿਹਾ ਕਿ ਡਾ. ਈਸ਼ਰ ਸਿੰਘ ਵਲੋਂ ਕੀਤੀ ਗਈ ਨਿਰਪੱਖ ਜਾਂਚ ਦੌਰਾਨ 16 ਵਿਅਕਤੀਆਂ ਉਪਰ ਦੋਸ਼ ਸਿੱਧ ਹੋਣ ਦੀ ਸੂਚੀ ਤਿਆਰ ਕੀਤੀ ਹੈ ਉਸ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਡਾ. ਰੂਪ ਸਿੰਘ ਦਾ ਨਾਂਅ ਵੀ ਸ਼ਾਮਲ ਹੈ ਤੇ ਉਹ ਵੀ ਮਾਮਲੇ ਵਿਚ ਬਰਾਬਰ ਦਾ ਦੋਸ਼ੀ ਹੈ । ਉਨ੍ਹਾਂ ਕਿਹਾ ਕਿ ਸੰਗਤ ਅਤੇ ਧਾਰਮਕ ਜਥੇਬੰਦੀਆਂ ਦੀ ਮੰਗ ਨੂੰ ਦੇਖਦੇ ਹੋਏ ਦੋਸ਼ ਸੂਚੀ ਵਿਚ ਸ਼ਾਮਲ ਸਮੁੱਚੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਅਕਾਲ ਤਖ਼ਤ ਸਾਹਿਬ ਵਲੋਂ ਹੀ ਸਜ਼ਾ ਦਿਤੀ ਜਾਵੇਗੀ। ਭਾਈ ਲੌਂਗੋਵਾਲ ਨੇ ਗਿਆਨੀ ਜਗਤਾਰ ਸਿੰਘ ਅਤੇ ਰਾਗੀ ਸਿੰਘਾਂ ਦੇ ਵਿਵਾਦ ਨੂੰ ਦੋਹਾਂ ਧਿਰਾਂ ਮਿਲ ਮਿਲਾ ਕੇ ਸੁਲਝਾ ਲਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ, ਸ਼੍ਰੋਮਣੀ  ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਗੁਰਪ੍ਰੀਤ ਸਿੰਘ ਰਾਜੂ ਖੰਨਾ ਇੰਚਾਰਜ ਹਲਕਾ ਅਮਲੋਹ, ਭਾਈ ਕਰਨੈਲ ਸਿੰਘ ਪੰਜੋਲੀ, ਭਾਈ ਰਵਿੰਦਰ ਸਿੰਘ ਖ਼ਾਲਸਾ, ਭਾਈ ਅਵਤਾਰ ਸਿੰਘ ਰਿਆ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾ, ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ ਆਦਿ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement