
ਕੈਪਟਨ ਸਰਕਾਰ ਨੇ ਚਾਰ ਸਾਲਾਂ 'ਚ ਬਦਲੀ ਪੰਜਾਬ ਦੀ ਸਿਖਿਆ ਪ੍ਰਣਾਲੀ ਦੀ ਨੁਹਾਰ : ਵਿਜੈ ਇੰਦਰ ਸਿੰਗਲਾ
ਸਿਖਿਆ ਮੰਤਰੀ ਨੇ ਅਧਿਆਪਕ ਦਿਵਸ ਮੌਕੇ 80 ਅਧਿਆਪਕਾਂ ਦਾ ਕੀਤਾ ਸਨਮਾਨ
ਪਟਿਆਲਾ, 5 ਸਤੰਬਰ (ਅਵਤਾਰ ਸਿੰਘ ਗਿੱਲ) : ਪੰਜਾਬ ਸਕੂਲ ਸਿਖਿਆ ਵਿਭਾਗ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਏ ਵਰਚੂਅਲ ਕਮ ਆਫ਼ਲਾਈਨ ਰਾਜ ਪਧਰੀ ਅਧਿਆਪਕ ਪੁਰਸਕਾਰ ਵੰਡ ਸਮਾਰੋਹ ਮੌਕੇ ਪੰਜਾਬ ਦੇ ਸਕੂਲ ਸਿਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅਧਿਆਪਕ ਦਿਵਸ ਮੌਕੇ ਰਾਜ ਦੇ 80 ਅਧਿਆਪਕਾਂ ਨੂੰ ਮਾਣ ਮੱਤੀਆਂ ਸੇਵਾਵਾਂ ਬਦਲੇ ਰਾਜ ਪਧਰੀ ਪੁਰਸਕਾਰਾਂ ਨਾਲ ਸਨਮਾਨਤ ਕੀਤਾ |
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪਿਛਲੇ 4 ਸਾਲਾਂ 'ਚ ਰਾਜ ਅੰਦਰ ਸਿਖਿਆ ਪ੍ਰਣਾਲੀ ਦੀ ਸਮੁੱਚੀ ਨੁਹਾਰ ਬਦਲ ਦਿਤੀ ਹੈ ਅਤੇ ਸਿੱਟੇ ਵਜੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਮਿਹਨਤ ਦੀ ਬਦੌਲਤ ਪੰਜਾਬ ਦੇਸ਼ ਭਰ 'ਚ ਸਿਖਿਆ ਦੇ ਖੇਤਰ 'ਚ ਮੋਹਰੀ ਹੋ ਕੇ ਉਭਰਿਆ ਹੈ | ਵਿਜੈ ਇੰਦਰ ਸਿੰਗਲਾ ਨੇ ਪਟਿਆਲਾ ਵਿਖੇ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਆਡੀਟੋਰੀਅਮ ਵਿਖੇ ਪਟਿਆਲਾ ਸਮੇਤ ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਫ਼ਤਿਹਗੜ੍ਹ ਸਾਹਿਬ ਦੇ 23 ਅਧਿਆਪਕਾਂ ਨੂੰ ਸਰਟੀਫ਼ੀਕੇਟ ਦੇ ਕੇ ਨਿਜੀ ਤੌਰ 'ਤੇ ਸਨਮਾਨਤ ਕੀਤਾ ਜਦੋਂਕਿ ਬਾਕੀ ਅਧਿਆਪਕਾਂ ਨੂੰ ਵੀਡੀਉ ਕਾਨਫ਼ਰੰਸਿੰਗ ਰਾਹੀਂ ਰਾਜ ਦੇ ਬਾਕੀ ਜ਼ਿਲ੍ਹਾ ਮੁੱਖ ਦਫ਼ਤਰਾਂ ਵਿਖੇ ਸਨਮਾਨਤ ਕੀਤਾ ਗਿਆ | ਇਨ੍ਹਾਂ ਵਿਚ 36 ਅੱਪਰ ਪ੍ਰਾਇਮਰੀ ਅਧਿਆਪਕਾਂ ਤੇ 22 ਪ੍ਰਾਇਮਰੀ ਅਧਿਆਪਕਾਂ ਨੂੰ ਰਾਜ ਪੁਰਸਕਾਰ, 6 ਅੱਪਰ ਪ੍ਰਾਇਮਰੀ ਤੇ 5 ਪ੍ਰਾਇਮਰੀ ਅਧਿਆਪਕਾਂ ਨੂੰ ਯੁਵਾ ਅਧਿਆਪਕ ਪੁਰਸਕਾਰ ਅਤੇ 11 ਸਿਖਿਆ ਅਧਿਕਾਰੀਆਂ ਨੂੰ ਪ੍ਰਬੰਧਕੀ ਰਾਜ ਪੁਰਸਕਾਰ ਦਿਤੇ ਗਏ¢
ਰਾਜ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਵਿਜੈ ਇੰਦਰ ਸਿੰਗਲਾ ਨੇ ਦੇਸ਼ ਦੇ ਮਰਹੂਮ ਰਾਸ਼ਟਰਪਤੀ, ਵਿਦਵਾਨ, ਦਾਰਸ਼ਨਿਕ ਅਤੇ ਭਾਰਤ ਰਤਨ ਡਾ. ਸਰਵਪੱਲੀ ਰਾਧਾਕ੍ਰਿਸ਼ਨਨ, ਜਿਨ੍ਹਾਂ ਦਾ ਜਨਮ ਅੱਜ ਦੇ ਦਿਨ 1888 ਨੂੰ ਹੋਇਆ ਸੀ, ਨੂੰ ਅਪਣੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਪਣੇ ਆਪ ਨੂੰ ਰਾਸ਼ਟਰਪਤੀ ਹੋਣ ਦੇ ਬਾਵਜੂਦ ਇਕ ਅਧਿਆਪਕ ਅਖਵਾਉਣਾ ਵੱਧ ਪਸੰਦ ਕੀਤਾ ਸੀ | ਉਨ੍ਹਾਂ ਨੇ ਅਧਿਆਪਕਾਂ ਨੂੰ ਸਤਿਕਾਰ ਦਿੰਦਿਆਂ ਕਿਹਾ ਕਿ ਮਾਤਾ-ਪਿਤਾ ਤੋਂ ਬਾਅਦ ਅਧਿਆਪਕ ਹੀ ਕਿਸੇ ਵਿਅਕਤੀ ਦੇ ਜੀਵਨ ਦੇ ਅਹਿਮ ਰੋਲ ਮਾਡਲ ਹੁੰਦੇ ਹਨ ਇਸ ਲਈ ਅਧਿਆਪਕ ਕਿਸਮਤ ਵਾਲੇ ਹਨ ਕਿ ਉਹ ਕੌਮ ਦੀ ਨਿਰਮਾਤਾ ਅਧਿਆਪਕ ਜਮਾਤ ਦਾ ਹਿੱਸਾ ਬਣੇ | ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਪਹਿਲੀ ਕੈਬਨਿਟ ਮੀਟਿੰਗ 'ਚ ਹੀ ਅਹਿਮ ਫ਼ੈਸਲੇ ਲਏ ਗਏ ਸਿੱਟੇ ਵਜੋਂ ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਸਿਖਿਆ ਚਾਲੂ ਹੋਈ ਅਤੇ ਅੱਜ ਬਾਕੀ ਸੂਬੇ ਵੀ ਪੰਜਾਬ ਦੀ ਤਰਜ 'ਤੇ ਸਿਖਿਆ ਸੁਧਾਰ ਅਮਲ 'ਚ ਲਿਆ ਰਹੇ ਹਨ | ਉਨ੍ਹਾਂ ਦਸਿਆ ਕਿ ਸਰਕਾਰ ਦੇ ਫੈਸਲਿਆਂ ਤੇ ਅਧਿਆਪਕਾਂ ਦੀ ਮਿਹਨਤ ਦੀ ਬਦੌਲਤ ਅੱਜ ਰਾਜ ਅੰਦਰ 7 ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ 'ਚ ਦਾਖ਼ਲ ਹੋਏ ਹਨ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਦੇ ਸਹੀ ਰਾਹ ਦਸੇਰਾ ਬਣੇ ਹਨ ਅਤੇ ਆਈ.ਐਸ.ਬੀ. ਤੇ ਭਾਰਤੀ ਪਬਲਿਕ ਪਾਲਿਸੀ ਅਧਿਆਪਕਾਂ ਨੂੰ ਸਿਖਿਅਤ ਕਰਨ ਲਈ ਅੱਗੇ ਆਏ ਹਨ | ਸਿਖਿਆ ਮੰਤਰੀ ਨੇ ਕਿਹਾ ਕਿ ਉਹ ਮਾਣ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੂੰ ਇਸ ਵਿਭਾਗ ਦੀ ਸੇਵਾ ਕਰਨ ਦਾ ਮਾਣ ਹਾਸਲ ਹੋਇਆ ਅਤੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਿਖਿਆ ਪ੍ਰਣਾਲੀ ਨੂੰ ਪ੍ਰਫੁੱਲਤ ਕਰਨ ਦਾ ਜੋ ਟੀਚਾ ਮਿਥਿਆ ਗਿਆ ਸੀ ਉਹ ਪੂਰਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਰਾਜ ਦੇ ਸਰਕਾਰੀ ਸਕੂਲਾਂ ਨੇ ਜੋ ਤਰੱਕੀ ਕੀਤੀ ਹੈ ਉਸ ਲਈ ਅਧਿਆਪਕਾਂ ਦਾ ਬਹੁਤ ਵੱਡਾ ਯੋਗਦਾਨ ਹੈ |
ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ, ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਰਜਿਸਟਰਾਰ ਜਸਪ੍ਰੀਤ ਸਿੰਘ, ਡੀ.ਪੀ.ਆਈ. (ਸੈ.ਸਿੱ.) ਸੁਖਜੀਤਪਾਲ ਸਿੰਘ, ਏ.ਡੀ.ਸੀ. (ਜ) ਪੂਜਾ ਸਿਆਲ, ਐਸ.ਡੀ.ਐਮ. ਚਰਨਜੀਤ ਸਿੰਘ, ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਪਲਵਿੰਦਰ ਸਿੰਘ ਚੀਮਾ, ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ ਇੰਚਾਰਜ ਡੀ.ਪੀ.ਆਈ. (ਐਲੀ.ਸਿੱ.) ਹਰਿੰਦਰ ਕੌਰ ਆਦਿ ਹਾਜ਼ਰ ਸਨ¢ ਇਸ ਤੋਂ ਇਲਾਵਾ ਰਾਜ ਦੇ ਬਾਕੀ ਜ਼ਿਲ੍ਹਾ ਹੈਡਕੁਆਰਟਰਜ਼ 'ਤੇ ਹੋਏ ਵਰਚੂਅਲ ਰਾਜ ਅਧਿਆਪਕ ਪੁਰਸਕਾਰ ਸਮਾਰੋਹਾਂ ਦੌਰਾਨ ਜ਼ਿਲ੍ਹਾ ਸਿਖਿਆ ਅਧਿਕਾਰੀਆਂ ਨੇ ਸ਼ਿਰਕਤ ਕੀਤੀ¢ ਮੰਚ ਸੰਚਾਲਨ ਮੁੱਖ ਅਧਿਆਪਕਾ ਰੁਪਿੰਦਰ ਕੌਰ ਗਰੇਵਾਲ ਤੇ ਅਮਰਦੀਪ ਸਿੰਘ ਬਾਠ ਨੇ ਕੀਤਾ¢
ਫੋਟੋ ਨੰ : 5 ਪੀਏਟੀ 2