
ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਖ਼ਾਰਜ ਦੇ ਫ਼ੈਸਲੇ ਦਾ ਪੀੜਤ ਪਰਵਾਰਾਂ ਵਲੋਂ ਸੁਆਗਤ
ਨਵੀਂ ਦਿੱਲੀ, 5 ਸਤੰਬਰ (ਸੁਖਰਾਜ ਸਿੰਘ): ਨਵੰਬਰ 1984 ਸਿੱਖ ਕਤਲੇਆਮ ਵਿਚ ਮੁੱਖ ਦੋਸ਼ੀ ਸੱਜਣ ਕੁਮਾਰ ਜੋ ਕਿ ਪਿਛਲੇ 2 ਵਰ੍ਹਿਆਂ ਤੋਂ ਜੇਲ ਵਿਚ ਬੰਦ ਹੈ, ਉਸ ਵੱਲੋਂ ਬੀਮਾਰੀ ਦਾ ਹਵਾਲਾ ਦੇ ਕੇ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਗਈ ਸੀ ਜਿਸ ਨੂੰ ਅਦਾਲਤ ਵੱਲੋਂ ਖ਼ਾਰਜ ਕੀਤੇ ਜਾਣ ਦੇ ਫ਼ੈਸਲੇ ਦਾ ਆਤਮਾ ਸਿੰਘ ਲੁਬਾਣਾ ਅਤੇ ਦੰਗਾ ਪੀੜਤ ਪਰਵਾਰਾਂ ਵੱਲੋਂ ਸੁਆਗਤ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਵੱਲੋਂ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਦਾ ਧੰਨਵਾਦ ਕੀਤਾ, ਜਿਨ੍ਹਾਂ ਵੱਲੋਂ ਨਿਰੰਤਰ ਇਸ ਲੜਾਈ ਨੂੰ ਲੜਿਆ ਜਾ ਰਿਹਾ ਹੈ, ਜਿਸ ਦੇ ਪਰਿਣਾਮ ਸਰੂਪ ਹੀ ਸੱਜਣ ਕੁਮਾਰ ਜੇਲ ਦੀਆਂ ਸਲਾਖਾਂ ਪਿੱਛੇ ਜਾ ਸਕਿਆ ਅਤੇ ਬਾਕੀ ਕਾਤਲਾਂ ਨੂੰ ਵੀ ਜੇਲ ਭੇਜਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਸ. ਲੁਬਾਣਾ ਨੇ ਕਿਹਾ ਕਿ ਸੱਜਣ ਕੁਮਾਰ ਵੱਲੋਂ ਨਾਮਵਰ ਵਕੀਲਾਂ ਦੀ ਮਦਦ ਨਾਲ ਬੀਮਾਰੀ ਦਾ ਬਹਾਨਾ ਲਗਾ ਕੇ ਜ਼ਮਾਨਤ ਲੈਣ ਲਈ ਪੂਰੀ ਕੋਸ਼ਿਸ਼ ਕੀਤੀ ਗਈ ਪਰ ਅਸੀਂ ਧੰਨਵਾਦੀ ਹਾਂ ਜੱਜ ਸਾਹਿਬ ਦੇ ਜਿਨ੍ਹਾਂ ਨੇ ਜ਼ਮਾਨਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ।
ਉਨ੍ਹਾਂ ਨਾਲ ਹੀ ਸੀ.ਬੀ.ਆਈ, ਸਰਕਾਰੀ ਵਕੀਲ ਐਟੋਰਨੀ ਜਨਰਲ ਸ. ਐਚ.ਐਸ ਫ਼ੁਲਕਾ ਅਤੇ ਦਿੱਲੀ ਕਮੇਟੀ ਵੱਲੋਂ ਕੇਸ ਦੀ ਪੈਰਵੀ ਕਰ ਰਹੇ ਵਕੀਲ ਗੁਰਬਖਸ਼ ਸਿੰਘ, ਅਭਿਨੇ ਮਿਸ਼ਰਾ ਅਤੇ ਹੋਰਨਾਂ ਦਾ ਵੀ ਧਨਵਾਦ ਕੀਤਾ ਜਿਨ੍ਹਾਂ ਵੱਲੋਂ ਜ਼ਮਾਨਤ ਦਾ ਪੁਰਜ਼ੋਰ ਵਿਰੋਧ ਕੀਤਾ ਗਿਆ। ਸ. ਲੁਬਾਣਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਲੀਗਲimage