
ਸੁਮੇਧ ਸੈਣੀ ਨੂੰ ਨੋਟਿਸ ਜਾਰੀ, ਹਾਈਕੋਰਟ ਨੇ ਮੰਗਿਆ ਜਵਾਬ
ਚੰਡੀਗੜ੍ਹ - ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਧ ਜਾਇਦਾਦ ਦੇ ਮਾਮਲੇ ਵਿਚ ਦਿੱਤਾ ਗਿਆ ਅੰਤਰਿਮ ਜ਼ਮਾਨਤ ਆਰਡਰ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਮੰਗ 'ਤੇ ਹਾਈ ਕੋਰਟ ਨੇ ਸੈਣੀ ਨੂੰ ਨੋਟਿਸ ਜਾਰੀ ਕੀਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 12 ਅਗਸਤ ਨੂੰ ਇਸ ਮਾਮਲੇ ਵਿਚ ਸੈਣੀ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਹੁਣ ਵਿਜੀਲੈਂਸ ਨੇ ਹਾਈ ਕੋਰਟ ਤੋਂ ਉਸ ਆਦੇਸ਼ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।
Punjab and Haryana High Court
ਸੈਣੀ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਵਾਪਸ ਲੈਣ ਦੀ ਆਪਣੀ ਅਰਜ਼ੀ ਵਿਚ ਵਿਜੀਲੈਂਸ ਨੇ ਕਿਹਾ ਹੈ ਕਿ ਹਾਈ ਕੋਰਟ ਨੇ ਇਸ ਮਾਮਲੇ ਵਿਚ ਦਰਜ ਐਫਆਈਆਰ ਨੰਬਰ 13 ਵਿਚ ਸੈਣੀ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ, ਪਰ ਵਿਜੀਲੈਂਸ ਨੇ ਐਫਆਈਆਰ ਨੰਬਰ 11 ਵਿਚ ਸੈਣੀ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਐਫਆਈਆਰ ਵਿਚ ਸੈਣੀ ਨੂੰ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ।
ਇਹ ਵੀ ਪੜ੍ਹੋ - ਸਰ੍ਹੋਂ ਦਾ ਬੀਜ 9200 ਰੁਪਏ ਪ੍ਰਤੀ ਕੁਇੰਟਲ ਤੱਕ ਪਹੁੰਚਿਆ, ਕੱਚੇ ਤੇਲ ਦੀ ਕੀਮਤ 'ਚ ਵੀ ਹੋਇਆ ਵਾਧਾ
Sumedh Saini
ਇਸ ਲਈ, 18 ਅਗਸਤ ਦੀ ਰਾਤ ਨੂੰ ਸੈਣੀ ਦੀ ਗ੍ਰਿਫਤਾਰੀ ਸਹੀ ਸੀ, ਪਰ ਹਾਈਕੋਰਟ ਨੇ ਇਸ ਗ੍ਰਿਫਤਾਰੀ ਨੂੰ ਗੈਰਕਨੂੰਨੀ ਦੱਸਦਿਆਂ ਉਸ ਦੀ ਰਿਹਾਈ ਦੇ ਆਦੇਸ਼ ਦਿੱਤੇ। ਸੈਣੀ ਨੂੰ 12 ਅਗਸਤ ਨੂੰ ਮਿਲੀ ਅੰਤਰਿਮ ਜ਼ਮਾਨਤ ਵਾਪਸ ਲਈ ਜਾਵੇ। ਹਾਈਕੋਰਟ ਨੇ ਹੁਣ ਇਸ 'ਤੇ ਸੈਣੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।