ਪੰਜਾਬ ਰੋਡਵੇਜ਼ ਦੇ ਠੇਕਾ ਕਾਮਿਆਂ ਦੀ ਹੜਤਾਲ, ਨਹੀਂ ਚੱਲੀਆਂ 2000 ਤੋਂ ਵੱਧ ਸਰਕਾਰੀ ਬੱਸਾਂ   
Published : Sep 6, 2021, 6:11 pm IST
Updated : Sep 6, 2021, 6:24 pm IST
SHARE ARTICLE
Contractual employees of Punjab Roadways, PRTC launch indefinite strike
Contractual employees of Punjab Roadways, PRTC launch indefinite strike

ਸਿਰਫ 200 ਤੋਂ 300 ਬੱਸਾਂ ਦਾ ਚੱਲਣਾ ਹੀ ਸੰਭਵ ਹੋ ਸਕਿਆ

 

ਚੰਡੀਗੜ੍ਹ - ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਲਗਭਗ 8,000 ਕੰਟਰੈਕਟ ਕਰਮਚਾਰੀਆਂ ਨੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਪੰਜਾਬ ਵਿਚ ਪ੍ਰਾਈਵੇਟ ਬੱਸਾਂ ਪਹਿਲਾਂ ਵਾਂਗ ਚੱਲ ਰਹੀਆਂ ਹਨ। ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਸਰਕਾਰੀ ਕੰਪਨੀਆਂ ਦੀਆਂ ਲਗਭਗ 2,000 ਬੱਸਾਂ ਸੜਕਾਂ 'ਤੇ ਨਹੀਂ ਵੇਖੀਆਂ ਗਈਆਂ।

Contractual employees of Punjab Roadways, PRTC launch indefinite strikeContractual employees of Punjab Roadways, PRTC launch indefinite strike

ਉਨ੍ਹਾਂ ਕਿਹਾ ਕਿ ਸਿਰਫ 200 ਤੋਂ 300 ਬੱਸਾਂ ਦਾ ਚੱਲਣਾ ਹੀ ਸੰਭਵ ਹੋ ਸਕਿਆ ਹੈ ਜੋ ਨਿਯਮਤ ਕਰਮਚਾਰੀਆਂ ਦੁਆਰਾ ਚਲਾਈਆਂ ਜਾਂਦੀਆਂ ਹਨ। ਹਾਲਾਂਕਿ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੀਆਂ 25 ਫੀਸਦੀ ਬੱਸਾਂ ਅਤੇ ਪੀਆਰਟੀਸੀ ਦੀਆਂ 35 ਫੀਸਦੀ ਬੱਸਾਂ ਸੜਕਾਂ 'ਤੇ ਰਹੀਆਂ। ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਪਰੇਸ਼ਾਨੀ ਹੋਈ ਜੋ ਆਮ ਤੌਰ 'ਤੇ ਸਰਕਾਰੀ ਬੱਸਾਂ ਵਿਚ ਸਫਰ ਕਰਦੇ ਹਨ।

ਇਹ ਵੀ ਪੜ੍ਹੋ -  ਚੰਡੀਗੜ੍ਹ: 2 ਟਰੱਕਾਂ ਦੀ ਟੱਕਰ, ਵਿਚਾਲੇ ਫਸੀ ਮਹਿਲਾ ਕਾਂਸਟੇਬਲ ਨੂੰ ਕ੍ਰੇਨ ਦੀ ਮਦਦ ਨਾਲ ਕੱਢਿਆ ਬਾਹਰ

Punjab RoadwaysPunjab Roadways

ਅੰਮ੍ਰਿਤਸਰ ਬੱਸ ਅੱਡੇ 'ਤੇ ਇਕ ਬਜ਼ੁਰਗ ਔਰਤ ਨੇ ਕਿਹਾ,' 'ਅੱਜ ਸਾਨੂੰ ਸਰਕਾਰੀ ਬੱਸਾਂ ਨਾ ਚੱਲਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੈਂ ਤਰਨਤਾਰਨ ਜਾਣਾ ਸੀ। ਉਸ ਨੇ ਕਿਹਾ ਕਿ ਪ੍ਰਾਈਵੇਟ ਬੱਸ ਡਰਾਈਵਰ ਉਸ ਨੂੰ ਉਸ ਜਗ੍ਹਾ 'ਤੇ ਉਤਾਰਨ ਤੋਂ ਇਨਕਾਰ ਕਰ ਰਹੇ ਸਨ ਜਿੱਥੇ ਉਸ ਨੇ ਉਤਰਨਾ ਸੀ ਉਹਨਾਂ ਨੇ ਮੈਨੂੰ ਉੱਥੇ ਹੀ ਉਤਾਰਿਆ ਜਿੱਥੇ ਹਮੇਸ਼ਾਂ ਜਾ ਕੇ ਬੱਸ ਰੁਕਦੀ ਹੈ। 

Punjab RoadwaysPunjab Roadways

ਜਲੰਧਰ ਬੱਸ ਅੱਡੇ 'ਤੇ ਇਕ ਹੋਰ ਔਰਤ ਨੇ ਕਿਹਾ ਕਿ ਉਸ ਨੂੰ ਹੁਣ ਪ੍ਰਾਈਵੇਟ ਬੱਸ 'ਚ ਸਫਰ ਕਰਨਾ ਪਵੇਗਾ ਕਿਉਂਕਿ ਸਰਕਾਰੀ ਬੱਸਾਂ ਨਜ਼ਰ ਨਹੀਂ ਆ ਰਹੀਆਂ। ਪੰਜਾਬ ਵਿਚ ਔਰਤਾਂ ਲਈ ਸਰਕਾਰੀ ਬੱਸਾਂ ਵਿਚ ਸਫਰ ਕਰਨਾ ਮੁਫਤ ਹੈ। ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਨੇ ਕਈ ਥਾਵਾਂ 'ਤੇ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਨਾ ਸੁਣਨ ਲਈ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਮੰਗ ਪੂਰੀ ਨਾ ਹੋਈ ਤਾਂ ਉਹ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨਗੇ।

ਇਹ ਵੀ ਪੜ੍ਹੋ -  ਅਫ਼ਗਾਨਿਸਤਾਨ ਮੁੱਦੇ 'ਤੇ ਪੀਐਮ ਮੋਦੀ ਦੀ ਬੈਠਕ, ਰਾਜਨਾਥ ਸਿੰਘ, ਅਮਿਤ ਸ਼ਾਹ ਤੇ ਅਜੀਤ ਡੋਭਾਲ ਵੀ ਮੌਜੂਦ

Punjab roadways contractual staff to go on strikePunjab roadways contractual staff to go on strike

ਗਿੱਲ ਨੇ ਕਿਹਾ ਕਿ ਜੁਲਾਈ ਅਤੇ ਅਗਸਤ ਵਿਚ ਉਨ੍ਹਾਂ ਨੂੰ ਉਨ੍ਹਾਂ ਦੀ ਪੱਕੀ ਮੰਗ ਪੂਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਸੇਵਾਵਾਂ ਨੂੰ ਨਿਯਮਤ ਕਰਨ ਤੋਂ ਇਲਾਵਾ ਉਨ੍ਹਾਂ ਦੀ ਮੰਗ ਬੱਸਾਂ ਦੇ ਫਲੀਟ ਨੂੰ 2500 ਤੋਂ ਵਧਾ ਕੇ 10 ਹਜ਼ਾਰ ਕਰਨ ਦੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਾਂਗਰਸ 'ਤੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਆਪਣੇ ਚੋਣ ਵਾਅਦੇ ਨੂੰ ਪੂਰਾ ਨਾ ਕਰਨ ਦਾ ਦੋਸ਼ ਲਾਇਆ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement