ਦਿੱਲੀ ਸਮੇਤ ਸਾਰੇ ਗੁਆਂਢੀ ਰਾਜਾਂ ਨਾਲੋਂ ਕਈ ਗੁਣਾ ਵੱਧ ਬਿਜਲੀ ਟੈਕਸ ਵਸੂਲ ਰਿਹਾ ਪੰਜਾਬ: ਹਰਪਾਲ ਚੀਮਾ
Published : Sep 6, 2021, 5:35 pm IST
Updated : Sep 6, 2021, 5:35 pm IST
SHARE ARTICLE
Harpal Singh Cheema
Harpal Singh Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿਜਲੀ ਖਪਤਕਾਰਾਂ ਕੋਲੋਂ ਟੈਕਸ ਵਸੂਲੀ ’ਚ ਸੱਤਾਧਾਰੀ ਕਾਂਗਰਸ ਸਰਕਾਰ ਸਾਰੀਆਂ ਹੱਦਾਂ ਟੱਪ ਚੁੱਕੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਵੱਲੋਂ ਬਿਜਲੀ ਬਿਲਾਂ ਉਪਰ ਵਸੂਲੇ ਜਾ ਰਹੇ ਸਿੱਧ 20 ਫ਼ੀਸਦੀ ਟੈਕਸ ’ਤੇ ਸਖ਼ਤ ਇਤਰਾਜ ਕਰਦਿਆਂ ਕਿਹਾ ਕਿ ਸਿਰਫ਼ ਨਿੱਜੀ ਬਿਜਲੀ ਕੰਪਨੀਆਂ ਹੀ ਨਹੀਂ, ਖ਼ੁਦ ਸਰਕਾਰ ਵੀ ਬਿਜਲੀ ਖਪਤਕਾਰਾਂ ਦੀ ਅੰਨ੍ਹੀ ਲੁੱਟ ਕਰ ਰਹੀ ਹੈ।

Harpal Singh CheemaHarpal Singh Cheema

ਹੋਰ ਪੜ੍ਹੋ: ਕਰਨਾਲ 'ਚ ਕਿਸਾਨ ਮਹਾਂਪੰਚਾਇਤ ਤੋਂ ਪਹਿਲਾਂ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਅੱਜ ਰਾਤ ਤੋਂ ਇੰਟਰਨੈੱਟ ਬੰਦ

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿਜਲੀ ਖਪਤਕਾਰਾਂ ਕੋਲੋਂ ਟੈਕਸ ਵਸੂਲੀ ’ਚ ਸੱਤਾਧਾਰੀ ਕਾਂਗਰਸ ਸਰਕਾਰ ਸਾਰੀਆਂ ਹੱਦਾਂ ਟੱਪ ਚੁੱਕੀ ਹੈ। ਜਿੱਥੇ ਯੂ.ਟੀ ਚੰਡੀਗੜ੍ਹ, ਹਰਿਆਣਾ, ਜੰਮੂ- ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਸਰਕਾਰ ਬਿਜਲੀ ਬਿਲਾਂ ਉਤੇ ਇੱਕ ਤੋਂ ਲੈ ਕੇ 5 ਫ਼ੀਸਦ ਟੈਕਸ ਲੈ ਰਹੇ ਹਨ ਉਥੇ ਪੰਜਾਬ ਸਰਕਾਰ ਵੱਲੋਂ ਵਸੂਲੇ ਜਾ ਰਹੇ ਕੁੱਲ ਬਿਜਲੀ ਟੈਕਸ 20 ਫ਼ੀਸਦੀ ਬਣਦੇ ਹਨ, ਜਿਨਾਂ ਵਿਚੋਂ 13 ਫ਼ੀਸਦੀ ਬਿਜਲੀ ਡਿਊਟੀ, 5 ਫ਼ੀਸਦ ਇਨਫ਼ਰਾ ਟੈਕਸ, 2 ਫ਼ੀਸਦ ਮਿਊਂਸਪਲ ਟੈਕਸ ਸ਼ਾਮਲ ਹਨ। ਐਨਾ ਹੀ ਨਹੀਂ 2 ਪੈਸੇ ਪ੍ਰਤੀ ਯੂਨਿਟ ਗਊ ਟੈਕਸ ਇਸ ਤੋਂ ਵੱਖਰਾ ਹੈ। ਜਿਸ ਨਾਲ ਬਿਜਲੀ ਟੈਕਸ ਉਗਰਾਹੀ 20 ਫ਼ੀਸਦੀ ਤੋਂ ਵੀ ਟੱਪ ਗਈ ਹੈ।

Captain Amarinder SinghCaptain Amarinder Singh

ਹੋਰ ਪੜ੍ਹੋ: ਚੰਡੀਗੜ੍ਹ: 2 ਟਰੱਕਾਂ ਦੀ ਟੱਕਰ, ਵਿਚਾਲੇ ਫਸੀ ਮਹਿਲਾ ਕਾਂਸਟੇਬਲ ਨੂੰ ਕ੍ਰੇਨ ਦੀ ਮਦਦ ਨਾਲ ਕੱਢਿਆ ਬਾਹਰ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਮਾਤਰਾ ’ਚ ਪੰਜਾਬ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਕੋਲੋਂ ਟੈਕਸ ਵਸੂਲਿਆ ਜਾ ਰਿਹਾ ਹੈ, ਉਸ ਹਿਸਾਬ ਨਾਲ ਖੇਤੀ ਖੇਤਰ ਅਤੇ ਗਰੀਬ ਵਰਗ ਨੂੰ ਮਿਲ ਰਹੀ ਬਿਜਲੀ ਸਬਸਿਡੀ ਦਾ ਲੱਗਭੱਗ ਅੱਧਾ (45 ਫ਼ੀਸਦ) ਤਾਂ  ਲੋਕਾਂ ਦੀਆਂ ਜੇਬਾਂ ਵਿਚੋਂ ਹੀ ਕੱਢਿਆ ਜਾ ਰਿਹਾ ਹੈ, ਜੋ ਬਿਜਲੀ ਸਬਸਿਡੀ ਦੇ ਨਾਂ ’ਤੇ ਕਿਸਾਨਾਂ, ਦਲਿਤਾਂ ਅਤੇ ਬਾਕੀ ਸਾਰੇ ਬਿਜਲੀ ਖਪਤਕਾਰਾਂ ਨਾਲ ਧੋਖ਼ਾ ਹੈ। 

Electricity crisis In Punjab Electricity 

ਹੋਰ ਪੜ੍ਹੋ: ਕੈਨੇਡਾ ’ਚ ਜਗਮੀਤ ਸਿੰਘ ਖਿਲਾਫ਼ ਪ੍ਰਦਰਸ਼ਨ, ਹਿੰਦੂ ਭਾਈਚਾਰੇ ’ਤੇ ਹਮਲੇ ਸਬੰਧੀ ਚੁੱਪੀ ’ਤੇ ਚੁੱਕੇ ਸਵਾਲ

ਚੀਮਾ ਨੇ ਸਰਕਾਰ ਕੋਲੋਂ ਗਊ ਮਾਤਾ ਦੇ ਨਾਂ ’ਤੇ ਹੋ ਰਹੀ ਉਗਰਾਹੀ ਦਾ ਵੀ ਹਿਸਾਬ ਮੰਗਿਆ ਅਤੇ ਸਵਾਲ ਕੀਤਾ ਕਿ ਇੱਕ ਪਾਸੇ ਗਊਆਂ ਦੀ ਸੇਵਾ ਸੰਭਾਲ ਲਈ ਲੋਕਾਂ ਕੋਲੋਂ ਟੈਕਸ ਵਸੂਲੇ ਜਾ ਰਹੇ ਹਨ, ਫਿਰ ਲੱਖਾਂ ਦੀ ਗਿਣਤੀ ਵਿੱਚ ਗਊਆਂ ਸ਼ਹਿਰਾਂ- ਪਿੰਡਾਂ ਵਿੱਚ ਅਵਾਰਾ ਕਿਉਂ ਰੁਲ਼ ਰਹੀਆਂ ਹਨ? ਨਤੀਜੇ ਵਜੋਂ ਹਰ ਰੋਜ਼ ਸੜਕ ਦੁਰਘਟਨਾਵਾਂ ਵਿੱਚ ਲੋਕਾਂ ਦੇ ਜਾਨ- ਮਾਲ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਨ੍ਹਾਂ ਸ਼ੱਕ ਪੰਜਾਬ ਦੇ ਖ਼ਜ਼ਾਨੇ ਅਤੇ ਲੋਕਾਂ ਦੀਆਂ ਜੇਬਾਂ ਨੂੰ ਉਦੋਂ ਤੱਕ ਸੁੱਖ ਦਾ ਸਾਹ ਨਹੀਂ ਆਉਣਾ, ਜਦੋਂ ਤੱਕ ਨਿੱਜੀ ਬਿਜਲੀ ਕੰਪਨੀਆਂ ਨਾਲ ਬਾਦਲਾਂ ਦੇ ਰਾਜ ’ਚ ਹੋਏ ਮਹਿੰਗੇ ਅਤੇ ਮਾਰੂ ਸਮਝੌਤੇ ਰੱਦ ਨਹੀਂ ਹੁੰਦੇ।

Harpal Singh CheemaHarpal Singh Cheema

ਹੋਰ ਪੜ੍ਹੋ: ਤਾਲਿਬਾਨ ਨੇ ਪੰਜਸ਼ੀਰ 'ਤੇ ਕਬਜ਼ੇ ਦਾ ਕੀਤਾ ਦਾਅਵਾ, NRF ਨੇ ਦਾਅਵਾ ਕੀਤਾ ਖਾਰਜ

ਚੀਮਾ ਮੁਤਾਬਕ ਬਾਦਲਾਂ ਵਾਂਗ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੀ ਨਿੱਜੀ ਬਿਜਲੀ ਕੰਪਨੀਆਂ ਨਾਲ ਹੋਏ ਮਾਰੂ ਸਮਝੌਤੇ ਰੱਦ ਕਰਨ ਤੋਂ ਭੱਜ ਰਹੀ ਹੈ, ਕਿਉਂਕਿ ਨਿੱਜੀ ਬਿਜਲੀ ਕੰਪਨੀਆਂ ਤੋਂ ਮੋਟਾ ਕਮਿਸ਼ਨ ਮਿਲ ਰਿਹਾ ਹੈ। ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਜਿੰਨਾਂ ਚਿਰ ਬਿਜਲੀ ਸਮਝੌਤੇ ਰੱਦ ਨਹੀਂ ਹੁੰਦੇ, ਪੰਜਾਬ ਸਰਕਾਰ ਬਿਜਲੀ ਟੈਕਸ ’ਚ ਛੂਟ ਦੇ ਕੇ ਲੋਕਾਂ ਨੂੰ ਥੋੜੀ ਬਹੁਤ ਰਾਹਤ ਤਾਂ ਦੇ ਹੀ ਸਕਦੀ ਹੈ। ਚੀਮਾ ਨੇ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ’ਤੇ ਨਾ ਕੇਵਲ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕੀਤੇ ਜਾਣਗੇ, ਸਗੋਂ ਅੰਨ੍ਹੇ ਬਿਜਲੀ ਟੈਕਸਾਂ ਦੀਆਂ ਦਰਾਂ ਵੀ ਦਿੱਲੀ ਵਾਂਗ ਘਟਾਈਆਂ ਜਾਣਗੀਆਂ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement